ਪੰਜਾਬ ਸਰਕਾਰ ਨੇ ਜਸਟਿਸ ਗਿੱਲ ਕਮਿਸ਼ਨ ਦੀਆਂ 258 ਸਿਫ਼ਾਰਸ਼ਾਂ 'ਤੇ ਕੀਤੀ ਕਾਰਵਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਸਟਿਸ (ਸੇਵਾਮੁਕਤ) ਮਹਿਤਾਬ ਸਿੰਘ ਗਿੱਲ ਕਮਿਸ਼ਨ ਵੱਲੋਂ ਪਿਛਲੀ ਸਰਕਾਰ ਦੌਰਾਨ ਦਰਜ ਹੋਏ ਝੂਠੇ ਕੇਸਾਂ ਦੀ ਜਾਂਚ ਵਿੱਚ ਹੁਣ ਤੱਕ ਪ੍ਰਵਾਨ ਕੀਤੀਆਂ 344 ਸ਼ਿਕਾਇਤਾਂ.........

Justice Mehtab singh Gill Giving Report to Capt Amarinder Singh

ਚੰਡੀਗੜ੍ਹ : ਜਸਟਿਸ (ਸੇਵਾਮੁਕਤ) ਮਹਿਤਾਬ ਸਿੰਘ ਗਿੱਲ ਕਮਿਸ਼ਨ ਵੱਲੋਂ ਪਿਛਲੀ ਸਰਕਾਰ ਦੌਰਾਨ ਦਰਜ ਹੋਏ ਝੂਠੇ ਕੇਸਾਂ ਦੀ ਜਾਂਚ ਵਿੱਚ ਹੁਣ ਤੱਕ ਪ੍ਰਵਾਨ ਕੀਤੀਆਂ 344 ਸ਼ਿਕਾਇਤਾਂ ਵਿੱਚੋਂ ਸਰਕਾਰ ਨੇ 258 ਮਾਮਲਿਆਂ ਵਿੱਚ ਕਾਰਵਾਈ ਕਰ ਦਿੱਤੀ ਹੈ । ਇਸ ਨਾਲ ਇਨ੍ਹਾਂ ਮਾਮਲਿਆਂ ਵਿੱਚ ਫਸੇ ਬੇਕਸੂਰ ਲੋਕਾਂ ਨੂੰ ਵੱਡੀ ਰਾਹਤ ਹਾਸਲ ਹਾਸਲ ਹੋਈ ਹੈ। ਅੱਜ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 9ਵੀਂ ਅੰਤਰਿਮ ਰਿਪੋਰਟ ਸੌਂਪਣ ਦੌਰਾਨ ਜਸਟਿਸ ਗਿੱਲ ਨੇ ਇਹ ਖੁਲਾਸਾ ਕੀਤਾ। ਹੁਣ ਤੱਕ ਕੀਤੀ ਕਾਰਵਾਈ ਬਾਰੇ ਵਿਸਥਾਰ ਵਿੱਚ ਦੱਸਦਿਆਂ

ਜਸਟਿਸ ਗਿੱਲ ਨੇ ਕਿਹਾ ਕਿ 148 ਮਾਮਲਿਆਂ ਵਿੱਚ ਅਦਾਲਤਾਂ 'ਚ ਐਫ.ਆਈ.ਆਰਜ਼ ਦਰਜ਼ ਕੀਤੀਆਂ ਗਈਆਂ ਹਨ ਜਦਕਿ 38 ਵਿੱਚ ਹੁਕਮਾਂ ਦੀ ਪਾਲਣਾ ਕੀਤੀ ਜਾ ਚੁੱਕੀ ਹੈ। 33 ਹੋਰ ਮਾਮਲਿਆਂ ਵਿੱਚ ਆਈ.ਪੀ.ਸੀ. ਦੀ ਧਾਰਾ 182 ਤਹਿਤ ਕਾਰਵਾਈ ਆਰੰਭੀ ਜਾ ਚੁੱਕੀ ਹੈ ਅਤੇ 10 ਮਾਮਲਿਆਂ ਵਿੱਚ ਕਸੂਰਵਾਰ ਪੁਲਿਸ ਮੁਲਾਜ਼ਮਾਂ ਵਿਰੁਧ ਵੀ ਕਾਰਵਾਈ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਨੋਡਲ ਅਫ਼ਸਰਾਂ ਪਾਸੋਂ ਹਾਸਲ ਹੋਈ ਸੂਚਨਾ ਮੁਤਾਬਕ ਹੁਣ ਤੱਕ 29 ਮਾਮਲਿਆਂ ਵਿੱਚ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ 1 ਅਗਸਤ, 2018 ਤੱਕ ਕਮਿਸ਼ਨ ਨੂੰ ਕੁੱਲ 4351 ਸ਼ਿਕਾਇਤਾਂ ਹਾਸਲ ਹੋਈਆਂ ਹਨ ਜਿਨ੍ਹਾਂ ਵਿੱਚੋਂ 1539 ਸ਼ਿਕਾਇਤਾਂ ਦਾ ਨਿਪਟਾਰਾ ਕਰਨ ਤੋਂ ਇਲਾਵਾ ਬਾਕੀ 1195 ਸ਼ਿਕਾਇਤਾਂ ਨੂੰ ਖਾਰਜ ਕਰ ਦਿੱਤਾ ਗਿਆ। ਐਫ.ਆਈ.ਆਰ. ਰੱਦ ਕਰਨ ਦੇ ਮਾਮਲਿਆਂ ਵਿੱਚ ਬਠਿੰਡਾ ਜ਼ਿਲ੍ਹੇ 'ਚ ਪੁਲਿਸ ਵੱਲੋਂ 67 ਕੇਸਾਂ 'ਤੇ ਕਾਰਵਾਈ ਕੀਤੀ ਗਈ ਹੈ

ਜਿਸ ਤੋਂ ਬਾਅਦ ਮੋਗਾ ਜ਼ਿਲ੍ਹੇ ਵਿੱਚ 17, ਲੁਧਿਆਣਾ ਵਿੱਚ 1, ਤਰਨ ਤਾਰਨ ਵਿੱਚ 12 ਅਤੇ ਅੰਮ੍ਰਿਤਸਰ ਅਤੇ ਫਿਰੋਜ਼ਪੁਰ ਵਿੱਚ 11-11 ਕੇਸਾਂ 'ਤੇ ਕਾਰਵਾਈ ਕੀਤੇ ਜਾਣ ਦੀਆਂ ਰਿਪੋਰਟਾਂ ਹਾਸਲ ਹੋਈਆਂ ਹਨ।ਕਸੂਰਵਾਰ ਪੁਲਿਸ ਮੁਲਾਜ਼ਮਾਂ ਖਿਲਾਫ ਕੀਤੀ ਗਈ ਕਾਰਵਾਈ ਦੇ ਸਭ ਤੋਂ ਵੱਧ ਮਾਮਲੇ ਲੁਧਿਆਣਾ ਵਿੱਚ ਦਰਜ ਕੀਤੇ ਗਏ ਹਨ ਜਿੱਥੇ ਚਾਰ ਮਾਮਲਿਆਂ 'ਚ ਇਹ ਕਦਮ ਚੁੱਕਿਆ ਗਿਆ ਹੈ।