ਵਿਦਿਆਰਥੀਆਂ ਦੀ ਪੜਾਈ ਵਿੱਚ ਸੁਧਾਰ ਲਿਆਉਣ ਲਈ ਮਾਪੇ-ਅਧਿਆਪਕ ਮੀਟਿੰਗਾਂ 26 ਅਤੇ 27 ਜੁਲਾਈ ਨੂੰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਧਿਆਪਕਾਂ ਨੂੰ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਗਿਆ ਹੈ ।

Parent-teacher meetings

ਚੰਡੀਗੜ - ਪੰੰਜਾਬ ਸਕੂਲ ਸਿੱਖਿਆ ਵਿਭਾਗ ਨੇ ਛੇਵੀਂ ਤੋਂ ਬਾਹਰਵੀਂ ਤੱਕ ਦੇ ਵਿਦਿਆਰਥੀਆਂ ਦੀ ਪੜਾਈ ਦਾ ਮੁਲਾਂਕਣ ਕਰਨ ਅਤੇ ਇਸ ਵਿੱਚ ਹੋਰ ਸੁਧਾਰ ਲਿਆਉਣ ਲਈ 26 ਅਤੇ 27 ਜੁਲਾਈ 2021 ਨੂੰ ਸਾਰੇ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਿੰਗਾਂ ਕਰਨੇ ਦੇ ਨਿਰਦੇਸ਼ ਦਿੱਤੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਐਸ.ਸੀ.ਈ.ਆਰ.ਟੀ ਸ੍ਰੀ ਜਗਤਾਰ ਸਿੰਘ ਵੱਲੋਂ ਜਾਰੀ ਕੀਤੇ ਗਏ ਪੱਤਰ ਵਿੱਚ ਇਨਾਂ ਮੀਟਿੰਗਾਂ ਦੌਰਾਨ ਅਧਿਆਪਿਕਾਂ ਨੂੰ ਬੱਚਿਆਂ ਅਤੇ ਉਨਾਂ ਦੇ ਮਾਪਿਆਂ ਤੱਕ ਪਹੁੰਚ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੀ ਪੜਾਈ ਵਿੱਚ ਘਾਟਾਂ ਕਮਜ਼ੋਰੀਆਂ ਪਤਾ ਲਾ ਕੇ ਇਸ ਕਾਰਜ ਨੂੰ ਹੋਰ ਬੇਹਤਰ ਬਣਾਇਆ ਜਾ ਸਕੇ।

ਬੁਲਾਰੇ ਅਨੁਸਾਰ ਇਸ ਦਾ ਮੁੱਖ ਮਕਸਦ ਬੱਚਿਆਂ ਦੀ ਪੜਾਈ ਨੂੰ ਹੋਰ ਵੀ ਵਧੇਰੇ ਯੋਜਨਾਬੱਧ ਬਨਾਉਣਾ ਹੈ। ਮੀਟਿੰਗ ਦੌਰਾਨ ਬੱਚਿਆਂ ਬਾਰੇ ਉਨਾਂ ਦੇ ਮਾਪਿਆਂ ਨਾਲ ਰਾਸ਼ਟਰੀ ਪ੍ਰਾਪਤੀ ਸਰਵੇ (ਐਨ.ਐਸ.ਏ.) ਸਣੇ ਸਾਰੇ ਤਰਾਂ ਦੀ ਜਾਣਕਾਰੀ ਸਾਂਝੀ ਕਰਨ, ਉਨਾਂ ਦੀ ਸਿਹਤ ਸੰਭਾਲ ਬਾਰੇ ਚਰਚਾ ਕਰਨ, ਜੁਲਾਈ ਮਹੀਨੇ ਦੇ ਮੁਲਾਂਕਣ ਬਾਰੇ ਸੂਚਿਤ ਕਰਨ ਲਈ ਅਧਿਆਪਕਾਂ ਨੂੰ ਆਖਿਆ ਗਿਆ ਹੈ। ਇਸ ਦੌਰਾਨ ਅਧਿਆਪਕਾਂ ਨੂੰ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਗਿਆ ਹੈ ।