ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ: ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਕਾਰਵਾਈ 3 ਵਜੇ ਤੱਕ ਮੁਲਤਵੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

13 ਮਿੰਟ ਬਾਅਦ ਸਦਨ ਦੀ ਕਾਰਵਾਈ 3 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।

Punjab Vidha Sabha Budget Session

 

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। 30 ਜੂਨ ਤੱਕ ਚੱਲਣ ਵਾਲੇ ਇਸ ਸੈਸ਼ਨ ਦੇ ਪਹਿਲੇ ਦਿਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਸਮੇਤ 11 ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। 13 ਮਿੰਟ ਬਾਅਦ ਸਦਨ ਦੀ ਕਾਰਵਾਈ 3 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।


Photo

27 ਜੂਨ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਆਪਣਾ ਪਹਿਲਾ ਬਜਟ ਪੇਸ਼ ਕਰੇਗੀ। ਇਹ ਬਜਟ ਪੇਪਰ ਰਹਿਤ ਹੋਵੇਗਾ। ਵਿਧਾਇਕਾਂ ਨੂੰ ਮੋਬਾਈਲ ਐਪ ਰਾਹੀਂ ਬਜਟ ਉਪਲਬਧ ਕਰਵਾਇਆ ਜਾਵੇਗਾ।