ਪਿੰਡ ਵਾਲਿਆਂ ਨੇ ਹੀ ਕੀਤੀ ਵਿਅਕਤੀ ਦੀ ਬੇਰਹਿਮੀ ਨਾਲ ਕੁੱਟਮਾਰ, ਲੱਗੇ ਛੇੜਖ਼ਾਨੀ ਦੇ ਇਲਜ਼ਾਮ
ਕੁੱਟਮਾਰ ਦੀ ਵੀਡੀਓ ਵਾਇਰਲ
ਨਵਾਂ ਸ਼ਹਿਰ - ਜ਼ਿਲ੍ਹਾ ਨਵਾਂ ਸ਼ਹਿਰ ਦੀ ਤਹਿਸੀਲ ਬਲਾਚੌਰ ਦੇ ਮਹਿਤਪੁਰ ਪਿੰਡ ਵਿਚ ਇਕ ਵਿਅਕਤੀ ਦੀ ਪਿੰਡ ਦੇ ਹੀ ਕੁੱਝ ਵਿਅਕਤੀਆਂ ਨੇ ਕੁੱਟਮਾਰ ਕੀਤੀ। ਵਿਅਕਤੀ ਦਾ ਨਾਮ ਸਤਨਾਮ ਸਿੰਘ ਹੈ ਤੇ ਉਸ ਦੀ ਕੁੱਟਮਾਰ ਦੀ ਵੀਡੀਓ ਵੀ ਕਾਫ਼ੀ ਵਾਇਰਲ ਹੋ ਰਹੀ ਹੈ ਇਹ ਖੋਜਾ ਵੇਟ ਦਾ ਵਸਨੀਕ ਹੈ। ਜਦੋਂ ਵਿਅਕਤੀ ਆਪਣੀ ਪਤਨੀ ਜੋ ਆਂਗਣਵਾੜੀ ਵਿਚ ਨੌਕਰੀ ਕਰਦੀ ਹੈ, ਉਸ ਨੂੰ ਡਿਊਟੀ 'ਤੇ ਛੱਡਣ ਆਇਆ ਤਾਂ ਉਸ ਸਮੇਂ ਪਿੰਡ ਦੇ ਕੁੱਝ ਲੋਕਾਂ ਨੇ ਉਸ ਨੂੰ ਬੁਲਾ ਕੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।
ਜਦੋਂ ਸਤਨਾਮ ਸਿੰਘ ਦੀ ਕੁੱਟਮਾਰ ਹੋ ਰਹੀ ਸੀ ਤਾਂ ਉਹ ਕਹਿ ਰਿਹਾ ਸੀ ਕਿ ਉਸ ਨੇ ਕੋਈ ਗਲਤੀ ਨਹੀਂ ਕੀਤੀ। ਉੱਥੇ ਹੀ ਪਿੰਡ ਦੇ ਲੋਕਾਂ ਦਾ ਦੋਸ਼ ਹੈ ਕਿ ਉਸ ਨੇ ਲੜਕੀ ਨਾਲ ਛੇੜਖਾਨੀ ਕੀਤੀ ਹੈ। ਲੜਕੀ ਦੇ ਪਰਿਵਾਰ ਵਾਲਿਆਂ ਨੇ ਹੀ ਉਸ ਨੂੰ ਘਰ ਅੰਦਰ ਵਾੜ ਕੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਸਤਨਾਮ ਸਿੰਘ ਉੱਤੇ ਪਾਣੀ ਵੀ ਪਾਇਆ ਗਿਆ ਅਤੇ ਬਾਲਟੀ ਨਾਲ ਵਾਰ ਵੀ ਕੀਤਾ ਗਿਆ।
ਜਿਸ ਤੋਂ ਬਾਅਦ ਉਸ ਦੇ ਖੂਨ ਨਿਕਲਣ ਲੱਗਾ ਅਤੇ ਉਸ ਨੂੰ ਘੜੀਸਿਆ ਵੀ ਗਿਆ। ਸੂਤਰਾਂ ਮੁਤਾਬਿਕ ਉਸ ਨਾਲ ਗਾਲੀ ਗਲੋਚ ਵੀ ਕੀਤੀ ਗਈ ਪਰ ਉਸ ਦੀ ਗੱਲ ਕਿਸੇ ਨੇ ਨਹੀਂ ਸੁਣੀ। ਹਾਲਾਂਕਿ ਮੌਕੇ 'ਤੇ ਪੁਲਿਸ ਵੀ ਪਹੁੰਚੀ ਸੀ ਪਰ ਪਰਿਵਾਰ ਵਾਲਿਆਂ ਨੇ ਉਹਨਾਂ ਨੂੰ ਘਰ ਅੰਦਰ ਨਹੀਂ ਆਉਣ ਦਿੱਤਾ ਤੇ ਪੁਲਿਸ ਨੇ ਵੀ ਕਾਰਵਾਈ ਨਹੀਂ ਕੀਤੀ।