ਕੈਨੇਡਾ ਵਿਚ ਪੰਜਾਬੀ ਨੌਜੁਆਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਕ ਹਫ਼ਤਾ ਪਹਿਲਾਂ ਸਟੱਡੀ ਵੀਜ਼ਾ ’ਤੇ ਗਿਆ ਸੀ ਵਿਦੇਸ਼

Image: For representation purpose only

 

ਨਵਾਂਸ਼ਹਿਰ: ਕਰੀਬ ਇਕ ਹਫ਼ਤਾ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜੁਆਨ ਦੀ ਮੌਤ ਹੋਣ ਦੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਪਰਮਵੀਰ ਸਿੰਘ ਰਾਹੀ (18) ਪੁੱਤਰ ਪਰਮਿੰਦਰਜੀਤ ਸਿੰਘ ਵਾਸੀ ਆਰੀਆ ਸਮਾਜ ਰੋਡ ਨਵਾਂਸ਼ਹਿਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਬੀਤੇ ਦਿਨੀਂ ਮ੍ਰਿਤਕ ਦੀ ਦੇਹ ਉਸ ਦੇ ਘਰ ਪਹੁੰਚੀ, ਇਸ ਮੌਕੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਸੀ।