ਦਿੱਲੀ ਮੋਰਚੇ ਤੋਂ ਪਰਤੇ ਪੰਜਾਬ ਕਿਸਾਨ ਯੂਨੀਅਨ ਦੇ ਮੈਂਬਰ ਜਗਰੂਪ ਸਿੰਘ ਸਤੀਕੇ ਦੀ ਮੌਤ
ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ
Jagroop Singh
ਬੁਢਲਾਡਾ : ਪਿਛਲੇ 4 ਤੋਂ ਵੱਧ ਮਹੀਨਿਆਂ ਤੋਂ ਦਿੱਲੀ ਮੋਰਚੇ ਵਿਚ ਟਿਕਰੀ ਬਾਰਡਰ ’ਤੇ ਸ਼ਾਮਲ ਪੰਜਾਬ ਕਿਸਾਨ ਯੂਨੀਅਨ ਦੇ ਵਰਕਰ ਜਗਰੂਪ ਸਿੰਘ ਸਤੀਕੇ ਦੀ ਥੋੜ੍ਹਾ ਸਮਾਂ ਬਿਮਾਰ ਹੋਣ ਤੋਂ ਬਾਅਦ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮਫਲ ਸਿੰਘ ਚੱਕ ਅਲੀਸ਼ੇਰ ਨੇ ਦੱਸਿਆ ਕਿ ਮ੍ਰਿਤਕ ਵਰਕਰ ਜੋ ਪਿਛਲੇ ਸਮੇਂ ਤੋਂ ਦਿੱਲੀ ਟਿਕਰੀ ਬਾਰਡਰ ਤੇ ਧਰਨੇ ਵਿਚ ਸ਼ਾਮਲ ਹੋਣ ਗਿਆ ਸੀ, ਜਿਸ ਤੋਂ ਬਾਅਦ ਉਹ ਬਿਮਾਰ ਹੋ ਗਿਆ।
ਜਿਸ ਨੂੰ ਤਿੰਨ ਦਿਨ ਪਹਿਲਾਂ ਪਿੰਡ ਲਿਆਂਦਾ ਗਿਆ ਅਤੇ ਸਥਾਨਕ ਪ੍ਰਾਈਵੇਟ ਹਸਪਤਾਲ ਵਿਚ ਦਾਖ਼ਲ ਕੀਤਾ ਗਿਆ ਸੀ ਅਤੇ ਬੀਤੀ ਰਾਤ ਉਸ ਦੀ ਮੌਤ ਹੋ ਗਈ। ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਪਰਿਵਾਰ ਨੂੰ ਪੰਜਾਹ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਅਤੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।