ਪੰਜਾਬ ਲਗਾਤਾਰ ਜਿੱਤ ਰਿਹਾ ਹੈ Corona ਦੀ ਜੰਗ, ਦੋ ਹੋਰ ਜ਼ਿਲ੍ਹੇ ਕੋਰੋਨਾ ਮੁਕਤ
ਦਸ ਦਈਏ ਕਿ ਅੰਮ੍ਰਿਤਸਰ ਵਿੱਚ ਇੱਕ 60 ਸਾਲਾ ਬਜ਼ੁਰਗ ਦੁਕਾਨਦਾਰ...
ਚੰਡੀਗੜ੍ਹ: ਜਿੱਥੇ ਪੂਰੀ ਦੁਨੀਆ ਵਿਚ ਕੋਰੋਨਾ ਵਾਇਰਸ ਨੇ ਕਹਿਰ ਮਚਾਇਆ ਹੋਇਆ ਹੈ ਉੱਥੇ ਹੀ ਪੰਜਾਬ ਲਈ ਚੰਗੀ ਖਬਰ ਆਈ ਹੈ। ਪੰਜਾਬ ਵਿਚ ਫਿਲਹਾਲ ਕੋਰੋਨਾ ਦੇ ਕੇਸ ਬਹੁਤ ਘਟ ਸਾਹਮਣੇ ਆ ਰਹੇ ਹਨ। ਹਾਲ ਹੀ ਵਿਚ ਪੰਜਾਬ ਦੇ ਦੋ ਹੋਰ ਜ਼ਿਲ੍ਹੇ ਕੋਰੋਨਾ ਮੁਕਤ ਹੋ ਗਏ ਹਨ। ਫਤਿਹਗੜ੍ਹ ਸਾਹਿਬ ਤੇ ਰੂਪਨਗਰ ਦੇ ਸਿਵਲ ਹਸਪਤਾਲਾਂ ਵਿੱਚ ਦਾਖਲ ਸਾਰੇ ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਘਰ ਭੇਜ ਦਿੱਤਾ ਗਿਆ।
ਸ਼ਨੀਵਾਰ ਨੂੰ ਰਾਜ ਭਰ ਤੋਂ 23 ਮਰੀਜ਼ਾਂ ਨੂੰ ਛੁੱਟੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਫਿਰੋਜ਼ਪੁਰ ਤੇ ਫਾਜ਼ਿਲਕਾ ਵੀ ਕੋਰੋਨਾ ਮੁਕਤ ਹੋ ਚੁੱਕੇ ਹਨ। ਪੰਜਾਬ ‘ਚ ਕੁੱਲ 2124 ਮਰੀਜ਼ਾਂ ਵਿਚੋਂ 1870 ਅਰਥਾਤ 88 ਪ੍ਰਤੀਸ਼ਤ ਰੋਗੀ ਠੀਕ ਹੋ ਚੁੱਕੇ ਹਨ। ਪਰ ਸੂਬੇ ‘ਚ ਇਕ ਹੋਰ ਮਰੀਜ਼ ਦੀ ਕੋਰੋਨਾ ਨਾਲ ਮੌਤ ਹੋ ਗਈ ਜਿਸ ਨਾਲ ਪੰਜਾਬ ‘ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 42 ਹੋ ਗਈ ਹੈ। ਸੂਬੇ ‘ਚ ਇੱਕ ਆਸ਼ਾ ਵਰਕਰ ਸਮੇਤ 11 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।
ਦਸ ਦਈਏ ਕਿ ਅੰਮ੍ਰਿਤਸਰ ਵਿੱਚ ਇੱਕ 60 ਸਾਲਾ ਬਜ਼ੁਰਗ ਦੁਕਾਨਦਾਰ ਦੀ ਮੌਤ ਹੋਈ। ਇਹ ਕੋਰੋਨਾ ਨਾਲ ਅੰਮ੍ਰਿਤਸਰ ਵਿਚ 6ਵੀਂ ਪੰਜਾਬ ‘ਚ 42ਵੀਂ ਮੌਤ ਹੈ। ਅੰਮ੍ਰਿਤਸਰ ਦੇ ਕਟੜਾ ਦੂਲੋ ਇਲਾਕੇ ‘ਚ ਰਹਿੰਦੇ ਇੱਕ ਬਜ਼ੁਰਗ ਦੀ ਪਤਨੀ ਤੇ ਦੋ ਪੁੱਤਰ ਪਾਜ਼ੀਟਿਵ ਪਾਏ ਗਏ ਹਨ। ਉਸ ਦੀ ਕੋਈ ਟਰੈਵਲ ਹਿਸਟਰੀ ਨਹੀਂ ਹੈ। ਬਜ਼ੁਰਗ ਦੀ ਰਿਪੋਰਟ 20 ਅਪ੍ਰੈਲ ਨੂੰ ਸਕਾਰਾਤਮਕ ਆਈ ਸੀ।
ਕੋਰੋਨਾ ਵਾਇਰਸ ਨਾਲ ਲੜਨ ਲਈ ਪਿਛਲੇ ਦੋ ਮਹੀਨਿਆਂ ਤੋਂ ਲਾਕਡਾਉਨ ਦੇਸ਼ ਭਰ ਵਿੱਚ ਚੱਲ ਰਿਹਾ ਹੈ, ਪਰ ਕੋਰੋਨਾ ਲਾਗ ਦੀ ਸੰਖਿਆ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਰਿਕਾਰਡ 6,767 ਨਵੇਂ ਕੇਸ ਸਾਹਮਣੇ ਆਏ ਹਨ ਅਤੇ 147 ਲੋਕਾਂ ਦੀ ਮੌਤ ਹੋ ਗਈ ਹੈ।
ਇਸ ਤੋਂ ਬਾਅਦ ਦੇਸ਼ ਭਰ ਵਿੱਚ ਕੋਰੋਨਾ ਸਕਾਰਾਤਮਕ ਕੇਸਾਂ ਦੀ ਕੁੱਲ ਗਿਣਤੀ 1,31,868 ਹੋ ਗਈ ਹੈ। ਜਿਨ੍ਹਾਂ ਵਿਚੋਂ 73,560 ਐਕਟਿਵ ਕੇਸ ਹਨ, 54,441 ਲੋਕਾਂ ਨੂੰ ਹਸਪਤਾਲ ਤੋਂ ਇਲਾਜ ਜਾਂ ਛੁੱਟੀ ਦਿੱਤੀ ਗਈ ਹੈ ਅਤੇ 3,867 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਰਾਜਸਥਾਨ ਵਿੱਚ ਅੱਜ 52 ਨਵੇਂ ਕੇਸ ਦਰਜ ਕੀਤੇ ਗਏ ਹਨ।
ਮਹਾਰਾਸ਼ਟਰ ਵਿੱਚ ਪਿਛਲੇ 24 ਘੰਟਿਆਂ ਵਿੱਚ 87 ਪੁਲਿਸ ਮੁਲਾਜ਼ਮ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਤੋਂ ਬਾਅਦ ਰਾਜ ਵਿਚ ਸੰਕਰਮਿਤ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਵਧ ਕੇ 1,758 ਹੋ ਗਈ ਹੈ। ਜਿਨ੍ਹਾਂ ਵਿਚੋਂ 673 ਇਲਾਜ਼ ਠੀਕ ਹੋ ਚੁੱਕੇ ਹਨ ਅਤੇ 18 ਲੋਕਾਂ ਦੀ ਮੌਤ ਹੋ ਗਈ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।