Amritsar Encounter News : ਅੰਮ੍ਰਿਤਸਰ ਪੁਲਿਸ ਨੇ ਦੋ ਮੁਲਜ਼ਮਾਂ ਦਾ ਕੀਤਾ ਐਨਕਾਊਂਟਰ, ਫਿਰੌਤੀ ਮੰਗਣ ਦੇ ਮਾਮਲੇ 'ਚ ਸਨ ਲੋੜੀਂਦੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Amritsar Encounter News : ਪੁਲਿਸ ਦੀ ਕਾਰਵਾਈ ਦੌਰਾਨ ਮੁਲਜ਼ਮ ਹਰਪ੍ਰੀਤ ਦੀ ਲੱਤ 'ਚ ਲੱਗੀ ਗੋਲੀ, ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਕੀਤਾ ਕਾਬੂ

Amritsar Encounter News in punjabi

Amritsar Encounter News in punjabi : ਅੱਜ ਅੰਮ੍ਰਿਤਸਰ ਵਿੱਚ ਪੁਲਿਸ ਅਤੇ ਅਪਰਾਧੀਆਂ ਵਿਚਕਾਰ ਮੁਕਾਬਲਾ ਹੋਇਆ, ਜਿਸ ਵਿੱਚ ਗੋਲੀਬਾਰੀ ਦੌਰਾਨ ਇਕ ਮੁਲਜ਼ਮ ਨੂੰ ਗੋਲੀ ਲੱਗ ਗਈ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਮੁਲਜ਼ਮਾਂ ਨੂੰ ਇਕ ਪਿਸਤੌਲ ਸਮੇਤ  ਮੌਕੇ 'ਤੇ ਹੀ ਕਾਬੂ ਕਰ ਲਿਆ। ਲੱਤ ਵਿੱਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਮੁਲਜ਼ਮ ਨੂੰ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਮਿਲੇ ਵੇਰਵਿਆਂ ਅਨੁਸਾਰ ਇਹ ਘਟਨਾ ਸਥਾਨਕ ਕੰਪਨੀ ਬਾਗ ਦੇ ਨੇੜੇ ਦੀ ਦੱਸੀ ਗਈ ਹੈ, ਇਥੇ ਫਿਰੌਤੀ ਮੰਗਣ ਵਾਲੇ ਮੁਲਜ਼ਮਾਂ ਅਤੇ ਪੁਲਿਸ ਪਾਰਟੀ ਦਾ ਆਹਮਣਾ ਸਾਹਮਣਾ ਹੋਇਆ ਅਤੇ ਪੁਲਿਸ ਵਲੋਂ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮਾਂ ’ਚੋਂ ਇਕ ਨੇ ਪੁਲਿਸ ’ਤੇ ਗੋਲੀ ਚਲਾ ਦਿੱਤੀ, ਜਿਸ ਦੇ ਜਵਾਬ ’ਚ ਪੁਲਿਸ ਵਲੋਂ ਚਲਾਈ ਗੋਲੀ ਨਾਲ ਇਕ ਮੁਲਜ਼ਮ ਜ਼ਖ਼ਮੀ ਹੋ ਗਿਆ। ਮੁਲਜ਼ਮਾਂ ਦੀ ਪਹਿਚਾਣ ਹਰਪ੍ਰੀਤ ਸਿੰਘ ਤੇ ਹਰਸਿਮਰਨ  ਵਜੋਂ ਹੋਈ ਹੈ।

"(For more news apart from “Amritsar Encounter News in punjabi , ” stay tuned to Rozana Spokesman.)