Punjab ’ਚ ਵੱਖ-ਵੱਖ ਥਾਵਾਂ ’ਤੇ ਕੈਂਪ ਲਗਾਉਣ ਜਾ ਰਹੇ ਭਾਜਪਾ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਾਨ ਸਰਕਾਰ ਨੇ ਭਾਜਪਾ ’ਤੇ ਰਾਸ਼ਨ ਚੋਰੀ ਅਤੇ ਡਾਟਾ ਚੋਰੀ ਕਰਨ ਦਾ ਲਗਾਇਆ ਹੈ ਆਰੋਪ

Police take into custody BJP leaders who were going to set up camps at various places in Punjab

BJP leaders custody news  : ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦੇ ਪ੍ਰਚਾਰ ਲਈ ਪੰਜਾਬ ਵਿੱਚ ਭਾਜਪਾ ਵੱਲੋਂ ਲਗਾਏ ਜਾ ਰਹੇ ਕੈਂਪਾਂ ’ਤੇ ਇਤਰਾਜ਼ ਪ੍ਰਗਟਾਇਆ ਜਾ ਰਿਹਾ ਹੈ। ਸੂਬਾ ਸਰਕਾਰ ਵੱਲੋਂ ਭਾਜਪਾ ’ਤੇ ਡਾਟਾ ਚੋਰੀ ਅਤੇ ਰਾਸ਼ਨ ਚੋਰੀ ਕਰਨ ਦੇ ਵੀ ਆਰੋਪ ਲਗਾਏ ਜਾ ਰਹੇ ਹਨ। ਇਸ ਦੇ ਚਲਦਿਆਂ ਹੀ ਪੰਜਾਬ ਭਾਜਪਾ ਦੇ ਆਗੂਆਂ ਵੱਲੋਂ ਪੰਜਾਬ ’ਚ ਵੱਖ-ਵੱਖ ਥਾਵਾਂ ’ਤੇ ਅੱਜ ਐਤਵਾਰ ਨੂੰ ਕੈਂਪ ਲਗਾਉਣ ਦਾ ਫੈਸਲਾ ਕੀਤਾ ਹੈ। ਪਰ ਕੈਂਪ ਲਗਾਉਣ ਜਾ ਰਹੇ ਭਾਜਪਾ ਆਗੂਆਂ ਨੂੰ ਪੁਲਿਸ ਨੇ ਰੋਕ ਕੇੇ ਹਿਰਾਸਤ ਵਿੱਚ ਲਿਆ।

ਇਸੇ ਤਰ੍ਹਾਂ ਜਦੋਂ ਭਾਜਪਾ ਆਗੂ ਸਤੀਸ਼ ਅਜੀਜਾ ਮਲੋਟ ਵਿਖੇ ਕੈਂਪ ਲਗਾਉਣ ਜਾ ਰਹੇ ਸਨ ਤਾਂ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਤਰ੍ਹਾਂ ਮੁੱਲਾਂਪੁਰ ਵਿੱਚ ਕੈਂਪ ਲਗਾਉਣ ਜਾ ਰਹੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਸੁਭਾਸ਼ ਸ਼ਰਮਾ ਅਤੇ ਨਯਾਗਾਓਂ ਭਾਜਪਾ ਦੇ ਕਈ ਕੌਂਸਲਰਾਂ ਅਤੇ ਆਗੂਆਂ ਨੂੰ ਪੁਲਿਸ ਹਿਰਾਸਤ ਵਿੱਚ ਲੈ ਲਿਆ ਗਿਆ। ਇਸ ਦੌਰਾਨ ਭਾਜਪਾ ਆਗੂਆਂ ਵੱਲੋਂ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਵੀ ਕੀਤਾ ਗਿਆ।

ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ ਤਾਂ ਪੰਜਾਬ ਸਰਕਾਰ ਵੱਲੋਂ ਉਨ੍ਹਾਂ ’ਤੇ ਪਰਚਾ ਦਰਜ ਕੀਤਾ ਜਾਵੇਗਾ। ਭਾਜਪਾ ਦਾ ਕਹਿਣਾ ਹੈ ਕਿ ਅਸੀਂ ਮਈ ਤੋਂ ਕੈਂਪ ਲਗਾ ਰਹੇ ਹਾਂ, ਜਦੋਂ ਆਮ ਆਦਮੀ ਪਾਰਟੀ ਨੂੰ ਭਾਜਪਾ ਦੀ ਰਾਜਪੁਰਾ ਰੈਲੀ ਤੋਂ ਇਸ ਬਾਰੇ ਪਤਾ ਲੱਗਿਆ ਹੈ। ਇਸ ਤੋਂ ਬਾਅਦ ਪੰਜਾਬ ਸਰਕਾਰ ਭਾਜਪਾ ਵੱਲੋਂ ਲਗਾਏ ਜਾ ਰਹੇੇ ਕੈਂਪਾਂ ਅਤੇ ਭਾਜਪਾ ਤੋਂ ਡਰ ਗਈ ਹੈ।