ਜੇ ਕੇਂਦਰ ਸਰਕਾਰ 5 ਸਾਲ ਤੱਕ ਚੱਲ ਸਕਦੀ ਹੈ ਤਾਂ ਕਿਸਾਨ ਅੰਦੋਲਨ ਕਿਉਂ ਨਹੀਂ - ਰਾਕੇਸ਼ ਟਿਕੈਤ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨ ਅੰਦੋਲਨ ਵੀ ਲੰਮਾ ਚੱਲੇਗਾ ਕਿਉਂਕਿ ਜਦੋਂ ਤੱਕ ਖੇਤੀ ਕਨੂੰਨ ਰੱਦ ਨਹੀਂ ਹੁੰਦੇ ਉਨ੍ਹਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ।

Rakesh Tikait

ਮਾਨਸਾ (ਪਰਮਦੀਪ ਰਾਣਾ) - ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਜਦੋਂ ਕੇਂਦਰ ਸਰਕਾਰ 5 ਸਾਲ ਤੱਕ ਚੱਲ ਸਕਦੀ ਹੈ ਤਾਂ ਕਿਸਾਨਾਂ ਦਾ ਅੰਦੋਲਨ ਵੀ 5 ਸਾਲ ਤੱਕ ਜਾਰੀ ਰਹੇਗਾ। ਅੱਜ ਮਾਨਸਾ ਜਿਲ੍ਹੇ ਦੇ ਪਿੰਡ ਵਿਚ ਕਿਸਾਨਾਂ ਨੂੰ ਸੰਬੋਧਿਤ ਕਰਨ ਆਏ ਸਨ। ਉਨ੍ਹਾਂ ਨੇ ਕਿਹਾ ਕਿਸਾਨ ਅੰਦੋਲਨ ਨੂੰ ਹਲੇ 5 ਮਹੀਨੇ ਹੋਏ ਹਨ।

ਇਸ ਲਈ ਇਹ ਅੰਦੋਲਨ ਤੱਦ ਤੱਕ ਜਾਰੀ ਰਹੇਗਾ ਜਦੋਂ ਤੱਕ ਖੇਤੀ ਕਨੂੰਨ ਰੱਦ ਨਹੀਂ ਹੋ ਜਾਂਦੇ। ਕਿਸਾਨ ਦੀ ਸਟੇਜ ਉੱਤੇ ਕਾਂਗਰਸੀ ਨੇਤਾਵਾਂ ਨੇ ਵੀ ਸ਼ਿਰਕਤ ਕੀਤੀ। ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰਾਕੇਸ਼ ਟਿਕੈਤ ਨੇ ਮਾਨਸਾ ਜਿਲ੍ਹੇ  ਦੇ ਪਿੰਡ ਕਰੰਡੀ ਵਿਚ ਕਿਸਾਨ ਸਭਾ ਨੂੰ ਸੰਬੋਧਿਤ ਕੀਤਾ। ਇਸ ਮੌਕੇ ਕਾਂਗਰਸੀ ਨੇਤਾ ਚੇਅਰਮੈਨ ਜ਼ਿਲ੍ਹਾ ਪਰੀਸ਼ਦ ਵਿਕਰਮ ਮੋਫਰ ਨੇ ਰਾਕੇਸ਼ ਟਿਕੈਤ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਅਤੇ ਕਿਸਾਨ ਅੰਦੋਲਨ ਵਿਚ ਹਰ ਸੰਭਵ ਮਦਦ ਦੇਣ ਦਾ ਐਲਾਨ ਕੀਤਾ।

ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨ ਅੰਦੋਲਨ ਵੀ ਲੰਮਾ ਚੱਲੇਗਾ ਕਿਉਂਕਿ ਜਦੋਂ ਤੱਕ ਖੇਤੀ ਕਨੂੰਨ ਰੱਦ ਨਹੀਂ ਹੁੰਦੇ ਉਨ੍ਹਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ। ਉਹਨਾਂ ਨੇ ਕਿਹਾ ਕਿ ਪੱਛਮੀ ਬੰਗਾਲ ਵਿਚ ਸੰਯੁਕਤ ਕਿਸਾਨ ਮੋਰਚਾ ਕਿਸਾਨਾਂ ਨੂੰ ਜਾਗਰੂਕ ਕਰਨ ਗਿਆ ਸੀ। ਉੱਥੇ ਚਾਵਲ ਦੀ ਖੇਤੀ ਹੁੰਦੀ ਹੈ ਚਾਵਲ ਦੀ ਐਮ ਐਸ ਪੀ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ।