ਤਰਨਤਾਰਨ ’ਚ ਵੱਡੀ ਵਾਰਦਾਤ, ਕੈਨੇਡਾ ਤੋਂ ਆਏ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਾਪਿਆਂ ਦਾ ਇਕਲੌਤਾ ਪੁੱਤਰ ਸੀ ਮ੍ਰਿਤਕ ਨੌਜਵਾਨ

Murder

 

 ਤਰਨਤਾਰਨ -ਤਰਨਤਾਰਨ ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਕੈਨੇਡਾ ਤੋਂ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।  ਮ੍ਰਿਤਕ ਨੌਜਵਾਨ ਦੀ ਪਹਿਚਾਣ ਜਤਿੰਦਰਪਾਲ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਸੁਹਾਵਾ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ।

 

ਘਟਨਾ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਥਾਣਾ ਸਿਟੀ ਮੁਖੀ ਸਬ ਇੰਸਪੈਕਟਰ ਬਲਜੀਤ ਕੌਰ ਸਮੇਤ ਪੁਲਿਸ ਪਾਰਟੀ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਨੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

 ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਕੈਨੇਡਾ ਤੋਂ ਕੁਝ ਦਿਨ ਪਹਿਲਾਂ ਆਪਣੇ ਪਿੰਡ ਪੁੱਜਾ ਸੀ। ਬੀਤੀ ਰਾਤ ਜਤਿੰਦਰਪਾਲ ਸਿੰਘ ਆਪਣੇ ਦੋਸਤਾਂ ਨਾਲ ਤਰਨਤਾਰਨ ਸ਼ਹਿਰ ਦੇ ਰੈਸਟੋਰੈਂਟ ਵਿਚ ਖਾਣਾ ਖਾਣ ਲਈ ਆਇਆ ਸੀ। ਕਰੀਬ ਇੱਕ ਵਜੇ ਉਸ ਦੀ ਸਥਾਨਕ ਚਾਰ ਖੱਬਾ ਚੌਕ ਨਜ਼ਦੀਕ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ।  ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।