ਪਹਿਲਗਾਮ ਅਤਿਵਾਦੀ ਹਮਲੇ ਦੀ ਰਵਨੀਤ ਬਿੱਟੂ ਨੇ ਕੀਤੀ ਨਿਖੇਧੀ
ਕਿਹਾ, 'ਅਤਿਵਾਦ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ'
ਹਰਿਆਣਾ: ਅੰਬਾਲਾ ਸ਼ਹਿਰ ਭਾਜਪਾ ਦਫ਼ਤਰ ਵਿਖੇ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਪਹਿਲਗਾਮ ਅੱਤਵਾਦੀ ਘਟਨਾ ਨੂੰ ਕਾਇਰਤਾਪੂਰਨ ਕਰਾਰ ਦਿੱਤਾ। ਉਨ੍ਹਾਂ ਨੇ ਕਿਹਾ ਹੈ ਕਿ ਇਸ ਨਾਲ ਕਸ਼ਮੀਰ ਨੂੰ ਨੁਕਸਾਨ ਹੋਵੇਗਾ। ਉਨ੍ਹਾਂ ਨੇ ਹਮਲੇ ਦੀ ਨਿਖੇਧੀ ਕੀਤੀ ਹੈ।
ਰਵਨੀਤ ਬਿੱਟੂ ਨੇ ਕਿਹਾ ਕਿ ਉਹ ਦਿੱਲੀ ਤੋਂ ਆਏ ਹਨ ਅਤੇ ਪਾਕਿਸਤਾਨ ਨੂੰ ਇਸ ਕਾਰਵਾਈ ਦਾ ਢੁਕਵਾਂ ਜਵਾਬ ਦਿੱਤਾ ਜਾਵੇਗਾ। ਇਸ ਦੌਰਾਨ, ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਕਿਹਾ ਕਿ ਦਿੱਲੀ ਤੋਂ ਬਾਰਾਮੂਲਾ ਤੱਕ ਬਣ ਰਹੇ ਰੇਲਵੇ ਪ੍ਰੋਜੈਕਟ ਵਿੱਚ ਕੋਈ ਦੇਰੀ ਨਹੀਂ ਹੋਵੇਗੀ। ਕੋਈ ਵੀ ਮੋਦੀ ਨੂੰ ਇਸ ਤਰ੍ਹਾਂ ਡਰਾ ਨਹੀਂ ਸਕਦਾ। ਇਸ ਕਾਰਵਾਈ ਦਾ ਢੁਕਵਾਂ ਜਵਾਬ ਦਿੱਤਾ ਜਾਵੇਗਾ।
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਕਿਹਾ ਹੈ ਕਿ ਇਹ ਅਤਿਵਾਦੀ ਹਮਲਾ ਸਾਡੇ ਲੋਕਾਂ ਦੀ ਸਾਂਝ ਨੂੰ ਤੋੜ ਨਹੀ ਸਕਦਾ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਸੈਲਾਨੀ ਉਥੇ ਜਾਣਗੇ ਤਾਂ ਸਥਾਨਕ ਲੋਕਾਂ ਨੂੰ ਰੁਜ਼ਗਾਰ ਮਿਲੇਗਾ। ਉਨ੍ਹਾਂ ਨੇ ਕਿਹਾ ਹੈ ਕਿ ਅਤਿਵਾਦ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਹਮਲੇ ਨੂੰ ਲੈ ਕੇ ਠੋਕਵਾਂ ਜਵਾਬ ਦੇਵਾਂਗੇ।