MLA Raman Arora: MLA ਰਮਨ ਅਰੋੜਾ ਦੀ ਅਦਾਲਤ 'ਚ ਪੇਸ਼ੀ, 5 ਦਿਨਾਂ ਦਾ ਮਿਲਿਆ ਰਿਮਾਂਡ

ਏਜੰਸੀ

ਖ਼ਬਰਾਂ, ਪੰਜਾਬ

ਵਿਜੀਲੈਂਸ ਨੇ 10 ਦਿਨ ਦਾ ਮੰਗਿਆ ਸੀ ਰਿਮਾਂਡ

MLA Raman Arora

MLA Raman Arora: ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤੇ ਗਏ ‘ਆਪ’ ਵਿਧਾਇਕ ਰਮਨ ਅਰੋੜਾ ਨੂੰ ਅੱਜ ਵਿਜੀਲੈਂਸ ਦੀ ਟੀਮ ਵੱਲੋਂ ਜਲੰਧਰ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਗਿਆ।

 ਇਸ ਦੌਰਾਨ ਅਦਾਲਤ ਵੱਲੋਂ ਵਿਧਾਇਕ ਰਮਨ ਅਰੋੜਾ ਨੂੰ 5 ਦਿਨਾਂ ਦੇ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਰਮਨ ਅਰੋੜਾ ਦੇ ਰਿਮਾਂਡ ਲਈ 10 ਦਿਨਾਂ ਦਾ ਰਿਮਾਂਡ ਮੰਗਿਆ ਗਿਆ ਸੀ ਪਰ ਅਦਾਲਤ ਵੱਲੋਂ 5 ਦਿਨਾਂ ਦਾ ਰਿਮਾਂਡ ਦਿੱਤਾ ਗਿਆ।