ਸੋਨਾਲੀਕਾ ਦੇ ਵਾਈਸ ਚੇਅਰਮੈਨ ਅੰਮ੍ਰਿਤ ਸਾਗਰ ਮਿੱਤਲ ਨੂੰ ਮਿਲਿਆ ਪੰਜਾਬ ਸਰਕਾਰ ਵਲੋਂ ਕੈਬਿਨਟ ਰੈਂਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਵਲੋਂ ਸੂਬਾ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦਾ ਉਪ ਚੇਅਰਮੈਨ ਨਿਯੁਕਤ 

Amrit Sagar Mittal

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੋਨਾਲੀਕਾ ਗਰੁੱਪ ਦੇ ਵਾਈਸ ਚੇਅਰਮੈਨ ਅੰਮ੍ਰਿਤ ਸਾਗਰ ਮਿੱਤਲ ਨੂੰ ਕੈਬਨਿਟ ਮੰਤਰੀ ਦੇ ਅਹੁਦੇ 'ਤੇ ਸੂਬਾ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦਾ ਉਪ ਚੇਅਰਮੈਨ ਨਿਯੁਕਤ ਕੀਤਾ ਹੈ। ਇਸ ਸਬੰਧੀ ਯੋਜਨਾ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਨੋਟੀਫਿਕੇਸ਼ਨ ਜਾਰੀ ਕੀਤਾ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਸਰਕਾਰ ਵੇਲੇ ਵੀ ਅੰਮ੍ਰਿਤ ਸਾਗਰ ਮਿੱਤਲ ਨੂੰ ਕੈਬਨਿਟ ਮੰਤਰੀ ਰੈਂਕ 'ਤੇ ਪਲਾਨਿੰਗ ਬੋਰਡ ਦਾ ਉਪ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ।