Patiala News : ਪਟਿਆਲਾ ਦੇ 2 ਲਾਪਤਾ ਬੱਚਿਆਂ ਦੀ ਲਾਸ਼ਾਂ ਅਯੁੱਧਿਆ ਤੋਂ ਮਿਲੀਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Patiala News :ਬੱਚਿਆਂ ਦੇ ਮਾਪਿਆਂ ਦਾ ਰੋ-ਰੋ ਕੇ ਹੋਇਆ ਬੁਰਾ ਹਾਲ

ਮ੍ਰਿਤਕ ਪ੍ਰਿੰਸ ਅਤੇ ਕਾਰਤਿਕ

 Patiala News : ਪਟਿਆਲਾ ਸ਼ਹਿਰ ਦੀ ਤੇਜਬਾਗ ਕਾਲੋਨੀ ਦੇ ਰਹਿਣ ਵਾਲੇ ਅਯੁੱਧਿਆ ਧਾਮ ਵਿਖੇ ਸ਼੍ਰੀ ਰਾਮ ਲੱਲਾ ਦੇ ਦਰਸ਼ਨਾਂ ਲਈ ਗਏ ਲਾਪਤਾ ਹੋਏ ਦੋਵੇਂ ਬੱਚਿਆਂ ਦੀਆਂ ਲਾਸ਼ਾਂ ਬਰਾਮਦ ਹੋ ਗਈਆਂ ਹਨ, ਜਿਨ੍ਹਾਂ ਨੂੰ ਬੀਤੇ ਦਿਨੀਂ ਪਟਿਆਲਾ ਵਿਖੇ ਲਿਆਂਦਾ ਗਿਆ ਤੇ ਇਸ ਤੋਂ ਬਾਅਦ ਉਨ੍ਹਾਂ ਦਾ ਧਾਰਮਿਕ ਰੀਤੀ ਰਿਵਾਜਾਂ ਮੁਤਾਬਕ ਸਸਕਾਰ ਕੀਤਾ ਗਿਆ। ਬੱਚਿਆਂ ਦੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਸੀ।

ਇਹ ਵੀ ਪੜੋ:Bird Flu : ਅਮਰੀਕਾ ’ਚ ਬਰਡ ਫਲੂ ਦੇ ਦੂਜੇ ਮਾਮਲੇ ਦੀ ਹੋਈ ਪੁਸ਼ਟੀ

ਦੱਸਣਯੋਗ ਹੈ ਕਿ ਸ਼ਹਿਰ ਦੀ ਤੇਜਬਾਗ ਕਾਲੋਨੀ ਤੋਂ 17 ਮਈ ਨੂੰ ਬੱਸ ਸ਼੍ਰੀ ਅਯੁੱਧਿਆ ਧਾਮ ਵਿਖੇ ਸ਼੍ਰੀ ਰਾਮ ਲੱਲਾ ਜੀ ਦੇ ਦਰਸ਼ਨਾਂ ਲਈ ਗਈ ਸੀ, ਜਿਸ ਵਿਚ ਪ੍ਰਿੰਸ ਅਤੇ ਕਾਰਤਿਕ ਵੀ ਸ਼ਾਮਲ ਸਨ। 18 ਮਈ ਨੂੰ ਬੱਚੇ ਲਾਪਤਾ ਹੋ ਗਏ। ਪਰਿਵਾਰ ਵਾਲਿਆਂ ਨੂੰ ਦੋਵਾਂ ਬੱਚਿਆਂ ਦੇ ਕੱਪੜੇ ਨਦੀ ਦੇ ਕਿਨਾਰਿਓਂ ਮਿਲੇ ਸਨ। ਇਸ ਤੋਂ ਬਾਅਦ ਲਗਾਤਾਰ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਸੀ। ਦੋਵੇਂ ਬੱਚਿਆਂ ਦੀਆਂ ਲਾਸ਼ਾਂ ਸਰਯੂ ਨਦੀ ’ਚੋਂ ਬਰਾਮਦ ਹੋਈਆਂ ਹਨ।

(For more news apart from  Patiala 2 missing children of bodies of found in Ayodhya  News in Punjabi, stay tuned to Rozana Spokesman)