ਫਿਰੋਜ਼ਪੁਰ ਪੁਲਿਸ ਨੇ ਲੁਧਿਆਣਾ ਦੇ ਪੈਵੇਲੀਅਨ ਮਾਲ 'ਚੋਂ ਗੈਂਗਸਟਰਾਂ ਨੂੰ ਕੀਤਾ ਕਾਬੂ
ਜਾਣਕਾਰੀ ਅਨੁਸਾਰ ਇਨ੍ਹਾਂ ਨੇ ਬੀਤੀ ਰਾਤ ਫਿਰੋਜ਼ਪੁਰ 'ਚ ਕੀਤੀ ਸੀ ਗੋਲੀਬਾਰੀ
ਚੰਡੀਗੜ੍ਹ : ਪੰਜਾਬ ਵਿੱਚ ਗੈਂਗਸਟਰ ਰਾਜ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ। ਪੰਜਾਬ ਵਿੱਚ ਹਰ ਰੋਜ਼ ਗੈਂਗਸਟਰ ਕਿਤੇ ਨਾ ਕਿਤੇ ਗੋਲੀਆਂ ਚਲਾ ਰਹੇ ਹਨ ਅਤੇ ਵੱਡੀਆਂ ਵਾਰਦਾਤਾਂ ਕਰ ਰਹੇ ਹਨ।
ਲੁਧਿਆਣਾ ਸ਼ਹਿਰ ਦੇ ਪੈਵੇਲੀਅਨ ਮਾਲ 'ਚ ਸ਼ਨੀਵਾਰ ਰਾਤ ਕਰੀਬ 6 ਗੈਂਗਸਟਰ ਪਹੁੰਚੇ। ਗੈਂਗਸਟਰ ਦਾ ਪਿੱਛਾ ਕਰਦੇ ਹੋਏ ਪੁਲਿਸ ਵੀ ਮਾਲ ਤੱਕ ਪਹੁੰਚ ਗਈ।
ਜਿਵੇਂ ਹੀ ਗੈਂਗਸਟਰ ਮਾਲ 'ਚ ਦਾਖਲ ਹੋਣ ਲੱਗੇ ਤਾਂ ਪੁਲਿਸ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਪੰਜ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਕਤ ਇੱਕ ਵਿਅਕਤੀ ਫਰਾਰ ਦੱਸਿਆ ਜਾ ਰਿਹਾ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਨੇ ਬੀਤੀ ਰਾਤ ਫਿਰੋਜ਼ਪੁਰ 'ਚ ਗੋਲੀਬਾਰੀ ਕੀਤੀ ਸੀ ਅਤੇ ਇਸ ਮਾਮਲੇ 'ਚ ਉਕਤ ਗੈਂਗਸਟਰਾਂ ਨੂੰ ਕਾਬੂ ਕਰ ਲਿਆ ਗਿਆ ਹੈ। ਦੱਸ ਦੇਈਏ ਕਿ ਪੁਲਿਸ ਨੇ ਮੌਕੇ ਤੋਂ ਇੱਕ ਗੱਡੀ ਵੀ ਜ਼ਬਤ ਕੀਤੀ ਹੈ। ਮਾਲ ਵਿਚ ਆਏ ਇਨ੍ਹਾਂ ਗੈਂਗਸਟਰਾਂ ਦੀਆਂ ਤਸਵੀਰਾਂ ਸੀ.ਸੀ.ਟੀ.ਵੀ. ਵਿਚ ਵੀ ਕੈਦ ਹੋ ਗਈਆਂ ਸਨ। ਫਿਲਹਾਲ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ।