ਨਸ਼ਾ ਛੁਡਾਊ ਕੇਂਦਰਾਂ ਵਿਚ ਦਾਖ਼ਲਾ ਫ਼ੀਸ ਮਾਫ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੂਬੇ 'ਚੋਂ ਨਸ਼ਿਆਂ ਦੇ ਖਾਤਮੇ ਦੀਆਂ ਸਰਕਾਰੀ ਕੋਸ਼ਿਸ਼ਾਂ ਨੂੰ ਹੋਰ ਹੁਲਾਰਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ.............

Captain Amarinder Singh

ਚੰਡੀਗੜ੍ਹ :  ਸੂਬੇ 'ਚੋਂ ਨਸ਼ਿਆਂ ਦੇ ਖਾਤਮੇ ਦੀਆਂ ਸਰਕਾਰੀ ਕੋਸ਼ਿਸ਼ਾਂ ਨੂੰ ਹੋਰ ਹੁਲਾਰਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਅਤੇ ਨਿੱਜੀ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਨਾਲ ਓ.ਓ.ਏ.ਟੀ ਦੇ ਨੈਟਵਰਕ ਨੂੰ ਮਜ਼ਬੂਤ ਬਨਾਉਣ ਵਾਸਤੇ ਇਨ੍ਹਾਂ ਨੂੰ ਆਧਾਰ ਦੇ ਨਾਲ ਜੋੜਨ ਦੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ Àਨ੍ਹਾਂ ਨੇ ਸਰਕਾਰ ਵਲੋਂ ਚਲਾਏ ਜਾਂਦੇ ਕੇਂਦਰਾਂ ਵਿਚ ਲਏ ਜਾਂਦੇ 200 ਰੁਪਏ ਦਾਖਲਾ ਚਾਰਜ ਨੂੰ ਵੀ ਮੁਆਫ ਕਰਨ ਦੇ ਹੁਕਮ ਦਿੱਤੇ ਹਨ।

ਵੱਖ-ਵੱਖ ਕੇਂਦਰਾਂ ਵਿੱਚ ਆਉਣ ਵਾਲੇ ਨਸ਼ੇ ਦੇ ਆਦੀਆਂ ਲਈ ਮੁੱਖ ਮੰਤਰੀ ਵਲੋਂ ਪਹਿਲਾਂ ਹੀ ਐਲਾਨੇ ਗਏ ਮੁਫ਼ਤ ਇਲਾਜ ਤੋਂ ਇਹ ਦਾਖਲਾ ਚਾਰਜਿਜ ਦੀ ਮੁਆਫੀ ਵੱਖਰੀ ਹੈ। ਅੱਜ ਇਥੇ ਸਰਕਾਰ ਦੀ ਨਸ਼ਿਆਂ ਵਿਰੋਧੀ ਮੁਹਿੰਮ ਦੀ ਪ੍ਰਗਤੀ ਦਾ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐਸ ਐਸ ਪੀਜ਼ /ਸੀ.ਪੀਜ਼ ਨਾਲ 
ਜਾਇਜ਼ਾ ਲੈਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਆਧਾਰ ਦੇ ਨਾਲ ਇਨ੍ਹਾਂ ਕੇਂਦਰਾਂ ਨੂੰ ਜੋੜਨ ਨਾਲ ਡੁਪਲੀਕੇਟ ਰਜਿਸਟਰੇਸ਼ਨ ਤੋਂ ਬਚਿਆ ਜਾ ਸਕੇਗਾ। ਕੁਝ ਨਿੱਜੀ ਕੇਂਦਰਾਂ ਦੀ ਪ੍ਰਤੀਦਿਨ ਬੂਪਰੈਨੋਫਿਨ ਦੀ 1 ਲੱਖ ਤੋਂ ਵੱਧ ਵਿਕਰੀ ਹੋਣ ਦੀਆਂ ਰਿਪੋਰਟਾਂ 'ਤੇ ਚਿੰਤਾ ਪ੍ਰਗਟ ਕਰਦੇ ਹੋਏ

ਕੈਪਟਨ ਅਮਰਿੰਦਰ ਸਿੰਘ ਨੇ ਨਸ਼ਾ ਛੁਡਾਊ ਡਰੱਗ ਦੀ ਵਿਕਰੀ ਵਿਰੁੱਧ ਜ਼ੋਰਦਾਰ ਕਾਰਵਾਈ ਕਰਨ ਲਈ ਪੁਲਿਸ ਅਤੇ ਸਿਹਤ ਵਿਭਾਗ ਨੂੰ ਹੁਕਮ ਜਾਰੀ ਕੀਤੇ । ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਘਰ-ਘਰ ਰੋਜ਼ਗਾਰ ਪ੍ਰੋਗਰਾਮ ਹੇਠ ਸਵੈ-ਰੋਜ਼ਗਾਰ ਸਕੀਮਾਂ ਵਿੱਚ ਮੁੜ ਵਸੇਬੇ ਵਾਲੇ ਨਸ਼ੇ ਦੇ ਆਦੀਆਂ ਨੂੰ ਪ੍ਰਾਥਮਿਕਤਾ ਦਿੱਤੀ ਜਾਵੇਗੀ। ਉਨ੍ਹਾਂ ਨੇ ਲਾਭ ਵਜੋਂ ਸੂਹ ਦੇਣ ਵਾਲਿਆਂ ਨੂੰ ਸਰਕਾਰੀ ਨੌਕਰੀ ਦਿੱਤੇ ਜਾਣ ਬਾਰੇ ਵਿਚਾਰ ਕਰਨ ਦਾ ਵੀ ਸੁਝਾਅ ਦਿੱਤਾ। 

ਮੀਟਿੰਗ ਵਿਚ ਸਿਹਤ ਮੰਤਰੀ ਬ੍ਰਹਮ ਮੁਹਿੰਦਰਾ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਵਧੀਕ ਮੁੱਖ ਸਕੱਤਰ ਗ੍ਰਹਿ ਐਨ.ਐਸ. ਕਲਸੀ, ਵਧੀਕ ਮੁੱਖ ਸਕੱਤਰ ਸਿਹਤ ਸਤੀਸ਼ ਚੰਦਰਾ ਅਤੇ ਨੋਡਲ ਅਫਸਰ ਡੀ.ਏ.ਪੀ.ਓ. ਰਾਹੁਲ ਤਿਵਾੜੀ ਹਾਜ਼ਰ ਸਨ। 

Related Stories