ਵਿਜੀਲੈਂਸ ਵਲੋਂ ਸਹਿਕਾਰੀ ਸਭਾ ਦਾ ਸਕੱਤਰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਪਿੰਡ ਬਾਰਨ, ਜ਼ਿਲ੍ਹਾ ਪਟਿਆਲਾ ਦੀ ਸਹਿਕਾਰੀ ਖੇਤੀ ਸੇਵਾ ਸਭਾ ਵਿਖੇ ਤਾਇਨਾਤ ਸਕੱਤਰ ਗੁਰਤੇਜ ਸਿੰਘ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ...

bribe

ਚੰਡੀਗੜ੍ਹ : ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਪਿੰਡ ਬਾਰਨ, ਜ਼ਿਲ੍ਹਾ ਪਟਿਆਲਾ ਦੀ ਸਹਿਕਾਰੀ ਖੇਤੀ ਸੇਵਾ ਸਭਾ ਵਿਖੇ ਤਾਇਨਾਤ ਸਕੱਤਰ ਗੁਰਤੇਜ ਸਿੰਘ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਕੱਤਰ ਗੁਰਤੇਜ ਸਿੰਘ ਨੂੰ ਸ਼ਿਕਾਇਤ ਕਰਤਾ ਅਜਾਇਬ ਸਿੰਘ, ਵਾਸੀ ਪਿੰਡ ਬਾਰਨ, ਪਟਿਆਲਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਉਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਸਰਕਾਰ ਵਲੋਂ ਕਰਜਾ ਰਾਹਤ ਸਕੀਮ ਤਹਿਤ ਉਸ ਦਾ 90,000  ਰੁਪਏ ਦਾ ਕਰਜਾ ਮੁਆਫ ਕਰਨ ਦੀ ਪ੍ਰਕ੍ਰਿਆ ਚੱਲ ਰਹੀ ਹੈ

ਜਿਸ ਸਬੰਧੀ ਸਕੱਤਰ ਗੁਰਤੇਜ ਸਿੰਘ ਵਲੋ ਉਕਤ ਰਾਹਤ ਕਰਜੇ ਨੂੰ ਮੁਆਫ ਕਰਾਉਣ ਬਦਲੇ 45,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਗਈ ਹੈ ਅਤੇ ਉਸ ਵਲੋ ਪਹਿਲੀ ਕਿਸ਼ਤ ਦੇ 35,000 ਰੁਪਏ ਪਹਿਲਾਂ ਹੀ ਦਿਤੇ ਜਾ ਚੁੱਕੇ ਹਨ। ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਸਕੱਤਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂੱਜੀ ਕਿਸ਼ਤ ਵਜੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿਤੀ ਗਈ ਹੈ।