ਪਟਿਆਲਾ 'ਚ ਵੱਡੀ ਵਾਰਦਾਤ, ਦੋ ਨੌਜਵਾਨਾਂ ਦਾ ਕੀਤਾ ਕਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦੋਵਾਂ ਮ੍ਰਿਤਕਾਂ ਦੀ ਉਮਰ ਲਗਭਗ 18-18 ਸਾਲ

photo

 

ਪਟਿਆਲਾ: ਪਟਿਆਲਾ ਤੋਂ ਦਿਲ ਨੂੰ ਝੰਜੋੜ ਕੇ ਰੱਖ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ ਦੋ ਨੌਜਵਾਨਾਂ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਸਵੇਰੇ ਸੜਕਾਂ ਕਿਨਾਰੇ ਪਈਆਂ ਸਨ।  ਮ੍ਰਿਤਕਾਂ ਦੀ ਪਹਿਚਾਣ ਨਕੁਲ ਅਤੇ ਅਨਿਲ ਕੁਮਾਰ ਵਜੋਂ ਹੋਈ ਹੈ।  ਦੋਵਾਂ ਦੀ ਉਮਰ ਲਗਭਗ 18-18 ਸਾਲ ਕੁ ਦੱਸੀ ਜਾ ਰਹੀ ਹੈ। ਵਾਰਦਾਤ ਦੀ ਸੂਚਨਾ ਮਿਲਣ ਤੇ ਪੁਲਿਸ ਮੌਕੇ 'ਤੇ ਪਹੁੰਚ ਗਈ। 

ਇਹ ਵੀ ਪੜ੍ਹੋ: ਪੰਛੀ ਨਾਲ ਟਕਰਾਉਣ ਤੋਂ ਬਾਅਦ ਜਹਾਜ਼ ਨੂੰ ਲੱਗੀ ਅੱਗ, ਮਚ ਗਈ ਹਫੜਾ-ਤਫੜੀ  

ਮਿਲੀ ਜਾਣਕਾਰੀ ਦੇ ਮੁਤਾਬਕ ਦੋਵੇਂ ਦੇਰ ਰਾਤ ਘਰੋਂ ਆਪਣੇ ਦੋਸਤਾਂ ਨਾਲ ਗਏ ਸਨ ਅਤੇ ਉਥੇ ਦੋਸਤਾਂ ਨਾਲ ਝਗੜਾ ਹੋ ਗਿਆ ਅਤੇ ਦੋਵਾਂ ਦਾ ਕਤਲ ਕਰ ਦਿੱਤਾ ਗਿਆ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ।

ਇਹ ਵੀ ਪੜ੍ਹੋ: ਆਪਸ ਵਿਚ ਟਕਰਾਏ ਦੋ ਟਰਾਲੇ, ਭਤੀਜੇ ਦੀ ਮੌਤ, ਚਾਚੇ ਨੇ ਛਾਲ ਮਾਰ ਕੇ ਬਚਾਈ ਜਾਨ

ਵਾਰਦਾਤ ਤੋਂ ਬਾਅਦ ਇਲਾਕੇ ਵਿਚ ਸਹਿਮ ਦਾ ਮਾਹੌਲ ਹੈ। ਨੌਜਵਾਨ ਪੁੱਤਾਂ ਦੇ ਕਤਲ ਤੋਂ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹੈ। ਪਰਿਵਾਰਾਂ ਨੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਦੇ ਹੋਏ ਇਨਸਾਫ਼ ਦੀ ਮੰਗ ਕੀਤੀ ਹੈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।