5,000 ਰੁਪਏ ਦੀ ਰਿਸ਼ਵਤ ਲੈਂਦਾ ਪੁਲਿਸ ਸਬ-ਇੰਸਪੈਕਟਰ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਮੁਲਾਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਪਟਿਆਲਾ ਥਾਣੇ ਵਿੱਚ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਅਗਲੇਰੀ ਜਾਂਚ ਅਰੰਭ ਦਿੱਤੀ ਹੈ।

Vigilance arrests Police Sub Inspector taking bribe Rs 5,000

 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਥਾਣਾ ਲੌਂਗੋਵਾਲ ਜਿਲ੍ਹਾ ਸੰਗਰੂਰ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ ਰਾਮ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਸਬ-ਇੰਸਪੈਕਟਰ ਨੂੰ ਲੌਂਗੋਵਾਲ ਨਿਵਾਸੀ ਹਰਵਿੰਦਰ ਕੁਮਾਰ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

Punjab Vigilance

ਉਹਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੂਚਨਾ ਦਿੱਤੀ ਸੀ ਕਿ ਉਸ ਨੇ ਚੋਰੀ ਦੀ ਭਾਲ ਬਾਰੇ ਪੁਲਿਸ ਨੂੰ ਅਰਜ਼ੀ ਦਿੱਤੀ ਪਰ ਉਕਤ ਸਬ-ਇੰਸਪੈਕਟਰ ਉਸ ਤੋਂ ਕਾਰਵਾਈ ਕਰਨ ਬਦਲੇ 5,000 ਰੁਪਏ ਦੀ ਰਿਸ਼ਵਤ ਪਹਿਲਾਂ ਹੀ ਲੈ ਚੁੱਕਾ ਹੈ ਅਤੇ ਹੁਣ ਪਰਚਾ ਦਰਜ ਕਰਨ ਲਈ 5,000 ਰੁਪਏ ਹੋਰ ਮੰਗ ਕਰ ਰਿਹਾ ਹੈ।

Vigilance arrests Police Sub Inspector taking bribe Rs 5,000

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿਚਲੇ ਤੱਥਾਂ ਅਤੇ ਅਸਲ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਉਕਤ ਪੁਲਿਸ ਮੁਲਾਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਪਟਿਆਲਾ ਥਾਣੇ ਵਿੱਚ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਅਗਲੇਰੀ ਜਾਂਚ ਅਰੰਭ ਦਿੱਤੀ ਹੈ।