ਅਕਾਲੀ ਦਲ ਨੇ ਬਿਜ਼ਨਸ ਐਡਵਾਇਜ਼ਰੀ ਕਮੇਟੀ ਮੀਟਿੰਗ 'ਚ ਛੋਟੇ ਸੈਸ਼ਨ ਉੱਤੇ ਵਿਰੋਧ ਜਤਾਇਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਨੂੰ ਬਿਜ਼ਨਸ ਐਡਵਾਇਜ਼ਰੀ ਕਮੇਟੀ ਦੇ ਜ਼ਰੀਏ ਚੱਲ ਰਹੇ ਵਿਧਾਨ ਸਭਾ ਸੈਂਸ਼ਨ ਨੂੰ

Siromani Akali Dal


ਚੰਡੀਗੜ•/24 ਅਗਸਤ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਨੂੰ ਬਿਜ਼ਨਸ ਐਡਵਾਇਜ਼ਰੀ ਕਮੇਟੀ ਦੇ ਜ਼ਰੀਏ ਚੱਲ ਰਹੇ ਵਿਧਾਨ ਸਭਾ ਸੈਂਸ਼ਨ ਨੂੰ ਛੋਟਾ ਕਰਕੇ ਤਿੰਨ ਦਿਨਾਂ ਦਾ ਕਰਦਿਆਂ ਪੰਜਾਬ ਦੇ ਭਖ਼ਦੇ ਮਸਲਿਆਂ ਉੱਪਰ ਬਹਿਸ ਕਰਨ ਤੋਂ ਭੱਜਣ ਲਈ ਸਖ਼ਤ ਝਾੜ ਪਾਈ ਹੈ।ਬਿਜ਼ਨਸ ਐਡਵਾਇਜ਼ਰੀ ਕਮੇਟੀ ਦੇ ਮੈਂਬਰ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਕਮੇਟੀ ਦੇ ਕਾਂਗਰਸੀ ਮੈਂਬਰਾਂ, ਜੋ ਕਿ ਬਹੁਗਿਣਤੀ ਵਿਚ ਹਨ, ਨੇ ਸੂਬੇ ਅਤੇ ਇਸ ਦੇ ਲੋਕਾਂ ਨਾਲ ਜੁੜੇ ਸਾਰੇ ਅਹਿਮ ਮਸਲਿਆਂ ਉੱਤੇ ਚਰਚਾ ਕਰਨ ਲਈ ਉਹਨਾਂ ਦੀ ਸੈਸ਼ਨ ਨੂੰ ਵੱਡਾ ਕਰਨ ਦੀ ਮੰਗ ਵੱਲ ਬਿਲਕੁੱਲ ਧਿਆਨ ਨਹੀਂ ਦਿੱਤਾ। ਉਹਨਾਂ ਕਿਹਾ ਕਿ ਜਦੋਂ ਉਹਨਾਂ ਦੀ ਮੰਗ ਨਹੀਂ ਮੰਨੀ ਤਾਂ ਉਹਨਾਂ ਨੇ ਸਖ਼ਤ ਇਤਰਾਜ਼ ਜਤਾਇਆ।


ਅਕਾਲੀ ਆਗੂ ਨੇ ਕਿਹਾ ਕਿ ਬਿਜ਼ਨਸ ਐਡਵਾਈਜ਼ਰੀ ਕਮੇਟੀ ਨੂੰ ਹੁਣ ਵੀ ਸਰਕਾਰ ਦੀ 90 ਹਜ਼ਾਰ ਕਰੋੜ ਰੁਪਏ ਦੀ ਮੁਕੰਮਲ ਕਰਜ਼ਾ ਮੁਆਫੀ ਨੂੰ ਲਾਗੂ ਕਰਨ 'ਚ ਨਾਕਾਮੀ ਵਰਗੇ ਸਾਰੇ ਮੁੱਦਿਆਂ ਉੱਤੇ ਵਿਚਾਰ ਕਰਨ ਦੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਸੇ ਤਰ•ਾਂ ਸਰਕਾਰ ਨੂੰ ਕਿਸਾਨਾਂ ਦੀਆਂ ਖੁਦਕੁਸ਼ੀਆਂ ਵਿਚ ਹੋਏ ਵਾਧੇ ਬਾਰੇ ਚਰਚਾ ਕਰਨੀ ਚਾਹੀਦੀ ਹੈ ਅਤੇ ਦੱਸਣਾ ਚਾਹੀਦਾ ਹੈ ਕਿ ਇਸ ਨੇ ਪੀੜਤ ਪਰਿਵਾਰਾਂ ਦੇ ਮੁੜ ਵਸੇਬੇ ਲਈ ਕੋਈ ਯੋਜਨਾ ਕਿਉਂ ਨਹੀਂ ਬਣਾਈ। ਉਹਨਾਂ ਕਿਹਾ ਕਿ ਕਿਸਾਨਾਂ ਦੇ ਦੂਜੇ ਮੁੱਦਿਆਂ ਵਿਚ ਸਰਕਾਰ ਦੀ ਕਿਸਾਨਾਂ ਨੂੰ ਗੰਨੇ ਦਾ ਬਕਾਇਆ ਦਿਵਾਉਣ ਵਿਚ ਨਾਕਾਮੀ ਬਾਰੇ ਵੀ ਚਰਚਾ ਕੀਤੇ ਜਾਣ ਦੀ ਲੋੜ ਹੈ। ਉਹਨਾਂ ਕਿਹਾ ਕਿ ਕਿਸਾਨਾਂ ਦੀ ਕੁਰਕੀ ਕੀਤੀ ਜਾ ਰਹੀ ਹੈ

ਜਦਕਿ ਵਿਧਾਨ ਸਭਾ ਵਿਚ ਭਰੋਸਾ ਦਿਵਾਇਆ ਗਿਆ ਸੀ ਕਿ ਅਜਿਹਾ ਨਹੀਂ ਹੋਵੇਗਾ।ਸਰਦਾਰ ਢਿੱਲੋਂ ਨੇ ਕਾਂਗਰਸ ਸਰਕਾਰ ਦੀ 'ਘਰ ਘਰ ਨੌਕਰੀ' ਦੇਣ ਦਾ ਵਾਅਦਾ ਪੂਰਾ ਕਰਨ 'ਚ ਨਾਕਾਮੀ ਉੱਤੇ ਵੀ ਚਰਚਾ ਕੀਤੇ ਜਾਣ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬੀ ਜਾਣਨਾ ਚਾਹੁੰਦੇ ਹਨ ਕਿ ਵਾਅਦੇ ਮੁਤਾਬਿਕ ਯੋਗ ਨੌਜਵਾਨਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਦਾ ਬੇਰੁਜ਼ਗਾਰੀ ਭੱਤਾ ਕਿਉਂ ਨਹੀਂ ਦਿੱਤਾ ਜਾ ਰਿਹਾ ਹੈ? ਉਹਨਾਂ ਕਿਹਾ ਕਿ ਸਦਨ ਨੂੰ ਇਸ ਬਾਰੇ ਵੀ ਚਰਚਾ ਕਰਨੀ ਚਾਹੀਦੀ ਹੈ ਕਿ ਆਮ ਨੌਜਵਾਨਾਂ ਨੂੰ ਨੌਕਰੀਆਂ ਕਿਉਂ ਨਹੀਂ ਦਿੱਤੀਆਂ ਜਾ ਰਹੀਆਂ ਹਨ

ਅਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਉਮਰ ਲੰਘਾ ਚੁੱਕੇ ਪੋਤੇ ਨੂੰ ਡੀਐਸਪੀ ਦੀ ਨੌਕਰੀ ਕਿਉਂ ਦਿੱਤੀ ਗਈ ਹੈ?ਇਹ ਟਿੱਪਣੀ ਕਰਦਿਆਂ ਕਿ ਸਿਰਫ 10 ਤੋਂ 15 ਦਿਨਾਂ ਦੇ ਸੈਸ਼ਨ ਵਿਚ ਹੀ ਲੋਕਾਂ ਦੀ ਆਵਾਜ਼ ਨੂੰ ਉਠਾਇਆ ਜਾ ਸਕਦਾ ਹੈ, ਅਕਾਲੀ ਆਗੂ ਨੇ ਕਿਹਾ ਕਿ ਸਮਾਜ ਦਾ ਹਰ ਵਰਗ ਸਰਕਾਰ ਨੂੰ ਪੁੱਛਣਾ ਚਾਹੁੰਦਾ ਹੈ ਕਿ ਇਹ ਉਹਨਾਂ ਨਾਲ ਕੀਤੇ ਸਾਰੇ ਵਾਅਦਿਆਂ ਤੋਂ ਕਿਉਂ ਭੱਜ ਗਈ ਹੈ।

ਉਹਨਾਂ ਕਿਹਾ ਕਿ ਦਲਿਤ ਸਰਕਾਰ ਨਾਲ ਇਸ ਲਈ ਖ਼ਫਾ ਹਨ ਕਿਉਂਕਿ ਐਸਸੀ ਵਜ਼ੀਫਾ ਸਕੀਮ ਲੰਬੇ ਸਮੇਂ ਤੋਂ ਬੰਦ ਕੀਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਦਲਿਤ ਪਰਿਵਾਰਾਂ ਨੂੰ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਸਰਦਾਰ ਪਰਕਾਸ਼ ਸਿੰਘ ਬਾਦਲ ਵੱਲੋਂ ਸ਼ੁਰੂ ਕੀਤੀਆਂ ਸਮਾਜ ਭਲਾਈ ਸਕੀਮਾਂ ਦੇ ਲਾਭ ਦੇਣੇ ਵੀ ਬੰਦ ਕੀਤੇ ਜਾ ਚੁੱਕੇ ਹਨ। ਢਿੱਲੋਂ ਨੇ ਕਿਹਾ ਕਿ ਉਹ ਸੋਮਵਾਰ ਨੂੰ ਦੁਬਾਰਾ ਵਿਧਾਨ ਸਭਾ ਦਾ ਸੈਸ਼ਨ ਵੱਡਾ ਕੀਤੇ ਜਾਣ ਦੀ ਮੰਗ ਕਰਨਗੇ।ਉਹਨਾਂ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਅਸੀ ਇਸ ਖ਼ਿਲਾਫ ਪ੍ਰਦਰਸ਼ਨ ਕਰਾਂਗੇ।