ਭਾਕਿਯੂ ਅਤੇ ਖੇਤ ਮਜ਼ਦੂਰਾਂ ਨੇ ਨਸ਼ਿਆਂ ਵਿਰੁਧ ਰੋਸ ਮਾਰਚ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਸ਼ੁਰੂ ਕੀਤੀ ਗਈ 'ਨਸ਼ਾ ਨਹੀਂ ਰੁਜ਼ਗਾਰ ਮੁਹਿੰਮ' ਤਹਿਤ ਤਲਵੰਡੀ ਸਾਬੋ ਸ਼ਹਿਰ...

Protest march against Drugs

ਤਲਵੰਡੀ ਸਾਬੋ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਸ਼ੁਰੂ ਕੀਤੀ ਗਈ 'ਨਸ਼ਾ ਨਹੀਂ ਰੁਜ਼ਗਾਰ ਮੁਹਿੰਮ' ਤਹਿਤ ਤਲਵੰਡੀ ਸਾਬੋ ਸ਼ਹਿਰ 'ਚ ਰੋਸ ਮਾਰਚ ਕੱਢਣ ਉਪਰੰਤ ਐੱਸ.ਡੀ.ਐੱਮ ਦਫਤਰ ਮੂਹਰੇ ਧਰਨਾ ਲਾਇਆ ਗਿਆ ਪਰ ਜਦ ਕਾਫੀ ਦੇਰ ਧਰਨਾ ਲਾਉਣ 'ਤੇ ਵੀ ਕੋਈ ਅਧਿਕਾਰੀ ਮੰਗ ਪੱਤਰ ਲੈਣ ਨਾ ਆਇਆ ਤਾਂ ਕਿਸਾਨਾਂ ਤੇ ਮਜ਼ਦੂਰਾਂ ਨੇ ਤਹਿਸੀਲ ਦੇ ਬਾਹਰ ਤਲਵੰਡੀ ਸਾਬੋ-ਸਰਦੂਲਗੜ੍ਹ ਰੋਡ ਜਾਮ ਕਰਕੇ ਸਰਕਾਰ ਅਤੇ ਪ੍ਰਸਾਸਨ ਖਿਲਾਫ ਜੰਮਕੇ ਨਾਅਰੇਬਾਜ਼ੀ ਕੀਤੀ। 

ਧਰਨੇ ਦੌਰਾਨ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਚਾਰ ਹਫਤਿਆਂ ਵਿੱਚੋਂ ਨਸ਼ਾ ਖਤਮ ਕਰਨ ਦਾ ਵਾਅਦਾ ਕੀਤਾ ਸੀ ਪਰ ਨਸ਼ਾ ਖਤਮ ਕਰਨ ਦੀ ਥਾਂ ਇਸ ਵਿੱਚ ਹੋਰ ਵਾਧਾ ਹੋਣ ਕਾਰਨ ਲਗਾਤਾਰ ਪੰਜਾਬ ਵਿੱਚ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। 

ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਕਿਹਾ ਕਿ ਅਕਾਲੀ-ਭਾਜਪਾ ਅਤੇ ਕੈਪਟਨ ਸਰਕਾਰ ਦੇ ਮੰਤਰੀਆਂ ਅਤੇ ਉੱਚ ਅਫਸਰਾਂ ਦੀ ਹਿੱਸਾ ਪਤੀ ਕਾਰਨ ਵੱਡੇ ਨਸ਼ਾ ਤਸਕਰਾਂ ਰਾਹੀਂ ਨਸ਼ੇ ਦੇ ਕਾਰੋਬਾਰ ਵਿੱਚੋਂ ਮੋਟੀ ਕਮਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸੇ ਮੁਹਿੰਮ ਤਹਿਤ 25 ਜੁਲਾਈ ਨੂੰ ਬਠਿੰਡਾ, 27 ਜੁਲਾਈ ਨੂੰ ਰਾਮਪੁਰਾ ਫੂਲ ਅਤੇ 30 ਜੁਲਾਈ ਨੂੰ ਮੌੜ ਮੰਡੀ ਵਿਖੇ ਮੁਜ਼ਾਹਰੇ ਕਰਨ ਤੋਂ ਬਾਅਦ ਐੱਸ.ਡੀ.ਐੱਮ ਨੂੰ ਮੰਗ ਪੱਤਰ ਦਿੱਤੇ ਜਾਣਗੇ।

ਉਧਰ ਕਾਫੀ ਸਮਾਂ ਬੀਤ ਜਾਣ 'ਤੇ ਵੀ ਕੋਈ ਵੀ ਅਧਿਕਾਰੀ ਮੰਗ ਪੱਤਰ ਲੈਣ ਲਈ ਨਹੀਂ ਪਹੁੰਚਿਆ ਤਾਂ ਗੁੱਸੇ ਵਿੱਚ ਆਏ ਕਿਸਾਨਾਂ ਨੇ ਤਲਵੰਡੀ ਸਾਬੋ-ਰੋੜੀ ਰੋਡ ਜਾਮ ਕਰ ਦਿੱਤਾ ਤੇ ਐਸ.ਡੀ.ਐਮ ਵਿਰੁਧ ਨਾਹਰੇਬਾਜ਼ੀ ਸ਼ੁਰੂ ਕਰ ਦਿਤੀ।ਇਸ ਮੌਕੇ ਹਰਜਿੰਦਰ ਸਿੰਘ ਬੱਗੀ ਨੇ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ ਨਸ਼ਿਆਂ ਖਿਲਾਫ ਮੁਹਿੰਮਾਂ ਚਲਾਉਣ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰ ਰਹੀ ਹੈ

ਤੇ ਦੂਜੇ ਨਸ਼ਿਆਂ ਸੰਘਰਸ਼ ਕਰ ਰਹੇ ਕਿਸਾਨਾਂ ਤੋਂ ਮੰਗ ਪੱਤਰ ਲੈਣ ਤੋਂ ਵੀ ਗੁਰੇਜ਼ ਕਰ ਰਹੀ ਹੈ। ਧਰਨਾਕਾਰੀਆਂ ਦੇ ਸ਼ਾਤ ਨਾ ਹੋਣ 'ਤੇ ਆਖਰਕਾਰ ਕਰੀਬ ਪੰਜ ਵਜੇ ਐੱਸ.ਡੀ.ਐੱਮ ਵਰਿੰਦਰ ਸਿੰਘ ਧਰਨੇ ਵਾਲੇ ਜਗਾ੍ਹ 'ਤੇ ਪਹੁੰਚੇ। ਜ਼ਿੰਨ੍ਹਾਂ ਦੇ ਭਰੋਸੇ ਉਪਰੰਤ ਕਿਸਾਨਾਂ ਤੇ ਮਜ਼ਦੂਰਾਂ ਨੇ ਧਰਨਾ ਸਮਾਪਤ ਕਰ ਦਿੱਤਾ।