Bulldozer Action in Amritsar : ਅੰਮ੍ਰਿਤਸਰ ’ਚ ਇਕ ਹੋਰ ਨਸ਼ਾ ਤਸਕਰ ਦੇ ਘਰ ’ਤੇ ਚੱਲਿਆ ਪੀਲਾ ਪੰਜਾ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Bulldozer Action in Amritsar : ਪੁਲਿਸ ਤੇ ਨਗਰ ਨਿਗਮ ਨੇ ਸਾਂਝੇ ਤੌਰ ’ਤੇ ਕੀਤੀ ਕਾਰਵਾਈ 

Bulldozer Action raided another drug smuggler's house in Amritsar Latest News in Punjabi

Bulldozer Action raided another drug smuggler's house in Amritsar Latest News in Punjabi : ਅੰਮ੍ਰਿਤਸਰ : ‘ਯੁੱਧ ਨਸ਼ਿਆਂ ਵਿਰੁਧ’ ਪੂਰੇ ਪੰਜਾਬ ਨਸ਼ਿਆਂ ਵਿਰੁਧ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਦੇ ਤਹਿਤ ਕਈ ਨਸ਼ਾ ਤਸਕਰਾਂ ਦੇ ਘਰਾਂ ’ਤੇ ਜਿੱਥੇ ਪੀਲਾ ਪੰਜਾ ਚੱਲਿਆ ਹੈ। ਉੱਥੇ ਹੀ ਉਨ੍ਹਾਂ ਦੀਆਂ ਨਾਜਾਇਜ਼ ਜਾਇਦਾਦਾਂ ਨੂੰ ਜਬਤ ਵੀ ਕੀਤਾ ਗਿਆ ਹੈ। ਜਿਸ ਦੀ ਸੂਬੇ ਦੇ ਲੋਕਾਂ ਵਲੋਂ ਸਰਕਾਰ ਦੇ ਇਸ ਕਦਮ ਦੀ ਸ਼ਲਾਘਾ ਵੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਅੱਜ ਅੰਮ੍ਰਿਤਸਰ ਦੇ ਮੋਹਕਮਪੁਰਾ ਚੌਂਕ ਵਿਚ ਇਕ ਹੋਰ ਨਸ਼ਾ ਤਸਕਰ ਦੇ ਘਰ ’ਤੇ ਪੀਲਾ ਪੰਜਾ ਚੱਲਿਆ ਹੈ।

ਅੱਜ ਪ੍ਰਸ਼ਾਸਨ ਵਲੋਂ ਅੰਮ੍ਰਿਤਸਰ ਵਿਚ ‘ਯੁੱਧ ਨਸ਼ਿਆਂ ਵਿਰੁਧ’ ਤਹਿਤ ਕਾਰਵਾਈ ਕੀਤੀ ਗਈ। ਅੰਮ੍ਰਿਤਸਰ ਪੁਲਿਸ ਤੇ ਨਗਰ ਨਿਗਮ ਵਲੋਂ ਸਾਂਝੇ ਤੌਰ ’ਤੇ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਦੇ ਮੋਹਕਮਪੁਰਾ ਚੌਂਕ ਵਿਚ ਇਕ ਹੋਰ ਨਸ਼ਾ ਤਸਕਰ ਦਾ ਘਰ ਢਾਹਿਆ ਗਿਆ ਹੈ। 

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ਦੇ ਤਹਿਤ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸਿਆ ਨਹੀਂ ਜਾਵੇਗਾ।