Punjab News: ਸੂਬੇ ਦੀਆਂ ਜੇਲ੍ਹਾਂ ਦਾ ਦੌਰਾ ਕਰੇਗਾ ਪੰਜਾਬ ਰਾਜ ਮਹਿਲਾ ਕਮਿਸ਼ਨ
ਉਨ੍ਹਾਂ ਕਿਹਾ ਕਿ ਇਸ ਦੌਰੇ ਵਿਚ ਸੁਵਿਧਾਵਾਂ ਦਾ ਡੂੰਘਾਈ ਨਾਲ ਮੁਆਇਨਾ ਕੀਤਾ ਜਾਵੇਗਾ ਅਤੇ ਕੈਦੀਆਂ ਦੇ ਰਹਿਣ-ਸਹਿਣ ਦਾ ਜਾਇਜ਼ਾ ਲਿਆ ਜਾਵੇਗਾ।
Punjab News: ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਕਿਹਾ ਕਿ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਮਹਿਲਾ ਕੈਦੀਆਂ ਦੇ ਰਹਿਣ-ਸਹਿਣ ਦੇ ਹਾਲਾਤ ਦਾ ਜਾਇਜ਼ਾ ਲੈਣ ਲਈ ਸੂਬੇ ਦੀਆਂ ਜੇਲ੍ਹਾਂ ਦਾ ਦੌਰਾ ਕਰਨਗੇ।
ਰਾਜ ਲਾਲੀ ਗਿੱਲ ਨੇ ਬਿਆਨ ਵਿਚ ਕਿਹਾ, “ਅਸੀਂ ਮਹਿਲਾ ਕੈਦੀਆਂ ਨੂੰ ਦਰਪੇਸ਼ ਚੁਣੌਤੀਆਂ ਨੂੰ ਸਮਝਣ ਅਤੇ ਉਨ੍ਹਾਂ ਦੀ ਬਿਹਤਰੀ ਲਈ ਕੰਮ ਕਰਨ ਲਈ ਵਚਨਬੱਧ ਹਾਂ"। ਉਨ੍ਹਾਂ ਕਿਹਾ ਕਿ ਇਸ ਦੌਰੇ ਵਿਚ ਸੁਵਿਧਾਵਾਂ ਦਾ ਡੂੰਘਾਈ ਨਾਲ ਮੁਆਇਨਾ ਕੀਤਾ ਜਾਵੇਗਾ ਅਤੇ ਕੈਦੀਆਂ ਦੇ ਰਹਿਣ-ਸਹਿਣ ਦਾ ਜਾਇਜ਼ਾ ਲਿਆ ਜਾਵੇਗਾ।
ਗਿੱਲ ਨੇ ਕਿਹਾ ਕਿ ਕਮਿਸ਼ਨ ਦਾ ਟੀਚਾ ਸੁਧਾਰ ਦੀ ਲੋੜ ਵਾਲੇ ਖੇਤਰਾਂ ਦੀ ਪਛਾਣ ਕਰਨਾ ਅਤੇ ਲੋੜੀਂਦੀਆਂ ਤਬਦੀਲੀਆਂ ਨੂੰ ਲਾਗੂ ਕਰਨ ਲਈ ਜੇਲ੍ਹ ਅਧਿਕਾਰੀਆਂ ਨਾਲ ਸਹਿਯੋਗ ਕਰਨਾ ਹੈ। ਫੋਕਸ ਖੇਤਰਾਂ ਵਿਚ ਸਿਹਤ ਸੰਭਾਲ, ਸਫਾਈ ਅਤੇ ਸਮੁੱਚੀ ਰਹਿਣ ਦੀਆਂ ਸਥਿਤੀਆਂ ਸ਼ਾਮਲ ਹੋਣਗੀਆਂ।
(For more Punjabi news apart from Punjab women commission to assess living conditions of female prison inmates, stay tuned to Rozana Spokesman)