SSBY ਅਧੀਨ 8.06 ਲੱਖ ਲਾਭਪਾਤਰੀਆਂ ਨੂੰ 912.81 ਕਰੋੜ ਰੁਪਏ ਦੇ ਮੁਫ਼ਤ ਇਲਾਜ ਮੁਹੱਈਆ ਕਰਵਾਏ- ਸਿੱਧੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਰਬੱਤ ਸਿਹਤ ਬੀਮਾ ਯੋਜਨਾ (ਐਸਐਸਬੀਵਾਈ) ਤਹਿਤ ਪਿਛਲੇ 2 ਸਾਲਾਂ ਦੌਰਾਨ 912.81 ਕਰੋੜ ਰੁਪਏ ਨਾਲ 8.06 ਲੱਖ ਯੋਗ ਲਾਭਪਾਤਰੀਆਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਗਿਆ।

Balbir Sidhu and Others

ਮੋਹਾਲੀ/ਚੰਡੀਗੜ੍ਹ (ਸੁਖਦੀਪ ਸੋਈ): ਸਰਬੱਤ ਸਿਹਤ ਬੀਮਾ ਯੋਜਨਾ (ਐਸਐਸਬੀਵਾਈ) ਤਹਿਤ ਪਿਛਲੇ 2 ਸਾਲਾਂ ਦੌਰਾਨ 912.81 ਕਰੋੜ ਰੁਪਏ ਨਾਲ 8.06 ਲੱਖ ਯੋਗ ਲਾਭਪਾਤਰੀਆਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਗਿਆ। ਇਸ ਗੱਲ ਦਾ ਖੁਲਾਸਾ ਸਿਹਤ ਤੇ ਪਰਿਵਾਰ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਯੋਜਨਾ ਦੇ ਤੀਜੇ ਸਾਲ ਦੀ ਸ਼ੁਰੂਆਤ ਮੌਕੇ ਕਿਸਾਨ ਵਿਕਾਸ ਚੈਂਬਰ, ਮੋਹਾਲੀ ਵਿਖੇ ਆਯੋਜਿਤ ਸਮਾਗਮ ਦੌਰਾਨ ਕੀਤਾ।

ਹੋਰ ਪੜ੍ਹੋ: ਸੁਖਜਿੰਦਰ ਰੰਧਾਵਾ ਦਾ ਬਿਆਨ, ‘ਨਾ ਸਾਨੂੰ ਮੰਤਰੀ ਦੇ ਅਹੁਦੇ ਦਾ ਲਾਲਚ ਤੇ ਨਾ ਹੀ ਕੁਰਸੀ ਜਾਣ ਦਾ ਡਰ’

ਇਸ ਮੌਕੇ ਬੋਲਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਕ ਸਿਹਤਮੰਦ ਪੰਜਾਬ ਦੇ ਨਿਰਮਾਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਜਿਸ ਤਹਿਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਗੂ ਹੋਣ ਉਪਰੰਤ 2 ਸਾਲ ਸਫ਼ਲਤਾਪੂਰਵਕ ਪੂਰੇ ਕਰ ਲਏ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਟੀਚਾ ਸਿਹਤ ਸੇਵਾਵਾਂ ਦੀ ਸਪੁਰਦਗੀ ਇੱਕ ਖੇਤਰ ਤੋਂ ਹਰੇਕ ਲੋੜਵੰਦ ਮਰੀਜ਼ ਤੱਕ ਪਹੁੰਚਾਉਣਾ ਹੈ।

ਹੋਰ ਪੜ੍ਹੋ: ਮੀਟਿੰਗ ਤੋਂ ਬਾਅਦ ਵਿਧਾਇਕ ਪਰਗਟ ਸਿੰਘ ਦਾ ਬਿਆਨ, ‘ਮੁੱਦੇ ਹੱਲ ਹੋਣ ਤੱਕ ਸ਼ਾਂਤ ਨਹੀਂ ਬੈਠਾਂਗੇ’

ਸ. ਸਿੱਧੂ ਨੇ ਦੱਸਿਆ ਕਿ ਸੂਬੇ ਵਿੱਚ ਸਰਬੱਤ ਸਿਹਤ ਬੀਮਾ ਯੋਜਨਾ ਦੂਜੇ ਅਤੇ ਤੀਜੇ ਪੱਧਰ ਦੀਆਂ ਸਿਹਤ ਸੰਭਾਲ ਦੀਆਂ ਲੋੜਾਂ ਦੀ ਸਪੁਰਦਗੀ ਲਈ ਸ਼ੁਰੂ ਕੀਤੀ ਗਈ ਸੀ ਅਤੇ ਇਸ ਯੋਜਨਾ ਤਹਿਤ 8 ਲੱਖ ਤੋਂ ਵੱਧ ਲਾਭਪਾਤਰੀਆਂ ਦਾ ਮੁਫ਼ਤ ਇਲਾਜ ਕੀਤਾ ਗਿਆ। ਇਨ੍ਹਾਂ ਵਿੱਚੋਂ 13,940 ਮਰੀਜ਼ਾਂ ਦੇ ਦਿਲ ਦੇ ਆਪ੍ਰੇਸ਼ਨ ਮੁਫ਼ਤ ਕੀਤੇ ਗਏ। ਇਸੇ ਤਰ੍ਹਾਂ 4,964 ਮਰੀਜ਼ਾਂ ਦੇ ਗੋਡੇ ਬਦਲਣ ਅਤੇ ਹਿੱਪ ਰਿਪਲੇਸਮੈਂਟ ਸਬੰਧੀ ਸਰਜਰੀਆਂ, 12,133 ਕੈਂਸਰ ਮਰੀਜ਼ਾਂ ਦਾ ਇਲਾਜ ਅਤੇ 2,03,175 ਮਰੀਜ਼ਾਂ ਦੇ ਡਾਇਲਸਿਸ ਦੇ ਨਾਲ ਨਾਲ ਹੋਰ ਬਿਮਾਰੀਆਂ ਦੇ ਇਲਾਜ ਵੀ ਮੁਫ਼ਤ ਮੁਹੱਈਆ ਕਰਵਾਏ ਗਏ।

ਹੋਰ ਪੜ੍ਹੋ: ਅਫ਼ਗਾਨਿਸਤਾਨ: ਯੂਕਰੇਨ ਦਾ ਜਹਾਜ਼ ਹਾਈਜੈਕ, ਨਾਗਰਿਕਾਂ ਨੂੰ ਕੱਢਣ ਲਈ ਪਹੁੰਚਿਆ ਸੀ ਕਾਬੁਲ

ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਪਿਛਲੇ 2 ਸਾਲਾਂ ਵਿੱਚ ਇਸ ਸਕੀਮ ਅਧੀਨ 71 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਈ-ਕਾਰਡ ਜਾਰੀ ਕੀਤੇ ਗਏ। ਯੋਗ ਲਾਭਪਾਤਰੀਆਂ ਨੂੰ ਇਲਾਜ ਮੁਹੱਈਆ ਕਰਵਾਉਣ ਲਈ ਸਰਕਾਰੀ ਹਸਪਤਾਲਾਂ ਅਤੇ ਵੱਡੇ ਪ੍ਰਾਈਵੇਟ ਹਸਪਤਾਲਾਂ ਸਮੇਤ 898 ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ। ਇਨ੍ਹਾਂ ਸੂਚੀਬੱਧ ਹਸਪਤਾਲਾਂ ਵਿੱਚ ਯੋਗ ਲਾਭਪਾਤਰੀਆਂ ਨੂੰ ਲਗਭਗ 1579 ਇਲਾਜ ਪੈਕੇਜ ਨਕਦ ਰਹਿਤ ਮੁਹੱਈਆ ਕਰਵਾਏ ਗਏ ਹਨ ਅਤੇ ਕੋਵਿਡ -19 ਨੂੰ ਵੀ ਇਸ ਸਕੀਮ ਅਧੀਨ ਕਵਰ ਕੀਤਾ ਗਿਆ ਹੈ। 

ਹੋਰ ਪੜ੍ਹੋ: ਅਫ਼ਗਾਨ MP ਨੇ ਬਿਆਨਿਆ ਦਰਦ, ‘ਜਦੋਂ ਰਾਸ਼ਟਰਪਤੀ ਦੇਸ਼ ’ਚੋਂ ਭੱਜੇ ਤਾਂ ਸਾਡੀਆਂ ਉਮੀਦਾਂ ਟੁੱਟ ਗਈਆਂ’

ਉਨ੍ਹਾਂ ਸਟੇਟ ਹੈਲਥ ਏਜੰਸੀ ਦੀ ਟੀਮ ਨੂੰ ਯੋਜਨਾ ਦੀ ਸ਼ੁਰੂਆਤ ਤੋਂ ਦੋ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ ਸੂਬੇ ਦੇ ਸਭ ਤੋਂ ਗਰੀਬ ਅਤੇ ਕਮਜ਼ੋਰ ਆਬਾਦੀ ਤੱਕ ਪਹੁੰਚ ਕਰਨ ਲਈ ਕੀਤੇ ਗਏ ਯਤਨਾਂ ਅਤੇ ਸਖ਼ਤ ਮਿਹਨਤ ਵਾਸਤੇ ਵਧਾਈ ਦਿੱਤੀ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਇਸ ਸਾਲ ਐਸਐਸਬੀਵਾਈ ਨੈਟਵਰਕ ਅਤੇ ਸੇਵਾਵਾਂ ਨੂੰ ਹੋਰ ਆਬਾਦੀ ਤੱਕ ਪਹੁੰਚਾਉਣ 'ਤੇ ਧਿਆਨ ਕੇਂਦਰਤ ਹੋਵੇਗਾ। ਸਿਹਤ ਮੰਤਰੀ ਨੇ ਕਿਹਾ ਕਿ ਸਮਾਜਿਕ-ਆਰਥਿਕ ਜਾਤੀ ਜਨਗਣਨਾ 2011 ਵਿੱਚ ਸੂਚੀਬੱਧ ਪਰਿਵਾਰਾਂ, ਜੇ ਫਾਰਮ ਧਾਰਕ ਕਿਸਾਨਾਂ ਅਤੇ ਸ਼ੁਗਰਕੇਨ ਵੇਅਮੈਂਟ ਸਲਿੱਪ ਧਾਰਕਾਂ, ਰਜਿਸਟਰਡ ਉਸਾਰੀ ਕਾਮਿਆਂ, ਛੋਟੇ ਵਪਾਰੀਆਂ ਅਤੇ ਪੀਲੇ ਕਾਰਡ ਧਾਰਕਾਂ ਜਾਂ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਲਾਭ ਪ੍ਰਦਾਨ ਕੀਤੇ ਜਾ ਰਹੇ ਹਨ।

ਹੋਰ ਪੜ੍ਹੋ: ਸੁਖਬੀਰ ਬਾਦਲ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ਨੂੰ ਪੁਲਿਸ ਨੇ ਰੋਕਿਆ, ਕਿਸਾਨ ਲਾਉਂਦੇ ਰਹੇ ਨਾਅਰੇ

ਉਨ੍ਹਾਂ ਇਸ ਸਕੀਮ ਅਧੀਨ ਯੋਗ ਲਾਭਪਾਤਰੀਆਂ ਨੂੰ ਨਜ਼ਦੀਕੀ ਸੂਚੀਬੱਧ ਹਸਪਤਾਲ, ਸੀਐਸਸੀ ਕੇਂਦਰ, ਸੇਵਾ ਕੇਂਦਰ ਜਾਂ ਵਿਭਾਗ ਦੀ ਵੈਬਸਾਈਟ www.sha.punjab.gov.in. 'ਤੇ ਜਾ ਕੇ ਆਪਣੇ ਕਾਰਡ ਬਣਾਉਣ ਲਈ ਅਪੀਲ ਵੀ ਕੀਤੀ। ਇਸ ਮੌਕੇ ਪ੍ਰਮੁੱਖ ਸਕੱਤਰ, ਸਿਹਤ ਅਤੇ ਪਰਿਵਾਰ ਭਲਾਈ, ਸ੍ਰੀ ਆਲੋਕ ਸ਼ੇਖਰ ਨੇ ਕਿਹਾ ਕਿ ਸੂਬੇ ਦੇ ਲਗਭਗ 40 ਲੱਖ ਯੋਗ ਪਰਿਵਾਰਾਂ ਜੋ ਕਿ ਆਬਾਦੀ ਦਾ 65 ਫ਼ੀਸਦ ਹਿੱਸਾ ਹਨ, ਨੂੰ ਮੁੱਢਲੀਆਂ, ਦੂਜੇ ਅਤੇ ਤੀਜੇ ਪੱਧਰ ਦੀਆਂ ਮਲਟੀਸਪੈਸ਼ਲਿਸਟ ਹਸਪਤਾਲਾਂ ਵਿੱਚ ਮਿਲਣ ਵਾਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ। ਉਹਨਾਂ ਅੱਗੇ ਕਿਹਾ ਕਿ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਨਾਲ-ਨਾਲ ਯੂਨੀਵਰਸ ਹੈਲਥ ਕਵਰੇਜ ਦੇ ਸੰਯੁਕਤ ਰਾਸ਼ਟਰ ਦੇ ਸਥਾਈ ਵਿਕਾਸ ਟੀਚੇ ਦੀ ਪ੍ਰਾਪਤੀ ਵੱਲ ਸੂਬੇ ਦੀ ਪ੍ਰਗਤੀ ਨੂੰ ਹੋਰ ਤੇਜ਼ ਕੀਤਾ ਜਾਵੇਗਾ। 

 

ਹੋਰ ਪੜ੍ਹੋ: ਜਨਤਾ ਦੀ ਮਿਹਨਤ ਨਾਲ ਬਣੀ ਲੱਖਾਂ ਕਰੋੜਾਂ ਦੀ ਸੰਪਤੀ ਅਰਬਪਤੀ ਦੋਸਤਾਂ ਨੂੰ ਦੇ ਰਹੀ ਸਰਕਾਰ- ਪ੍ਰਿਯੰਕਾ

ਹੁਣ ਤੱਕ ਕੀਤੇ ਕਾਰਜਾਂ ਬਾਰੇ ਦੱਸਦਿਆਂ ਸਟੇਟ ਹੈਲਥ ਏਜੰਸੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਕੁਮਾਰ ਰਾਹੁਲ ਨੇ ਦੱਸਿਆ ਕਿ ਸਰਬਤ ਸਿਹਤ ਬੀਮਾ ਯੋਜਨਾ ਨੇ ਹਸਪਤਾਲਾਂ ਵਿੱਚ 8 ਲੱਖ ਮਰੀਜ਼ਾਂ ਦੀ ਭਰਤੀ ਸਮੇਤ ਕਈ ਮੀਲ ਪੱਥਰ ਸਥਾਪਤ ਕੀਤੇ। ਉਹਨਾਂ ਅੱਗੇ ਕਿਹਾ ਕਿ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ 23 ਜ਼ਿਲ੍ਹਿਆਂ ਦੇ 898 ਹਸਪਤਾਲਾਂ ਦੇ ਨੈੱਟਵਰਕ ਰਾਹੀਂ 912 ਕਰੋੜ ਰੁਪਏ ਨਾਲ 8.06 ਲੱਖ ਮਰੀਜ਼ਾਂ ਦੀ ਹਸਪਤਾਲਾਂ ਵਿੱਚ ਭਰਤੀ ਕਰਵਾ ਕੇ ਉਹਨਾਂ ਨੂੰ ਇਲਾਜ ਮੁਹੱਈਆ ਕਰਵਾਇਆ ਗਿਆ। 

ਹੋਰ ਪੜ੍ਹੋ: ਸੁਪਰੀਮ ਕੋਰਟ ਨੇ 5000 ਝੁੱਗੀਆਂ ਢਾਹੁਣ 'ਤੇ ਲਾਈ ਰੋਕ, ਰੇਲਵੇ ਅਤੇ ਸਰਕਾਰ ਨੂੰ ਨੋਟਿਸ ਜਾਰੀ

ਇਸ ਮੌਕੇ ਡਾਇਰੈਕਟਰ ਸਿਹਤ ਸੇਵਾਵਾਂ ਡਾ. ਜੀ.ਬੀ. ਸਿੰਘ, ਡਾਇਰੈਕਟਰ ਈ.ਐਸ.ਆਈ. ਓ.ਪੀ. ਗੌਜਰਾ, ਸੀਨੀਅਰ ਡਿਪਟੀ ਮੇਅਰ ਮੋਹਾਲੀ ਕੁਲਜੀਤ ਸਿੰਘ ਬੇਦੀ, ਓ.ਐਸ.ਡੀ./ਸਿਹਤ ਮੰਤਰੀ ਡਾ. ਬਲਵਿੰਦਰ ਸਿੰਘ, ਰਾਜਨੀਤਿਕ ਸਕੱਤਰ/ਸਿਹਤ ਮੰਤਰੀ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਸੰਯੁਕਤ ਸੀਈਓ ਐਸਐਚਏ ਸ੍ਰੀਮਤੀ ਅਮਨਿੰਦਰ ਕੌਰ, (ਪੀਐਮਬੀ, ਈਟੀਡੀ, ਬੀਓਸੀਡਬਲਯੂ, ਪਨਮੀਡੀਆ) ਵਿਭਾਗਾਂ ਅਤੇ ਐਸਬੀਆਈ ਜਨਰਲ ਇੰਸ਼ੋਰੈਂਸ ਕੰਪਨੀ ਲਿਮਟਿਡ ਦੇ ਨੁਮਾਇੰਦੇ ਵੀ ਹਾਜ਼ਰ ਸਨ।