ਉੱਤਰੀ ਭਾਰਤ ਚ ਪ੍ਰੀ ਮੌਨਸੂਨ ਦੀ ਦਸਤਕ :ਤਾਪਮਾਨ 'ਚ ਆਈ ਗਿਰਾਵਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਚੰਡੀਗੜ੍ਹ, ਹਰਿਆਣਾ, ਦਿੱਲੀ ਤੇ ਜੰਮੂ-ਕਸ਼ਮੀਰ ਕਣੀਆਂ ਦੀ ਸੰਭਾਵਨਾ

Monsoon rains in North India

ਪੰਜਾਬ- ਪੰਜਾਬ ਦੇ ਲੋਕਾਂ ਲਈ ਮੌਸਮ ਵਿਭਾਗ ਵੱਲੋਂ ਗਰਮੀ ਤੋਂ ਰਾਹਾਤ ਮਿਲਣ ਦੀ ਸੂਚਨਾ ਮਿਲ ਰਹੀ ਹੈ ਕਿ ਆਉਣ ਵਾਲੇ ਇਕ ਦੋ ਦਿਨਾਂ ਵਿਚ ਪ੍ਰੀ ਮਾਨਸੂਨ ਬਾਰਸ਼ ਹੋ ਸਕਦੀ ਹੈ,  ਮੌਸਮ ਵਿਭਾਗ ਨੇ ਮੀਂਹ ਤੇ ਹਨੇਰੀ ਦਾ ਅਲਰਟ ਜਾਰੀ ਕੀਤਾ ਹੈ, ਜਿਸ ਕਾਰਨ ਅਗਲੇ  24 ਤੋਂ 48 ਘੰਟਿਆਂ ਦੌਰਾਨ ਬਾਰਸ਼ ਹੋ ਸਕਦੀ ਹੈ। ਉਧਰ, ਆਪਣੇ ਸਮੇਂ ਤੋਂ 10 ਦਿਨ ਦੀ ਦੇਰੀ ਨਾਲ ਚੱਲ ਰਹੀਆਂ ਮਾਨਸੂਨ ਹਵਾਵਾਂ ਨੇ ਹੁਣ ਰਫ਼ਤਾਰ ਫੜ ਲਈ ਹੈ। ਸ਼ਨੀਵਾਰ ਨੂੰ ਮਾਨਸੂਨ ਨੇ ਤੇਲੰਗਾਨਾ, ਓੜੀਸ਼ਾ, ਛੱਤੀਸਗੜ੍ਹ, ਬਿਹਾਰ, ਝਾਰਖੰਡ, ਪੂਰਬੀ ਉੱਤਰ ਪ੍ਰਦੇਸ਼ ਵਿੱਚ ਦਸਤਕ ਦੇ ਦਿੱਤੀ ਹੈ। ਇਸ ਦੇ ਨਾਲ ਹੀ ਮਾਨਸੂਨ ਹਵਾਵਾਂ 20 ਸੂਬਿਆਂ ਤਕ ਪਹੁੰਚ ਗਈਆਂ ਹਨ। ਹਾਲਾਂਕਿ, ਪੰਜਾਬ ਵਿੱਚ ਹਾਲੇ ਮੌਨਸੂਨ ਹਵਾਵਾਂ ਪੁੱਜਣ ਨੂੰ ਹਾਲੇ ਸਮਾਂ ਲੱਗੇਗਾ ਪਰ ਪ੍ਰੀ ਮਾਨਸੂਨ ਦੀ ਬਰਾਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਚੰਡੀਗੜ੍ਹ, ਹਰਿਆਣਾ, ਦਿੱਲੀ ਤੇ ਜੰਮੂ-ਕਸ਼ਮੀਰ ਵਿੱਚ ਗਰਜ ਤੇ ਚਮਕ ਨਾਲ ਕਣੀਆਂ ਪੈਣ ਦੀ ਸੰਭਾਵਨਾ ਹੈ।