'ਜਥੇਦਾਰ ਸਾਹਿਬ' ਆਪਾਂ ਪੰਜਾਬ 'ਚ ਸ਼ਾਂਤੀ ਅਤੇ ਮਾਡਰਨ ਤਰੱਕੀ ਦੇ ਸੁਨੇਹੇ ਦੇਣੇ ਹਨ, ਨਾ ਕਿ ਮਾਡਰਨ ਹਥਿਆਰਾਂ ਦੇ : ਭਗਵੰਤ ਮਾਨ
'ਜਥੇਦਾਰ ਸਾਹਿਬ' ਆਪਾਂ ਪੰਜਾਬ 'ਚ ਸ਼ਾਂਤੀ ਅਤੇ ਮਾਡਰਨ ਤਰੱਕੀ ਦੇ ਸੁਨੇਹੇ ਦੇਣੇ ਹਨ, ਨਾ ਕਿ ਮਾਡਰਨ ਹਥਿਆਰਾਂ ਦੇ : ਭਗਵੰਤ ਮਾਨ
image
ਚੰਡੀਗੜ੍ਹ, 23 ਮਈ (ਭੁੱਲਰ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਿੱਖਾਂ ਨੂੰ ਲਾਇਸੈਂਸੀ ਹਥਿਆਰ ਰੱਖਣ ਦੇ ਦਿਤੇ ਬਿਆਨ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ | ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੁਹਾਡਾ ਹਥਿਆਰਾਂ ਵਾਲਾ ਬਿਆਨ ਸੁਣਿਆ | ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬ ਜੀ ਤੁਸੀਂ ਸਰਬੱਤ ਦਾ ਭਲਾ ਮੰਗਣ ਵਾਲੀ ਗੁਰਬਾਣੀ ਨੂੰ ਘਰ-ਘਰ ਪਹੁੰਚਾਉਣ ਦਾ ਸੰਦੇਸ਼ ਦਿਉ ਨਾ ਕਿ ਹਥਿਆਰ ਰੱਖਣ ਦਾ | ਮਾਨ ਨੇ ਕਿਹਾ ਕਿ 'ਜਥੇਦਾਰ ਜੀ' ਆਪਾਂ ਪੰਜਾਬ 'ਚ ਸ਼ਾਂਤੀ, ਭਾਈਚਾਰੇ ਅਤੇ ਮਾਡਰਨ ਤਰੱਕੀ ਦੇ ਸੁਨੇਹੇ ਦੇਣੇ ਹਨ, ਨਾ ਕਿ ਮਾਡਰਨ ਹਥਿਆਰਾਂ ਦੇ |