Encounter in Amritsar : ਅੰਮ੍ਰਿਤਸਰ ’ਚ ਪੰਜਾਬ ਪੁਲਿਸ ਦਾ ਵੱਡਾ ਐਨਕਾਊਂਟਰ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Encounter in Amritsar : ਪਿਛਲੇ ਦਿਨੀਂ ਹਮਲਾਵਰ ਨੇ ਵਾਰਦਾਤ ਨੂੰ ਦਿਤਾ ਸੀ ਅੰਜਾਮ 

Amritsar encounter image.

Major encounter of Punjab Police in Amritsar Latest News in Punjabi : ਚੌਕ ਮਹਿਤਾ : ਸਮਾਜ ਵਿਰੋਧੀ ਅਨਸਰਾਂ ਵਲੋਂ ਲਗਾਤਾਰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ। ਜਿਸ ਦੇ ਤਹਿਤ ਪੰਜਾਬ ਪੁਲਿਸ ਉਨ੍ਹਾਂ ਵਿਰੁਧ ਕਾਰਵਾਈ ਕਰਦਿਆਂ ਉਨ੍ਹਾਂ ਦੀਆਂ ਸਾਜ਼ਿਸ਼ਾਂ  ਨੂੰ ਨਾਕਾਮ ਕੀਤਾ ਜਾਂਦਾ ਹੈ। ਇਸ ਦੇ ਤਹਿਤ ਹੀ ਅੰਮ੍ਰਿਤਸਰ ’ਚ ਪੰਜਾਬ ਪੁਲਿਸ ਵਲੋਂ ਇਕ ਹੋਰ ਐਨਕਾਊਂਟਰ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ।

ਦਸ ਦਈਏ ਕਿ ਪਿਛਲੇ ਦਿਨੀਂ ਚੌਕ ਮਹਿਤਾ ’ਚ ਮੇਜਰ ਸਕੂਟਰ ਪਾਰਟਸ ਦੀ ਦੁਕਾਨ 'ਤੇ ਜਿਸ ਹਮਲਾਵਰ ਨੇ ਗੋਲੀ ਚਲਾਉਣ ਦੀ ਵਾਰਦਾਤ ਨੂੰ ਅੰਜਾਮ ਦਿਤਾ ਸੀ, ਉਸ ਦੀ ਗ੍ਰਿਫ਼ਤਾਰੀ ਤੋਂ ਬਾਅਦ ਅੱਜ ਪੁਲਿਸ ਉਕਤ ਹਮਲਾਵਰ ਨੂੰ ਹਥਿਆਰਾਂ ਦੀ ਰਿਕਵਰੀ ਕਰਵਾਉਣ ਲਈ ਲੈ ਕੇ ਜਾ ਰਹੀ ਸੀ। ਇਸ ਦੌਰਾਨ ਹਮਲਾਵਰ ਨੇ ਪੁਲਿਸ ਨੂੰ ਧੱਕਾ ਮਾਰ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਪੁਲਿਸ ਨੇ ਉਸ ਦੀ ਲੱਤ ਵਿਚ ਗੋਲੀ ਮਾਰ ਦਿਤੀ ਹੈ। ਫਿਲਹਾਲ ਪੁਲਿਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ।