ਮਲੋਟ 'ਚ 6 ਕਿਲੋ ਭੁੱਕੀ ਸਮੇਤ ਨਸ਼ਾ ਤਸਕਰ ਕਾਬੂ, ਪੁਲਿਸ ਨੇ ਨਾਕੇ 'ਤੇ ਰੋਕ ਕੇ ਕੀਤੀ ਕਾਰਵਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਨੇ ਮੁਲਜ਼ਮ ਕੋਲੋਂ ਕਾਰ ਵੀ ਕੀਤੀ ਬਰਾਮਦ

photo

 

ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਥਾਣਾ ਕੋਟਭਾਈ ਦੀ ਪੁਲਿਸ ਨੇ ਇਕ ਵਿਅਕਤੀ ਨੂੰ 6 ਕਿਲੋ ਭੁੱਕੀ ਅਤੇ ਇਕ ਕਾਰ ਸਮੇਤ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ: 'ਕਿਸਾਨਾਂ ਅਤੇ ਮਜ਼ਦੂਰਾਂ ਨੇ 32 ਜਨਤਕ ਮਾਈਨਿੰਗ ਸਾਈਟਾਂ ਤੋਂ ਦੋ ਮਹੀਨਿਆਂ ਵਿੱਚ 15 ਕਰੋੜ ਰੁਪਏ ਕਮਾਏ'

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕਚਹਿਰੀ ਦੇ ਐਸ.ਐਚ.ਓ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲੈ ਕੇ ਚੈਕਿੰਗ ਕਰ ਰਹੀ ਸੀ ਤਾਂ ਇਸ ਦੌਰਾਨ ਉਨ੍ਹਾਂ ਨੇ ਕੋਟਭਾਈ ਸਟੇਡੀਅਮ ਨੇੜੇ ਇੱਕ ਕਾਰ ਖੜ੍ਹੀ ਦੇਖੀ, ਜਿਸ ਵਿੱਚ ਕੰਡਕਟਰ ਦੀ ਸੀਟ 'ਤੇ ਬੈਠਾ ਇੱਕ ਵਿਅਕਤੀ ਕਿਸੇ ਚੀਜ਼ ਨੂੰ ਲੱਭ ਰਿਹਾ ਸੀ।

ਇਹ ਵੀ ਪੜ੍ਹੋ: ਸ਼ਰਮਸਾਰ ਕਰਨ ਵਾਲੀ ਘਟਨਾ, 5 ਸਾਲਾ ਬੱਚੀ ਦਾ ਬਲਾਤਕਾਰ ਕਰਨ ਤੋਂ ਬਾਅਦ ਕੀਤਾ ਕਤਲ 

ਜਦੋਂ ਸ਼ੱਕ ਦੇ ਆਧਾਰ 'ਤੇ ਕਾਰ ਸਵਾਰ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 6 ਕਿਲੋ ਚੂਰਾ ਪੋਸਤ ਬਰਾਮਦ ਹੋਇਆ। ਮੁਲਜ਼ਮ ਦੀ ਪਛਾਣ ਬਸ਼ੀਰ ਸਿੰਘ ਉਰਫ਼ ਨੀਲਾ ਵਾਸੀ ਪਿੰਡ ਭਲਾਈਆਣਾ ਵਜੋਂ ਹੋਈ ਹੈ। ਪੁਲਿਸ ਨੇ ਕਾਰ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।