ਅੰਮ੍ਰਿਤਸਰ ਜੇਲ੍ਹ ‘ਚ ਕੈਦੀਆਂ ਦਾ ਹੋਇਆ ਡੋਪ ਟੈਸਟ, 900 ਕੈਦੀ ਪਾਏ ਗਏ ਨਸ਼ੇ ਦੇ ਆਦੀ 

ਏਜੰਸੀ

ਖ਼ਬਰਾਂ, ਪੰਜਾਬ

ਕੁੱਲ 1900 ਕੈਦੀਆਂ ਦੇ ਕੀਤੇ ਗਏ ਟੈਸਟ

Amritsar Central Jail

 

ਅੰਮ੍ਰਿਤਸਰ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ 'ਤੇ ਜੇਲ੍ਹਾਂ ਵਿਚ ਬੰਦ ਸਾਰੇ ਅੰਡਰ ਟਰਾਇਲ ਅਤੇ ਸਜ਼ਾ ਯਾਫ਼ਤਾ ਕੈਦੀਆਂ ਦੇ ਡੋਪ ਟੈਸਟ ਕਰਵਾਏ ਜਾ ਰਹੇ ਹਨ। ਇਸੇ ਤਹਿਤ ਜਦੋਂ ਇਨ੍ਹਾਂ ਕੈਦੀਆਂ ਦਾ ਡੋਪ ਟੈਸਟ ਕੀਤਾ ਗਿਆ ਤਾਂ ਹੌਰਾਨ ਕਰਨ ਵਾਲੇ ਅੰਕੜੇ ਸਾਹਮਣੇ ਆਏ। ਜੇਲ੍ਹ ਅੰਦਰ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਪਰ ਇਸਦੇ ਬਾਵਜੂਦ 1900 ਕੈਦੀਆਂ ਦੇ ਡੋਪ ਟੈਸਟਾਂ ਵਿਚੋਂ 900 ਕੈਦੀ ਨਸ਼ੇ ਦੇ ਆਦੀ ਪਾਏ ਗਏ ਹਨ।

ਦਰਅਸਲ, ਅੰਮ੍ਰਿਤਸਰ ਜੇਲ੍ਹ ਵਿਚ 3600 ਕੈਦੀ ਸਜ਼ਾ ਭੁਗਤ ਰਹੇ ਹਨ ਤੇ ਇਹਨਾਂ ਕੈਦੀਆਂ ਦੇ ਸ਼ਨੀਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ 1900 ਕੈਦੀਆਂ ਦਾ ਡੋਪ ਟੈਸਟ ਕੀਤਾ ਗਿਆ। ਦੇਰ ਸ਼ਾਮ ਜਦੋਂ ਰਿਪੋਰਟ ਤਿਆਰ ਕੀਤੀ ਗਈ ਤਾਂ ਕਰੀਬ 50 ਫੀਸਦੀ ਕੈਦੀ ਨਸ਼ੇ ਦਾ ਸ਼ਿਕਾਰ ਪਾਏ ਗਏ। ਸੂਤਰਾਂ ਦੀ ਮੰਨੀਏ ਤਾਂ ਜ਼ਿਆਦਾਤਰ ਕੈਦੀ ਅਫੀਮ, ਭੁੱਕੀ ਦੇ ਆਦੀ ਹਨ।

 

ਨਸ਼ੇ ਦੀ ਲਤ ਤੋਂ ਪੀੜਤ 900 ਕੈਦੀਆਂ ਵਿੱਚ ਉਹ ਵੀ ਸ਼ਾਮਲ ਹਨ ਜੋ ਨਸ਼ਾ ਛੁਡਾਉਣ ਲਈ ਸਰਕਾਰੀ ਓਟ ਸੈਂਟਰ ਤੋਂ ਦਵਾਈ ਲੈ ਰਹੇ ਹਨ। ਹਾਲਾਂਕਿ ਨਸ਼ਾ ਛੁਡਾਉਣ 'ਚ ਵਰਤੇ ਜਾਣ ਵਾਲੇ ਨਸ਼ੇ 'ਚ ਮੋਰਫਿਨ ਦੀ ਮਾਤਰਾ ਪਾਈ ਜਾਂਦੀ ਹੈ, ਜਿਸ ਕਾਰਨ ਉਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਉਣੀ ਤੈਅ ਹੈ। ਇਹ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਇਙ ਵੱਡਾ ਸਵਾਲ ਇਕ ਵਾਰ ਫਿਰ ਖੜ੍ਹਾ ਹੋ ਗਿਆ ਹੈ ਕਿ ਕੈਦੀਆਂ ਤੱਕ ਨਸ਼ਾ ਕੌਣ ਪਹੁੰਚਾਉਂਦਾ ਹੈ?