ਏਅਰ ਇੰਡੀਆ ਦੇ ਸਟਾਫ ਵੱਲੋ ਸਿੰਘ ਸਾਹਿਬ ਨਾਲ ਕੀਤੇ ਦੁਰਵਿਵਹਾਰ ਦੀ ਕਰਨੈਲ ਸਿੰਘ ਪੀਰਮੁਹੰਮਦ ਨੇ ਕੀਤੀ ਸਖ਼ਤ ਨਿੰਦਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼ਿਕਾਇਤ ਕੀਤੇ ਜਾਣ ਉੱਤੇ ਏਅਰ ਇੰਡੀਆ ਦੇ ਸਟਾਫ ਮੈਂਬਰਾਂ ਨੇ ਵੀ ਦੁਰਵਿਵਹਾਰ ਕੀਤਾ

Karnail Singh Peermohammad strongly condemned the misbehavior of Singh Sahib by Air India staff.

 ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ  ਜੋ ਕਿ ਸੈਕਰਾਮੈਂਟੋ ਯੂਐੱਸਏ ਵਿਖੇ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਅੱਜ ਨਵੀਂ ਦਿੱਲੀ ਤੋਂ ਸੈਨ ਫ੍ਰਾਂਸਿਸਕੋ ਯੂਐੱਸਏ ਲਈ ਏਅਰ ਇੰਡੀਆ ਦੀ ਫਲਾਈਟ ਨੰਬਰ ਏਆਈ183 ਰਾਹੀਂ ਬਿਜ਼ਨਸ ਕਲਾਸ ਅਤੇ ਇਕਾਨਮੀ ਟਿਕਟ ਉੱਤੇ ਸਫ਼ਰ ਕਰਨਾ ਸੀ। ਜਹਾਜ਼ ਬੋਰਡ ਕੀਤਾ ਲੇਕਿਨ ਬਿਜ਼ਨਸ ਕਲਾਸ ਸੀਟਾਂ ਦਾ ਬਹੁਤ ਹੀ ਬੁਰਾ ਹਾਲ ਤੇ ਸਾਫ਼ ਸਫਾਈ ਦੇ ਪੱਖੋਂ ਨਿਮਨ ਪੱਧਰ ਹੋਣ ਕਰਕੇ, ਮੇਰੇ ਵੱਲੋਂ ਅਤੇ ਕੁਝ ਯਾਤਰੀਆਂ ਵੱਲੋਂ ਇਸ ਉੱਤੇ ਇਤਰਾਜ਼ ਕੀਤਾ ਗਿਆ। ਮੌਕੇ ਉੱਤੇ ਸ਼ਿਕਾਇਤ ਕੀਤੇ ਜਾਣ ਉੱਤੇ ਏਅਰ ਇੰਡੀਆ ਦੇ ਸਟਾਫ ਮੈਂਬਰਾਂ ਨੇ ਵੀ ਦੁਰਵਿਵਹਾਰ ਕੀਤਾ ਹਾਲਾਂਕਿ ਜਹਾਜ਼ ਦਾ ਕਪਤਾਨ ਠੀਕ ਗੱਲ ਕਰ ਰਿਹਾ ਸੀ।

 ਇਸ ਮਗਰੋਂ ਦਾਸ ਅਤੇ ਕੁਝ ਹੋਰ ਯਾਤਰੀ ਰੋਸ ਵਜੋਂ ਜਹਾਜ਼ ਤੋਂ ਬਾਹਰ ਆ ਕੇ ਟਰਮੀਨਲ ਇਮੀਗ੍ਰੇਸ਼ਨ ਚੈੱਕ ਪੁਆਇੰਟ ਦੇ ਸਾਹਮਣੇ ਬੈਠ ਗਏ। ਏਅਰ ਇੰਡੀਆ ਵੱਲੋਂ ਬਿਜ਼ਨਸ ਕਲਾਸ ਦੇ ਨਾਮ ਹੇਠ ਦਿੱਤੀਆਂ ਜਾ ਰਹੀਆਂ ਸੇਵਾਵਾਂ ਅਤੇ ਉਨ੍ਹਾਂ ਦੇ ਸਟਾਫ ਵੱਲੋਂ ਦੁਰਵਿਵਹਾਰ ਦੀ ਸ੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਕਰਨੈਲ ਸਿੰਘ ਪੀਰਮੁਹੰਮਦ ਨੇ ਨਿੰਦਾ ਕਰਦਿਆ ਕਿਹਾ ਹੈ ਕਿ ਇਸ ਮਸਲੇ ਦਾ ਤੁਰੰਤ ਹੱਲ ਕਰਕੇ ਚੰਗੇ ਪ੍ਰਬੰਧ ਕੀਤੇ ਜਾਣ। ਇਸ ਤੋਂ ਇਲਾਵਾ ਪਿਛਲੇ ਤਿੰਨ ਘੰਟਿਆਂ ਤੋਂ ਸਿੰਘ ਸਾਹਿਬ ਨੂੰ ਏਅਰਪੋਰਟ ਉੱਤੇ ਖੱਜਲ ਖੁਆਰ ਕੀਤਾ ਜਾ ਰਿਹਾ ਹੈ ਜੋ ਵੀ ਬਹੁਤ ਨਿੰਦਣਯੋਗ ਹੈ। ਏਅਰ ਇੰਡੀਆ ਅਧਿਕਾਰੀ ਉਹਨਾਂ ਦੇ  ਪਾਸਪੋਰਟ ਲੈ ਕੇ ਗਏ ਹਨ ਪਰੰਤੂ ਮੁੜ ਕੇ ਉਹਨਾ  ਨਾਲ ਕੋਈ ਸੰਪਰਕ ਨਹੀਂ ਕੀਤਾ, ਨਾ ਹੀ  ਸਮਾਨ ਵਾਪਸ ਮਿਲਿਆ ਅਤੇ ਨਾ ਹੀ ਏਅਰ ਇੰਡੀਆ ਦੇ ਕਿਸੇ ਅਧਿਕਾਰੀ ਵੱਲੋਂ ਉਹਨਾਂ  ਨਾਲ ਕੋਈ ਸੰਪਰਕ ਕੀਤਾ ਗਿਆ। ਇਮੀਗ੍ਰੇਸ਼ਨ ਕਾਊਂਟਰ ਦੇ ਸਾਹਮਣੇ ਪਿਛਲੇ ਤਿੰਨ ਘੰਟਿਆਂ ਤੋਂ ਭੁੱਖੇ ਤੇ ਪਿਆਸੇ ਬੈਠੇ ਹਾਨ , ਅਤਿ ਨਿੰਦਣਯੋਗ ਵਰਤਾਰਾ ਹੈ ਪ੍ਰੈਸ ਨੂੰ  ਲਿਖਤੀ ਜਾਣਕਾਰੀ ਸ੍ਰੌਮਣੀ ਅਕਾਲੀ ਦਲ ਦੇ  ਸਾਬਕਾ ਜਰਨਲ ਸਕੱਤਰ ਸ੍ਰ ਕਰਨੈਲ ਸਿੰਘ ਪੀਰਮੁਹੰਮਦ ਨੇ ਪ੍ਰੈਸ ਨੂੰ ਦਿੱਤੀ ।