ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਹੜ੍ਹ ਪੀੜਤਾਂ ਦੀ ਮਦਦ ਲਈ ਹੋਏ ਖਾਲਸਾ ਏਡ 'ਚ ਸ਼ਾਮਿਲ

ਏਜੰਸੀ

ਖ਼ਬਰਾਂ, ਪੰਜਾਬ

ਉਨ੍ਹਾਂ ਨੇ ਹੜ੍ਹਾਂ ਕਾਰਨ ਪੀੜਤ ਲੋਕਾਂ ਨੂੰ ਭੋਜਨ, ਪਾਣੀ ਅਤੇ ਹੋਰ ਜ਼ਰੂਰੀ ਸਮਾਨ ਵੰਡਿਆ

photo

 

ਚੰਡੀਗੜ੍ਹ (ਮੁਸਕਾਨ ਢਿੱਲੋਂ):ਸਿੱਧੂ ਮੂਸੇਵਾਲਾ ਨੂੰ ਅੱਜ ਦੇ ਸਮੇਂ ਵਿੱਚ ਦੁਨੀਆ ਦੇ ਹਰ ਕੋਨੇ ਵਿੱਚ ਜਾਣਿਆ ਜਾਂਦਾ ਹੈ।ਸਿੱਧੂ ਮੂਸੇਵਾਲਾ ਹਰ ਔਖੇ ਸਮੇਂ ਵਿੱਚ ਗਰੀਬ ਲੋਕਾਂ ਦੀ ਮਦਦ ਕਰਦਾ ਸੀ ਅਤੇ ਆਪਣੇ ਪ੍ਰਸ਼ੰਸਕਾਂ ਨੂੰ ਬਹੁਤ ਪਿਆਰ ਕਰਦਾ ਸੀ।ਆਪਣੇ ਪੁੱਤ ਵਾਂਗ ਪਿਓ ਬਲਕੌਰ ਸਿੰਘ ਵੀ ਲੋੜਵੰਦਾਂ ਦੀ ਮਦਦ ਲਈ ਅੱਗੇ ਆਏ ਹਨ। 

ਸਿੱਧੂ ਦੇ ਪਿਤਾ ਬਲਕੌਰ ਸਿੱਧੂ ਹੜ੍ਹ ਪੀੜਤਾਂ ਦੀ ਮਦਦ ਲਈ ਖਾਲਸਾ ਏਡ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਨੇ ਹੜ੍ਹਾਂ ਕਾਰਨ ਪੀੜਤ ਲੋਕਾਂ ਨੂੰ ਭੋਜਨ, ਪਾਣੀ ਅਤੇ ਹੋਰ ਜ਼ਰੂਰੀ ਸਮਾਨ ਵੰਡਿਆ।ਖਾਲਸਾ ਏਡ ਪੰਜਾਬ ਵਿੱਚ  ਹੜ੍ਹਾਂ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਮਹੱਤਵਪੂਰਨ ਸਹਾਇਤਾ ਪ੍ਰਦਾਨ ਕਰ ਰਹੀ ਹੈ।ਜਾਗਰੂਕਤਾ ਪੈਦਾ ਕਰਨ ਅਤੇ ਦੂਜਿਆਂ ਨੂੰ ਰਾਹਤ ਕਾਰਜਾਂ ਵਿੱਚ ਯੋਗਦਾਨ ਪਾਉਣ ਲਈ ਉਤਸ਼ਾਹਿਤ ਕਰਨ ਲਈ, ਉਨ੍ਹਾਂ ਨੇ ਇੱਕ ਵੀਡੀਓ ਸਾਂਝੀ ਕਰ ਕਿਹਾ ਕਿ "ਭਾਰੀ ਮੀਂਹ ਕਾਰਨ ਪੰਜਾਬ ਦੇ ਕਈ ਇਲਾਕੇ ਹੜ੍ਹ ਦੀ ਮਾਰ ਝੱਲ ਰਹੇ ਹਨ, ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ ਕਿ ਅੱਗੇ ਆਓ ਅਤੇ ਲੋੜਵੰਦਾਂ ਦੀ ਮਦਦ ਵਿੱਚ ਸ਼ਾਮਲ ਹੋਵੋ।

ਜਿਨ੍ਹਾਂ ਕੋਲ ਜ਼ਿਆਦਾ ਰਾਸ਼ਨ ਹੈ ਤਾਂ ਉਹ ਮਦਦ ਲਈ ਖਾਲਸਾ ਏਡ ਨਾਲ ਸੰਪਰਕ ਕਰ ਸਕਦੇ ਹਨ ਤਾਂਕਿ ਸਰਵਿਸ ਜਿਆਦਾ ਵਧੀਆ ਹੋ ਸਕੇ।ਸਰਸਾ ਰੋਡ ਦੇ ਉੱਤੇ ਖਾਲਸਾ ਏਡ ਵੱਲੋ ਵੇਅਰਹਾਊਸ ਬਣਾਇਆ ਗਿਆ ਹੈ ਜਿਥੇ ਰਾਸ਼ਨ ਅਤੇ ਗੱਟੇ ਜਮਾ ਕੀਤੇ ਜਾਂਦੇ ਹਨ।ਉਨ੍ਹਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਅਣਥੱਕ ਮਿਹਨਤ ਕਰ ਰਹੀ ਖਾਲਸਾ ਏਡ ਦੀ ਟੀਮ ਦਾ ਧੰਨਵਾਦ ਕੀਤਾ।ਵੀਡੀਓ ਵਿੱਚ ਪਿਤਾ ਬਲਕੌਰ ਸਿੰਘ ਨੂੰ ਇੱਕ ਕਿਸ਼ਤੀ ਵਿੱਚ ਬੈਠੇ ਦੇਖਿਆ ਜਾ ਸਕਦਾ ਹੈ।ਖਾਲਸਾ ਏਡ ਉਨ੍ਹਾਂ ਲੋਕਾਂ ਤੱਕ ਪਹੁੰਚਣ ਲਈ ਕਿਸ਼ਤੀਆਂ ਦੀ ਵਰਤੋਂ ਕਰ ਰਹੀ ਹੈ ਜੋ ਹੜ੍ਹਾਂ ਕਾਰਨ ਅਲੱਗ-ਥਲੱਗ ਹੋ ਗਏ ਹਨ।