MLA Raman Arora News : ਪੁਲਿਸ ਨੇ ਵਿਧਾਇਕ ਰਮਨ ਅਰੋੜਾ ਦੇ ਘਰ ਦੀ ਕੀਤੀ ਦੁਬਾਰਾ ਜਾਂਚ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

MLA Raman Arora News : ਲੰਬੀ ਪੁੱਛਗਿੱਛ ਤੋਂ ਬਾਅਦ ਮੁੜ ਘਰ ਪਹੁੰਚੀ ਸੀ ਪੁਲਿਸ 

Police re-examine MLA Raman Arora's house Latest News in Punjabi

Police re-examine MLA Raman Arora's house Latest News in Punjabi : ਕੇਂਦਰੀ ਹਲਕੇ ਤੋਂ ਵਿਧਾਇਕ ਰਮਨ ਅਰੋੜਾ ਨੂੰ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਸ ਤੋਂ ਬਾਅਦ ਵਿਜੀਲੈਂਸ ਵਲੋਂ ਸਾਢੇ 7 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਪੁਲਿਸ ਅੱਜ ਫਿਰ ਰਮਨ ਅਰੋੜਾ ਦੇ ਘਰ ਪਹੁੰਚੀ ਤੇ ਘਰ ਦੀ ਦੁਬਾਰਾ ਜਾਂਚ ਕੀਤੀ।

ਜਾਣਕਾਰੀ ਅਨੁਸਾਰ ਵਿਜੀਲੈਂਸ ਵਲੋਂ ਸਾਢੇ 7 ਘੰਟੇ ਦੀ ਪੁੱਛਗਿੱਛ ਤੋਂ ਬਾਅਦ, ਪੁਲਿਸ ਅੱਜ ਫਿਰ ਰਮਨ ਅਰੋੜਾ ਦੇ ਘਰ ਪਹੁੰਚੀ। ਜਿੱਥੇ ਪੁਲਿਸ ਨੇ ਰਮਨ ਅਰੋੜਾ ਦੇ ਘਰ ਤੇ ਕਾਰ ਦੀ ਤਲਾਸ਼ੀ ਕੀਤੀ। ਇਸ ਦੌਰਾਨ ਘਰ ਵਿਚ 5 ਪੁਲਿਸ ਵਾਲੇ ਮੌਜੂਦ ਸਨ। ਜੋ ਘਰ ਦੇ ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਸਨ। ਘਰ ਦੇ ਬਾਹਰ ਚਾਰ ਪੁਲਿਸ ਕਰਮਚਾਰੀ ਤਾਇਨਾਤ ਸਨ। ਉਨ੍ਹਾਂ ਵਿਚੋਂ ਇਕ ਕਾਰ ਵਿਚ ਦਸਤਾਵੇਜ਼ਾਂ ਦੀ ਜਾਂਚ ਕਰ ਰਿਹਾ ਸੀ।

ਜ਼ਿਕਰਯੋਗ ਹੈ ਕਿ ਕੇਂਦਰੀ ਹਲਕੇ ਤੋਂ ਵਿਧਾਇਕ ਰਮਨ ਅਰੋੜਾ ਨੂੰ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਬੀਤੀ ਰਾਤ 12 ਵਜੇ ਦੇ ਕਰੀਬ, ਰਮਨ ਅਰੋੜਾ ਦਾ ਸਿਵਲ ਹਸਪਤਾਲ ’ਚ ਵਿਜੀਲੈਂਸ ਟੀਮ ਦੀ ਨਿਗਰਾਨੀ ਹੇਠ ਡਾਕਟਰੀ ਮੁਆਇਨਾ ਕੀਤਾ ਗਿਆ। ਰਮਨ ਅਰੋੜਾ ਦੀ ਡਾਕਟਰੀ ਪ੍ਰਕਿਰਿਆ ਦੀ ਨਿਗਰਾਨੀ ਸਿਵਲ ਹਸਪਤਾਲ ਦੀ ਈਐਮਓ ਡਾ. ਸਿਮਰਨ ਕੌਰ ਨੇ ਕੀਤੀ। 

ਜਾਣਕਾਰੀ ਅਨੁਸਾਰ ਰਮਨ ਅਰੋੜਾ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਤੇ ਉਸ ਦਾ ਰਿਮਾਂਡ ਪ੍ਰਾਪਤ ਕੀਤਾ ਜਾਵੇਗਾ।