Breaking : ਬਲਜੀਤ ਸਿੰਘ ਦਾਦੂਵਾਲ ਨੇ ਜਥੇਦਾਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਏਜੰਸੀ

ਖ਼ਬਰਾਂ, ਪੰਜਾਬ

ਉਨ੍ਹਾਂ ਨੇ ਅਸਤੀਫ਼ਾ ਦਿੰਦਿਆਂ ਸਰਬੱਤ ਖ਼ਾਲਸਾ ਨੂੰ ਬੇਨਤੀ ਕੀਤੀ ਕਿ ਉਨ੍ਹਾਂ ਦੀ ਜਗ੍ਹਾ ਕਿਸੇ ਹੋਰ ਨੂੰ ਜਥੇਦਾਰੀ ਦਿੱਤੀ ਜਾਵੇ।  

Baljit Singh Daduwal

ਚੰਡੀਗੜ੍ਹ - ਤਖਤ ਸ੍ਰੀ ਦਮਦਮਾ ਸਾਹਿਬ ਦੇ ਥਾਪੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਜਥੇਦਾਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਬਲਜੀਤ ਸਿੰਘ ਦਾਦੂਵਾਲ ਹਰਿਆਣਾ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਤੋਂ ਬਾਅਦ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਤਕ ਹੋਏ। ਇਸ ਮੌਕੇ ਉਨ੍ਹਾਂ ਨੇ ਜਥੇਦਾਰੀ ਤੋਂ ਅਸਤੀਫ਼ਾ ਬੇਨਤੀ ਪੱਤਰ ਦੇ ਰੂਪ 'ਚ ਦੇ ਦਿੱਤਾ। ਉਨ੍ਹਾਂ ਨੇ ਅਸਤੀਫ਼ਾ ਦਿੰਦਿਆਂ ਸਰਬੱਤ ਖ਼ਾਲਸਾ ਨੂੰ ਬੇਨਤੀ ਕੀਤੀ ਕਿ ਉਨ੍ਹਾਂ ਦੀ ਜਗ੍ਹਾ ਕਿਸੇ ਹੋਰ ਨੂੰ ਜਥੇਦਾਰੀ ਦਿੱਤੀ ਜਾਵੇ।  
 

ਦੱਸ ਦਈਏ ਕਿ ਦਾਦੂਵਾਲ ਨੂੰ 10 ਨਵੰਬਰ, 2015 ਨੂੰ ਸਰਬੱਤ ਖ਼ਾਲਸਾ 'ਚ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਥਾਪਿਆ ਗਿਆ ਸੀ। 13 ਅਗਸਤ,2020 ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਦਾਦੂਵਾਲ ਨੂੰ ਪ੍ਰਧਾਨ ਚੁਣ ਲਿਆ ਸੀ। ਇਸ ਤੋਂ ਬਾਅਦ ਉਹਨਾਂ ਨੇ ਇੱਕ ਪੱਤਰ ਜਾਰੀ ਕਰਦਿਆਂ ਆਪਣੇ ਅਸਤੀਫੇ ਦਾ ਐਲਾਨ ਕੀਤਾ। ਪਹਿਲਾਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ਵੱਲੋਂ 13 ਜੁਲਾਈ, 2020 ਨੂੰ ਦਾਦੂਵਾਲ ਨੂੰ ਸਰਬਸੰਮਤੀ ਨਾਲ ਕਮੇਟੀ ਦਾ ਕਾਰਜਕਾਰੀ ਪ੍ਰਧਾਨ ਚੁਣਿਆ ਗਿਆ ਸੀ ਤੇ ਬਾਅਦ 'ਚ ਪੱਕਾ ਕਰ ਦਿੱਤਾ ਗਿਆ ਸੀ।