ਲੋਹੀਆਂ ਦੇ ਚਾਰ ਸਕੂਲਾਂ ਵਿਚ ਕੀਤਾ ਛੁੱਟੀਆਂ 'ਚ ਵਾਧਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਲਾਕੇ ਵਿਚ ਭਰੇ ਪਾਣੀ ਦੇ ਮੱਦੇਨਜ਼ਰ 26 ਜੁਲਾਈ ਤਕ ਬੰਦ ਰਹਿਣਗੇ ਸਕੂਲ

representational Image

ਜਲੰਧਰ : ਜ਼ਿਲ੍ਹਾ ਪ੍ਰਸ਼ਾਸਨ ਨੇ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਸ਼ਾਹਕੋਟ ਦੀ ਤਹਿਸੀਲ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰ ਦੇ 4 ਸਕੂਲਾਂ ਦੀਆਂ ਛੁੱਟੀਆਂ ਵਧਾ ਦਿਤੀਆਂ ਹਨ।

ਡੀਸੀ ਵਿਸ਼ੇਸ਼ ਸਾਰੰਗਲ ਨੇ ਪ੍ਰਾਇਮਰੀ ਸਕੂਲ ਮੁੰਡੀ ਛੋਹਲੀਆਂ, ਮੁੰਡੀ ਸ਼ਹਿਰੀਆਂ, ਧੱਕਾ ਬਸਤੀ, ਮੁੰਡੀ ਕਾਸੂ ਨੂੰ 26 ਜੁਲਾਈ ਤਕ ਬੰਦ ਰੱਖਣ ਦੇ ਹੁਕਮ ਦਿਤੇ ਹਨ। ਉਨ੍ਹਾਂ ਅਪਣੇ ਹੁਕਮਾਂ ਵਿਚ ਕਿਹਾ ਹੈ ਕਿ ਇਸ ਵੇਲੇ ਚਾਰੇ ਸਕੂਲਾਂ ਵਿਚ ਛੁੱਟੀਆਂ ਕੀਤੀਆਂ ਜਾ ਰਹੀਆਂ ਹਨ ਕਿਉਂਕਿ ਪਿੰਡ ਵਿਚ ਹੜ੍ਹ ਦਾ ਪਾਣੀ ਭਰ ਗਿਆ ਹੈ।

ਇਹ ਵੀ ਪੜ੍ਹੋ: ਏਸ਼ੀਆਈ ਖੇਡਾਂ ਲਈ ਹੋਈ ਭਲਵਾਨਾਂ ਦੀ ਚੋਣ, ਨਰਿੰਦਰ ਚੀਮਾ ਕਰਨਗੇ ਪੰਜਾਬ ਦੀ ਨੁਮਾਇੰਦਗੀ 

ਘਰ, ਸਕੂਲ, ਸੜਕਾਂ, ਖੇਤ ਸਭ ਪਾਣੀ ਵਿਚ ਡੁੱਬ ਗਏ ਹਨ। ਇਥੇ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਸਕੂਲਾਂ ਨੂੰ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ।

ਜਲੰਧਰ ਦੀ ਸਬ-ਡਵੀਜ਼ਨ ਸ਼ਾਹਕੋਟ ਦੇ 18 ਸਕੂਲਾਂ ਵਿਚ ਪਹਿਲਾਂ ਵੀ ਛੁੱਟੀਆਂ ਵਧਾ ਦਿਤੀਆਂ ਗਈਆਂ ਸਨ। ਇਸ ਤੋਂ ਬਾਅਦ 15 ਸਕੂਲ ਮੁੜ ਚਾਲੂ ਹੋ ਗਏ ਪਰ ਲੋਹੀਆਂ ਤਹਿਸੀਲ ਦੇ 3 ਸਕੂਲਾਂ ਵਿਚ ਛੁੱਟੀਆਂ ਜਾਰੀ ਹਨ।