Punjab Vidhan Sabha monsoon session from 2 to 6 August
ਚੰਡੀਗੜ੍ਹ : ਮੰਤਰੀ ਮੰਡਲ ਨੇ ਪੰਜਾਬ ਵਿਧਾਨ ਸਭਾ ਦਾ ਇਜਲਾਸ 2 ਤੋਂ 6 ਅਗਸਤ 2019 ਤਕ ਸੱਦਣ ਦਾ ਫ਼ੈਸਲਾ ਕੀਤਾ ਹੈ। ਇਸ ਬਾਰੇ ਫ਼ੈਸਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਸ ਦੇ ਨਾਲ ਭਾਰਤ ਦੇ ਸੰਵਿਧਾਨ ਦੀ ਧਾਰਾ 174 ਦੀ ਕਲਾਜ਼ (1) ਤਹਿਤ 15ਵੀਂ ਵਿਧਾਨ ਸਭਾ ਦਾ ਅੱਠਵਾਂ ਇਜਲਾਸ ਸੱਦਣ ਲਈ ਪੰਜਾਬ ਦੇ ਰਾਜਪਾਲ ਨੂੰ ਅਧਿਕਾਰਤ ਕੀਤਾ ਗਿਆ ਹੈ।
ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਇਜਲਾਸ 2 ਅਗਸਤ ਨੂੰ ਬਾਅਦ ਦੁਪਹਿਰ ਸ਼ੁਰੂ ਹੋਵੇਗਾ ਅਤੇ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ। ਇਸੇ ਤਰ੍ਹਾਂ ਵਿਧਾਨਕ ਕੰਮਕਾਰ 5 ਅਗਸਤ ਨੂੰ ਸਵੇਰੇ 11 ਵਜੇ ਅਤੇ 6 ਅਗਸਤ ਨੂੰ ਸਵੇਰੇ 10 ਵਜੇ ਸ਼ੁਰੂ ਹੋਵੇਗਾ। ਬੁਲਾਰੇ ਨੇ ਦਸਿਆ ਕਿ 6 ਅਗਸਤ ਨੂੰ ਤਜਵੀਜ਼ਤ ਵਿਧਾਨਕ ਕੰਮਕਾਰ ਤੋਂ ਬਾਅਦ ਸਦਨ ਅਣਮਿੱਥੇ ਸਮੇਂ ਲਈ ਉਠਾ ਦਿੱਤਾ ਜਾਵੇਗਾ।