ਭੁੱਕੀ ਤਸਕਰ ਪੁਲਿਸ ਦੇ ਹੱਥੇ ਚੜ੍ਹਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜ਼ਿਲ੍ਹਾ ਪੁਲਿਸ ਮੁਖੀ ਆਈ.ਪੀ.ਐਸ. ਹਰਜੀਤ  ਸਿੰਘ ਅਤੇ ਐਸ.ਪੀ.ਡੀ. ਸੁਖਦੇਵ ਸਿੰਘ ਵਿਰਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਸਦਰ ਦੇ ਅਧੀਨ ਪੈਂਦੀ ਪੱਖੋ ਕੈਂਚੀਆਂ ....

Police with Smuggler

ਬਰਨਾਲਾ : ਜ਼ਿਲ੍ਹਾ ਪੁਲਿਸ ਮੁਖੀ ਆਈ.ਪੀ.ਐਸ. ਹਰਜੀਤ  ਸਿੰਘ ਅਤੇ ਐਸ.ਪੀ.ਡੀ. ਸੁਖਦੇਵ ਸਿੰਘ ਵਿਰਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਸਦਰ ਦੇ ਅਧੀਨ ਪੈਂਦੀ ਪੱਖੋ ਕੈਂਚੀਆਂ ਚੌਂਕੀ ਦੀ ਪੁਲਿਸ ਪਾਰਟੀ ਨੇ 1 ਵਿਅਕਤੀ ਨੂੰ ਢਾਈ ਕਿਲੋ ਭੁੱਕੀ ਸਮੇਤ ਕਾਬੂ ਕੀਤਾ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਥਾਣਾ ਸਦਰ ਐਸ.ਐਚ.ਓ. ਕੁਲਦੀਪ ਸਿੰਘ ਨੇ ਦਸਿਆ ਕਿ ਪੱਖੋ ਕੈਂਚੀਆਂ ਚੌਂਕੀ ਦੇ ਥਾਣੇਦਾਰ ਜਸਵੀਰ ਸਿੰਘ ਨੇ ਪੁਲਿਸ ਗਸ਼ਤ ਦੌਰਾਨ ਸੂਏ ਵਾਲਾ ਪੁਲ ਪੱਖੋਕੇ

ਨਜ਼ਦੀਕ ਇੱਕ ਪੈਦਲ ਰਾਹਗੀਰ ਵਿਅਕਤੀ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸਤੋਂ ਢਾਈ ਕਿਲੋ ਅਫ਼ੀਮ ਬਰਾਮਦ ਹੋਈ। ਉਨ੍ਹਾਂ ਦਸਿਆ ਕਿ ਜਿਸਦੀ ਪਛਾਣ ਪੂਰਨ ਸਿੰਘ ਪੁੱਤਰ ਲਾਲ ਸਿੰਘ ਨਿਵਾਸੀ ਨੱਥਾ ਪੱਤੀ ਢਿੱਲਵਾਂ ਦੇ ਰੂਪ ਵਿੱਚ ਹੋਈ। ਉਨ੍ਹਾਂ ਦਸਿਆ ਕਿ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਗਿਆ ਹੈ। ਇਸ ਮੌਕੇ ਥਾਣਾ ਸਦਰ ਦੇ ਮੁਖ ਮੁਨਸ਼ੀ ਅਤਿੰਦਰਜੀਤ ਸਿੰਘ, ਗੁਰਦੀਪ ਸਿੰਘ ਸਮੇਤ ਪੁਲਿਸ ਪਾਰਟੀ ਹਾਜਿਰ ਸੀ।