ਚੀਮਾ ਵਲੋਂ ਸਰਕਾਰ ਨੂੰ ਪਲਾਜ਼ਮਾ ਥੈਰੇਪੀ ਅਪਣਾਉਣ 'ਤੇ ਜ਼ੋਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਚੀਮਾ ਵਲੋਂ ਸਰਕਾਰ ਨੂੰ ਪਲਾਜ਼ਮਾ ਥੈਰੇਪੀ ਅਪਣਾਉਣ 'ਤੇ ਜ਼ੋਰ

image
image

image

ਚੰਡੀਗੜ੍ਹ, 24 ਅਪ੍ਰੈਲ (ਗੁਰਉਪਦੇਸ਼ ਭੁੱਲਰ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਦਿੱਲੀ 'ਚ ਕੇਜਰੀਵਾਲ ਸਰਕਾਰ ਵਾਂਗ ਕੋਰੋਨਾ ਵਾਇਰਸ ਦੀ ਜਾਂਚ ਲਈ ਵੱਡੇ ਪੱਧਰ 'ਤੇ ਟੈੱਸਟ (ਜਾਂਚ) ਅਤੇ ਇਲਾਜ ਲਈ ਪਲਾਜ਼ਮਾ ਥੈਰੇਪੀ 'ਤੇ ਜ਼ੋimageਰ ਦੇਵੇ, ਤਾਂ ਕਿ ਕੋਰੋਨਾ ਮਹਾਂਮਾਰੀ ਨੂੰ ਹਰਾਇਆ ਜਾ ਸਕੇ।

ਪਾਰਟੀ ਹੈੱਡਕੁਆਟਰ ਤੋਂ ਸ਼ੁੱਕਰਵਾਰ ਨੂੰ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਦਸਿਆ ਕਿ ਕੋਰੋਨਾ ਵਾਇਰਸ ਦੇ ਇਲਾਜ ਲਈ ਅਪਣਾਏ ਜਾ ਰਹੇ ਵੱਖ-ਵੱਖ ਤਰੀਕਿਆਂ ਅਤੇ ਇਲਾਜ ਪ੍ਰਣਾਲੀਆਂ ਤਹਿਤ ਦਿੱਲੀ ਸਰਕਾਰ ਨੇ ਜਿੱਥੇ ਪ੍ਰਭਾਵਿਤ ਖੇਤਰਾਂ ਨੂੰ ਕੈਂਟੋਨਮੈਂਟ ਜ਼ੋਨਾਂ 'ਚ ਵੰਡ ਕੇ ਵੱਡੇ ਪੱਧਰ 'ਤੇ ਟੈੱਸਟ (ਜਾਂਚ) ਮੁਹਿੰਮ ਵਿੱਢੀ ਹੋਈ ਹੈ, ਉੱਥੇ ਇਲਾਜ ਲਈ ਪਲਾਜ਼ਮਾ ਥੈਰੇਪੀ 'ਤੇ ਜ਼ੋਰ ਦਿਤਾ।