ਭ੍ਰਿਸ਼ਟਾਚਾਰ ਮਾਮਲਾ : ਬਰਖ਼ਾਸਤ ਮੰਤਰੀ ਵਿਜੇ ਸਿੰਗਲਾ ਦੀ ਨਿਆਂਇਕ ਹਿਰਾਸਤ ਵਧਾਈ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

8 ਜੁਲਾਈ ਨੂੰ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ 

Corruption case: former Minister Vijay Singla sent to judicial custody

ਮੁਹਾਲੀ ਕੋਰਟ ਵਿਚ ਵੀਡੀਓ ਕਾਨਫ਼ਰੰਸਿੰਗ ਜ਼ਰੀਏ ਕੀਤਾ ਗਿਆ ਪੇਸ਼ 
ਮੁਹਾਲੀ :
ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਬਰਖ਼ਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਅੱਜ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ ਉਨ੍ਹਾਂ ਦੀ ਨਿਆਂਇਕ ਹਿਰਾਸਤ ਵਿਚ ਵਾਧਾ ਕਰ ਦਿਤਾ ਗਿਆ ਹੈ।

ਦੱਸ ਦੇਈਏ ਕਿ ਇਹ ਪੇਸ਼ੀ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਹੋਈ ਜਿਸ ਮਗਰੋਂ ਮੁਹਾਲੀ ਕੋਰਟ ਵਲੋਂ ਸਿੰਗਲਾ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿਤਾ ਹੈ। ਹੁਣ ਇਸ ਮਾਮਲੇ 'ਚ ਅਗਲੀ ਸੁਣਵਾਈ ਅੱਠ ਜੁਲਾਈ ਨੂੰ ਹੋਵੇਗੀ। ਉਦੋਂ ਤੱਕ ਸਿੰਗਲਾ ਨਿਆਂਇਕ  ਹਿਰਾਸਤ ਵਿੱਚ ਰਹਿਣਗੇ।  

ਜ਼ਿਕਰਯੋਗ ਹੈ ਕਿ ਡਾ ਵਿਜੇ ਸਿੰਗਲਾ ਆਮ ਆਦਮੀ ਪਾਰਟੀ ਦੇ ਮਾਨਸਾ ਤੋਂ ਵਿਧਾਇਕ ਚੁਣੇ ਗਏ ਸਨ ਜਿਨ੍ਹਾਂ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਅਦਾਲਤ ਵਿਚ ਪਹਿਸੀ ਤੋਂ ਬਾਅਦ ਉਨ੍ਹਾਂ ਨੂੰ ਪੁਲਿਸ ਰਿਮਾਂਡ ਤੇ ਭੇਜਿਆ ਸੀ। ਜਿਸ ਉਪਰੰਤ ਸਿੰਗਲਾ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਸੀ। ਹੁਣ ਮਾਮਲੇ ਦੀ ਅਗਲੀ ਸੁਣਵਾਈ ਅੱਠ ਜੁਲਾਈ ਨੂੰ ਹੋਵੇਗੀ।