ਪੰਜਾਬੀ ਰੰਗਮੰਚ ਪਹਿਲੀ ਅਦਾਕਾਰਾ ਤੇ ਗੁਰਬਖਸ਼ ਸਿੰਘ ਪ੍ਰੀਤਲੜੀ ਦੀ ਬੇਟੀ ਦਾ ਦਿਹਾਂਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬੀ ਰੰਗਮੰਚ ਦੀ ਪਹਿਲੀ ਅਦਾਕਾਰਾ ਹੋਣ ਦਾ ਮਾਣ ਪ੍ਰਾਪਤ ਕਰਨ ਵਾਲੇ ਉਮਾ ਗੁਰਬਖ਼ਸ਼ ਸਿੰਘ ਸਪੁੱਤਰੀ

File Photo

ਚੰਡੀਗੜ੍ਹ, 23 ਮਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬੀ ਰੰਗਮੰਚ ਦੀ ਪਹਿਲੀ ਅਦਾਕਾਰਾ ਹੋਣ ਦਾ ਮਾਣ ਪ੍ਰਾਪਤ ਕਰਨ ਵਾਲੇ ਉਮਾ ਗੁਰਬਖ਼ਸ਼ ਸਿੰਘ ਸਪੁੱਤਰੀ ਪ੍ਰਸਿੱਧ ਗਲਪਕਾਰ ਗੁਰਬਖਸ਼ ਸਿੰਘ ਪ੍ਰੀਤਲੜੀ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ। ਉਹ ਲਗਭਗ 93 ਵਰ੍ਹਿਆਂ ਦੇ ਸਨ ਤੇ ਕੁੱਝ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਉਨ੍ਹਾਂ ਦਾ ਅੰਤਮ ਸਸਕਾਰ ਪ੍ਰੀਤ ਨਗਰ ਵਿਖੇ ਕੀਤਾ ਗਿਆ,

ਜਿਥੇ ਉਨ੍ਹਾਂ ਨੂੰ ਵੱਖ-ਵੱਖ ਸ਼ਖ਼ਸੀਅਤਾਂ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਉਮਾ ਜੀ ਨੇ 1939 ਵਿਚ ਅਪਣੇ ਪਿਤਾ ਗੁਰਬਖਸ਼ ਸਿੰਘ ਦਾ ਲਿਖੇ ਹੋਏ ਨਾਟਕ ਰਾਜ ਕੁਮਾਰੀ ਲਤਿਕਾ ਦੀ ਮੁੱਖ ਨਾਇਕਾ ਦਾ ਕਿਰਦਾਰ ਨਿਭਾਇਆ, ਜਿਸ ਨਾਲ ਪੰਜਾਬੀ ਰੰਗਮੰਚ ਨੂੰ ਪਹਿਲੀ ਅਭਿਨੇਤਰੀ ਮਿਲੀ।