ਪਹਿਲਗਾਮ ਅੱਤਵਾਦੀ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਕਾਂਗਰਸ, ਸਰਕਾਰ ਦੇ ਨਾਲ ਖੜ੍ਹੀ ਹੈ: ਰਾਜਾ ਵੜਿੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

'ਹਰ ਕੋਈ ਚਾਹੁੰਦਾ ਹੈ ਕਿ ਜਾਤ ਧਰਮ ਜਾਂ ਰਾਜਨੀਤਿਕ ਸੰਬੰਧਾਂ ਤੋਂ ਪਰਹੇਜ਼ ਕੀਤਾ ਜਾਵੇ'

Congress stands with government to punish Pahalgam terror culprits: Raja Warring

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕਿਹਾ ਕਿ ਅੱਤਵਾਦ ਅਤੇ ਫੁੱਟ ਪਾਊ ਤਾਕਤਾਂ ਵਿਰੁੱਧ ਲੜਾਈ ਵਿੱਚ ਪੂਰਾ ਦੇਸ਼ ਇੱਕਜੁੱਟ ਹੈ।ਅੱਜ ਇੱਥੇ ਕਾਂਗਰਸ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਕਿਹਾ, ਹਰ ਕੋਈ ਚਾਹੁੰਦਾ ਹੈ ਕਿ ਜਾਤ ਧਰਮ ਜਾਂ ਰਾਜਨੀਤਿਕ ਸੰਬੰਧਾਂ ਤੋਂ ਪਰਹੇਜ਼ ਕੀਤਾ ਜਾਵੇ, ਦੋਸ਼ੀਆਂ ਨੂੰ ਸਜ਼ਾ ਮਿਲੇ।

ਉਨ੍ਹਾਂ ਕਿਹਾ ਹੈ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਪਾਰਟੀ ਦੇ ਸਟੈਂਡ ਨੂੰ ਦੁਹਰਾਇਆ ਕਿ ਉਹ ਅੱਤਵਾਦ ਨਾਲ ਨਜਿੱਠਣ ਵਿੱਚ ਸਰਕਾਰ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ। "ਅਸੀਂ ਸਾਰੇ ਇੱਕ ਹਾਂ ਅਤੇ ਜਦੋਂ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਦੀ ਗੱਲ ਆਉਂਦੀ ਹੈ ਤਾਂ ਅਸੀਂ ਸਾਰੇ ਇਕੱਠੇ ਹਾਂ"।