ਵਿਜੇ ਸਿੰਗਲਾ ਗ੍ਰਿਫ਼ਤਾਰ, ਭ੍ਰਿਸ਼ਟਾਚਾਰ ਮਾਮਲੇ 'ਚ ਕੁੱਝ ਸਮਾਂ ਪਹਿਲਾਂ ਮੁੱਖ ਮੰਤਰੀ ਨੇ ਕੀਤਾ ਸੀ ਬਰਖ਼ਸਾਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਦੇ ਐਕਸ਼ਨ ਤੋਂ ਬਾਅਦ ਭ੍ਰਿਸ਼ਟਾਚਾਰ ਰੋਕੂ ਬਰਾਂਚ ਨੇ ਕੀਤਾ ਗ੍ਰਿਫ਼ਤਾਰ

Vijay Singla

ਮਾਨਸਾ - ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਵਿਚ ਸਿਹਤ ਮੰਤਰੀ ਰਹੇ ਡਾਕਟਰ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਰੋਕੂ ਬਰਾਂਚ ਨੇ ਗ੍ਰਿਫ਼ਤਾਰ ਕੀਤਾ ਹੈ। ਕੁੱਝ ਸਮਾਂ ਪਹਿਲਾਂ ਹੀ ਮੁੱਖ ਮੰਤਰੀ ਨੇ ਉਹਨਾਂ ਨੂੰ ਮੰਤਰੀ ਮੰਡਲ ਵਿਚੋਂ ਬਰਖਾਸਤ ਕਰ ਦਿੱਤਾ ਸੀ। ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਗ੍ਰਿਫ਼ਤਾਰ ਕਰਕੇ ਥਾਣਾ ਫੇਜ਼ ਅੱਠ ਮੁਹਾਲੀ ਵਿਖੇ ਲਿਆਂਦਾ ਗਿਆ ਹੈ। ਥਾਣਾ ਫੇਜ਼ ਅੱਠ ਮੁਹਾਲੀ ਦੀ ਪੁਲਿਸ ਵਲੋਂ ਸਿਹਤ ਮੰਤਰੀ ਵਿਜੇ ਸਿੰਗਲਾ ਖ਼ਿਲਾਫ਼ ਭ੍ਰਿਸ਼ਟਾਚਾਰ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Dr. Vijay Singla

ਵਿਜੇ ਸਿੰਗਲਾ ਸਿਹਤ ਵਿਭਾਗ ਵਿਚ ਹਰ ਕੰਮ ਅਤੇ ਟੈਂਡਰ ਲਈ 1 ਫੀਸਦੀ ਕਮਿਸ਼ਨ ਦੀ ਮੰਗ ਕਰ ਰਹੇ ਸਨ। ਇਸ ਦੀ ਸ਼ਿਕਾਇਤ ਸੀਐਮ ਭਗਵੰਤ ਮਾਨ ਤੱਕ ਪਹੁੰਚ ਗਈ ਸੀ। ਭਗਵੰਤ ਮਾਨ ਨੇ ਇਸ ਦੀ ਗੁਪਤ ਜਾਂਚ ਕਰਵਾਈ। ਅਧਿਕਾਰੀਆਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਮੰਤਰੀ ਸਿੰਗਲਾ ਨੂੰ ਤਲਬ ਕੀਤਾ ਗਿਆ। ਮੰਤਰੀ ਨੇ ਵੀ ਗਲਤੀ ਮੰਨ ਲਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਬਰਖਾਸਤ ਕਰ ਦਿੱਤਾ ਗਿਆ। ਦੱਸ ਦਈਏ ਕਿ ਵਿਜੇ ਸਿੰਗਲਾ ਦਾ ਸਕੱਤਰੇਤ ਦਫ਼ਤਰ ਵੀ ਪੂਰਾ ਖਾਲੀ ਕਰ ਦਿੱਤਾ ਗਿਆ ਹੈ।