ਬੇਅਦਬੀ ਮਾਮਲੇ ਦਾ ਸਾਜ਼ਸ਼ਘਾੜਾ ਸੰਦੀਪ ਬਰੇਟਾ ਨਹੀਂ ਹੋਇਆ ਗ੍ਰਿਫ਼ਤਾਰ, ਡਿਟੇਨ ਕੀਤਾ ਵਿਅਕਤੀ ਨਿਕਲਿਆ ਕੋਈ ਹੋਰ

ਏਜੰਸੀ

ਖ਼ਬਰਾਂ, ਪੰਜਾਬ

ਜਿਸ ਵਿਅਕਤੀ ਨੂੰ ਏਅਰਪੋਰਟ ਅਥਾਰਟੀ ਨੇ ਡਿਟੇਨ ਕੀਤਾ, ਉਹ ਸੰਦੀਪ ਬਰੇਟਾ ਨਹੀਂ- SSP ਹਰਜੀਤ ਸਿੰਘ

Sandeep Bareta



ਫਰੀਦਕੋਟ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿਚ ਭਗੌੜੇ ਸੰਦੀਪ ਬਰੇਟਾ ਨੂੰ ਗ੍ਰਿਫ਼ਤਾਰ ਕਰਨ ਬੰਗਲੌਰ ਗਈ ਫਰੀਦਕੋਟ ਪੁਲਿਸ ਦੀ ਟੀਮ ਨੇ ਖ਼ਾਲੀ ਹੱਥ ਪਰਤੀ ਹੈ। ਦਰਅਸਲ ਬੰਗਲੌਰ ਏਅਰਪੋਰਟ ਅਥਾਰਟੀ ਵਲੋਂ ਡਿਟੇਨ ਕੀਤਾ ਗਿਆ ਵਿਅਕਤੀ ਸੰਦੀਪ ਬਰੇਟਾ ਨਹੀਂ ਸਗੋਂ ਕੋਈ ਹੋਰ ਹੈ।

ਇਹ ਵੀ ਪੜ੍ਹੋ: ਈਡੀ ਨੇ ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਦੇ ਸਹਿਯੋਗੀਆਂ ਦੇ ਘਰ ਕੀਤੀ ਛਾਪੇਮਾਰੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਹਰਜੀਤ ਸਿੰਘ ਨੇ ਦਸਿਆ ਕਿ ਜਿਸ ਵਿਅਕਤੀ ਨੂੰ ਏਅਰਪੋਰਟ ਅਥਾਰਟੀ ਨੇ ਡਿਟੇਨ ਕੀਤਾ ਸੀ ਉਹ ਸੰਦੀਪ ਬਰੇਟਾ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਅਕਤੀ ਦਾ ਨਾਂਅ ਅਤੇ ਉਸ ਦੇ ਪਿਤਾ ਦਾ ਨਾਂਅ ਸੰਦੀਪ ਬਰੇਟਾ ਨਾਲ ਮਿਲਦੇ ਹਨ, ਜਿਸ ਕਾਰਨ ਭੁਲੇਖਾ ਪਿਆ ਹੈ। ਇਸ ਲਈ ਪੁਲਿਸ ਟੀਮ ਬਿਨਾਂ ਕਿਸੇ ਨੂੰ ਗ੍ਰਿਫ਼ਤਾਰ ਕੀਤੇ ਵਾਪਸ ਪਰਤ ਰਹੀ ਹੈ।

ਇਹ ਵੀ ਪੜ੍ਹੋ: ਘਰੋਂ ਭੱਜ ਕੇ ਵਿਆਹ ਕਰਵਾਉਣ ਵਾਲੇ ਪ੍ਰੇਮੀ ਜੋੜਿਆਂ ਨੂੰ ਪੋਰਟਲ ’ਤੇ ਮਿਲੇਗੀ ਸੁਰੱਖਿਆ, ਪੰਜਾਬ ਵਿਚ ਬਣੇ ਸਖੀ ਸੈਂਟਰ

ਇਸ ਸਬੰਧੀ ਫਰੀਦਕੋਟ ਪੁਲਿਸ ਨੇ ਅਪਣੇ ਸੋਸ਼ਲ ਮੀਡੀਆ ’ਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ ਕਿ ਬਰਗਾੜੀ ਬੇਅਦਬੀ ਮਾਮਲਿਆਂ ਵਿਚ ਫਰੀਦਕੋਟ ਪੁਲਿਸ ਦੁਆਰਾ ਜਾਰੀ ਕੀਤੇ ਗਏ ਐਲ.ਓ.ਸੀ. ਦੇ ਅਧਾਰ 'ਤੇ ਬੇਅਦਬੀ ਕਾਂਡ ਦੇ ਦੋਸ਼ੀ ਸੰਦੀਪ ਬਰੇਟਾ ਦੇ ਵੇਰਵੇ ਨਾਲ ਮੇਲ ਖਾਂਦਾ ਸੰਦੀਪ ਪੁੱਤਰ ਓਮ ਪ੍ਰਕਾਸ਼ ਵਾਸੀ ਨਵੀਂ ਦਿੱਲੀ ਨੂੰ ਹਿਰਾਸਤ ਵਿਚ ਲੈਣ ਦੇ ਸਬੰਧ ਵਿਚ ਇਮੀਗ੍ਰੇਸ਼ਨ ਅਥਾਰਟੀਜ਼, ਬੰਗਲੌਰ ਹਵਾਈ ਅੱਡੇ ਤੋਂ ਇਕ ਸੰਚਾਰ ਪ੍ਰਾਪਤ ਹੋਇਆ ਸੀ।

ਇਹ ਵੀ ਪੜ੍ਹੋ: 'ਸਾਰਾਭਾਈ ਵਰਸਿਜ਼ ਸਾਰਾਭਾਈ 2' ਦੀ ਅਭਿਨੇਤਰੀ ਵੈਭਵੀ ਉਪਾਧਿਆਏ ਦੀ ਸੜਕ ਹਾਦਸੇ ਵਿਚ ਮੌਤ 

ਮਾਮਲੇ ਦੀ ਤੁਰੰਤ ਪੁਖਤਾ ਜਾਂਚ ਕੀਤੀ ਗਈ। ਇਹ ਪਤਾ ਲੱਗਿਆ ਕਿ ਬੰਗਲੌਰ ਹਵਾਈ ਅੱਡੇ 'ਤੇ ਹਿਰਾਸਤ ਵਿਚ ਲਿਆ ਗਿਆ ਵਿਅਕਤੀ ਬੇਅਦਬੀ ਕਾਂਡ ਦਾ ਲੋੜੀਂਦਾ ਦੋਸ਼ੀ ਸੰਦੀਪ ਬਰੇਟਾ ਵਾਸੀ ਸਿਰਸਾ, ਹਰਿਆਣਾ ਨਹੀਂ ਹੈ। ਐਸ.ਐਸ.ਪੀ. ਫਰੀਦਕੋਟ ਹਰਜੀਤ ਸਿੰਘ ਦਾ ਕਹਿਣਾ ਹੈ ਕਿ ਡਿਟੇਨ ਕੀਤੇ ਵਿਅਕਤੀ ਦਾ ਹੁਲੀਆ ਕਾਫ਼ੀ ਹੱਦ ਤਕ ਸੰਦੀਪ ਬਰੇਟਾ ਨਾਲ ਮੇਲ ਖਾਂਦਾ ਸੀ। ਜਦੋਂ ਫਰੀਦਕੋਟ ਪੁਲਿਸ ਦੀ ਟੀਮ ਨੇ ਬੰਗਲੌਰ ਏਅਰਪੋਰਟ ਪਹੁੰਚ ਕੇ ਉਸ ਦੇ ਪ੍ਰਵਾਰ ਅਤੇ ਹੋਰ ਜਾਣਕਾਰੀ ਸਬੰਧੀ ਜਾਂਚ ਕੀਤੀ ਤਾਂ ਵੇਰਵੇ ਵਖਰੇ ਪਾਏ ਗਏ।  ਵਿਅਕਤੀ ਦਾ ਨਾਂਅ ਅਤੇ ਉਸ ਦੇ ਪਿਤਾ ਦਾ ਨਾਂਅ ਸੰਦੀਪ ਬਰੇਟਾ ਨਾਲ ਮਿਲਦੇ ਹਨ। ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਫ਼ੜਨ ਦੀ ਕੋਸ਼ਿਸ਼ ਜਾਰੀ ਹੈ।