ਮੌਂਟੇਕ ਸਿੰਘ ਆਹਲੂਵਾਲੀਆ ਦੀਆਂ ਸਿਫਾਰਸ਼ਾਂ ਖਿਲਾਫ਼ ਵਿਰੋਧ, ਫੂਕਿਆ ਪੁਤਲਾ

ਏਜੰਸੀ

ਖ਼ਬਰਾਂ, ਪੰਜਾਬ

ਅੱਜ ਬਠਿੰਡਾ ਵਿਚ ਡੈਮੋਕ੍ਰੇਟਿਕ ਟੀਚਰ ਫਰੰਟ ਪੰਜਾਬ ਵੱਲੋਂ ਮੌਂਟੇਕ ਸਿੰਘ ਆਹਲੂਵਾਲੀਆ ਦਾ ਪੁਤਲਾ ਫੂਕਿਆ ਗਿਆ।

Montek Singh Ahluwalia

ਚੰਡੀਗੜ੍ਹ - ਅੱਜ ਬਠਿੰਡਾ ਵਿਚ ਡੈਮੋਕ੍ਰੇਟਿਕ ਟੀਚਰ ਫਰੰਟ ਪੰਜਾਬ ਵੱਲੋਂ ਮੌਂਟੇਕ ਸਿੰਘ ਆਹਲੂਵਾਲੀਆ ਦਾ ਪੁਤਲਾ ਫੂਕਿਆ ਗਿਆ। ਅਧਿਆਪਕ ਜਥੇਬੰਦੀਆਂ ਦਾ ਕਹਿਣਾ ਹੈ ਕਿ ਹਾਲ ਹੀ ਵਿਚ ਆਹਲੂਵਾਲੀਆ ਦੀ ਸਿਫਾਰਸ਼ ਉਤੇ ਇੱਕ ਰਿਪੋਰਟ ਆਈ ਸੀ ਜਿਸ ਵਿਚ ਮੁਲਾਜ਼ਮ, ਕਿਸਾਨ ਅਤੇ ਆਮ ਲੋਕਾਂ ਦੇ ਵਿਰੁੱਧ ਸਿਫਾਰਸ਼ ਕੀਤੀ ਗਈ ਸੀ ਜਿਸ ਤੋਂ ਮੁਲਾਜ਼ਮ ਵਰਗ ਨਾਰਾਜ਼ ਹੈ।

ਉਨ੍ਹਾਂ ਕਿਹਾ ਕੋਰੋਨਾ ਤੋਂ ਹੋ ਰਹੇ ਵਿੱਤੀ ਨੁਕਸਾਨ ਦੀ ਭਰਪਾਈ ਲਈ ਇਸ ਤਰ੍ਹਾਂ ਦੀ ਰਿਪੋਰਟ ਲਿਆਂਦੀ ਗਈ ਹੈ ਜਿਸ ਦੇ ਚੱਲਦੇ ਇਨ੍ਹਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ ਹੈ। ਇਸ ਤੋਂ ਇਲਾਵਾ ਇਨ੍ਹਾਂ ਅਧਿਆਪਕਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਵੀ ਪੰਜਾਬ ਸਰਕਾਰ ਨੂੰ ਘੇਰਿਆ ਅਤੇ ਡੀਏ ਦੀਆਂ ਕਿਸ਼ਤਾਂ ਆਦਿ ਬਕਾਇਆ ਅਜੇ ਤੱਕ ਨਹੀਂ ਦਿੱਤਾ ਗਿਆ।

ਪੰਜਾਬ ਸਰਕਾਰ ਨੂੰ ਅਧਿਆਪਕ ਵਿਰੋਧੀ ਸਿਫ਼ਾਰਸ਼ਾਂ ਕਰਕੇ ਪੰਜਾਬ ਦੇ ਮੁਲਾਜ਼ਮਾਂ ਦੀਆਂ ਤਨਖਾਹਾਂ ਕੇਂਦਰੀ ਪੈਟਰਨ ਉੱਤੇ ਕਰਨ ਅਤੇ ਮਹਿੰਗਾਈ ਭੱਤੇ ਦੀਆਂ ਰਹਿੰਦੀਆਂ 16% ਫੀਸਦੀ ਕਿਸ਼ਤਾਂ ਜਾਰੀ ਨਾ ਕਰਨ ਤੇ ਮੁਲਾਜ਼ਮਾਂ ਉਤੇ ਲਾਏ ਪ੍ਰੋਫੈਸ਼ਨਲ ਟੈਕਸ ਨੂੰ 200 ਰੁਪਏ ਤੋਂ ਵਧਾ ਕੇ 1650 ਰੁਪਏ ਕਰਨ ਦੀਆਂ ਸਿਫਾਰਸ਼ਾਂ ਨਾ ਬਰਦਾਸ਼ਤਯੋਗ ਹਨ।

ਇਸ ਕਾਰਨ ਕਰਕੇ ਅੱਜ ਇਨ੍ਹਾਂ ਅਧਿਆਪਕਾਂ ਨੇ ਪਹਿਲਾਂ ਤਾਂ ਡੀਸੀ ਦਫ਼ਤਰ ਦੇ ਬਾਹਰ ਪਹੁੰਚ ਕੇ ਪੰਜਾਬ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਉਸ ਤੋਂ ਬਾਅਦ ਰੋਸ ਮਾਰਚ ਕਰਕੇ ਡੀਸੀ ਦਫ਼ਤਰ ਦੇ ਬਾਹਰ ਆਹਲੂਵਾਲੀਆ ਦੀ ਤਸਵੀਰ ਲਾ ਕੇ ਪੁਤਲਾ ਸਾੜਿਆ। ਇਸ ਮੌਕੇ ਇਨ੍ਹਾਂ ਦੇ ਨਾਲ ਅਧਿਆਪਕ ਜਥੇਬੰਦੀਆਂ ਅਤੇ ਕਿਸਾਨ ਜਥੇਬੰਦੀਆਂ ਵੀ ਸ਼ਾਮਲ ਸਨ। ਇਸ ਮੌਕੇ ਇੱਕ ਮੰਗ ਪੱਤਰ ਵੀ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ।