ਗੁਰਦੁਆਰਾ ਸਾਹਿਬ 'ਚ ਨਿਹੰਗ ਸਿੰਘਾਂ ਵਿਚਾਲੇ ਹੋਈ ਝੜਪ, 4 ਜਖ਼ਮੀ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੌਕੇ 'ਤੇ ਪਹੁੰਚੀ ਪੁਲਿਸ ਨੇ ਘਟਨਾ ਦਾ ਜਾਇਜ਼ਾ ਲਿਆ ਅਤੇ ਮਾਮਲਾ ਦਰਜ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। 

Clash between Nihang Singhs in Gurdwara Sahib, 4 injured

ਕਪੂਰਥਲਾ - ਅੰਮ੍ਰਿਤਸਰ ਰੋਡ 'ਤੇ ਸਥਿਤ ਗੁਰਦੁਆਰਾ ਸਾਹਿਬ ਬਾਵਿਆਂ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਥੇ ਨਿਹੰਗਾਂ ਵਿਚਾਲੇ ਕਿਰਪਾਨਾਂ ਚੱਲ ਪਈਆਂ। ਜਾਣਕਾਰੀ ਇਹ ਸਾਹਮਣੇ ਆਈ ਹੈ ਕਿ ਗੁਰਦੁਆਰਾ ਸਾਹਿਬ ਵਿਚ ਕਾਫ਼ੀ ਲੰਮੇ ਸਮੇਂ ਤੋਂ ਸੇਵਾ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। 

ਬੀਤੇ ਦਿਨੀਂ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਦੀ ਜ਼ਿੰਮੇਵਾਰੀ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਨੂੰ ਸੌਂਪੀ ਗਈ ਅਤੇ ਅੱਜ ਸਵੇਰੇ ਦੋ ਨਿਹੰਗ ਸਿੰਘਾਂ ਵੱਲੋਂ ਕਥਿਤ ਤੌਰ 'ਤੇ ਇਕ ਦੂਜੇ ਨੂੰ ਮਾੜਾ ਬੋਲਣ 'ਤੇ ਉਹਨਾਂ ਦਾ ਆਪਸ ਵਿਚ ਟਕਰਾ ਹੋ ਗਿਆ

ਜਿਸ ਵਿਚ ਦੋਵੇਂ ਨਿਹੰਗ ਸਿੰਘਾਂ ਸਮੇਤ 4 ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋਏ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ। ਇਸ ਦੇ ਨਾਲ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਘਟਨਾ ਦਾ ਜਾਇਜ਼ਾ ਲਿਆ ਅਤੇ ਮਾਮਲਾ ਦਰਜ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।