Rapist Bajinder ਨੂੰ ਰਾਜਸਥਾਨ ਕੋਰਟ ਨੇ 15 ਦਿਨਾਂ ਲਈ ਨਿਆਂਇਕ ਹਿਰਾਸਤ ’ਚ ਭੇਜਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਰਤਪੁਰ ’ਚ ਜ਼ਬਰਦਸਤੀ ਧਰਮ ਪਰਿਵਰਤਨ ਦੇ ਆਰੋਪ ’ਚ ਕੇਸ ਕੀਤਾ ਗਿਆ ਸੀ ਦਰਜ

Rajasthan court sends rapist Bajinder to judicial custody for 15 days

rapist Bajinder news : ਬਲਾਤਕਾਰੀ ਬਜਿੰਦਰ ਨੂੰ ਰਾਜਸਥਾਨ ਦੀ ਪੁਲਿਸ ਵੱਲੋਂ ਪ੍ਰੋਡਕਸ਼ਨ ਵਾਰੰਟ ’ਤੇ ਲਏ ਜਾਣ ਤੋਂ ਬਾਅਦ ਰਾਜਸਥਾਨ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਰਾਜਸਥਾਨ ਦੀ ਅਦਾਲਤ ਨੇ ਸੁਣਵਾਈ ਤੋਂ ਬਾਅਦ ਬਲਾਤਕਾਰੀ ਬਜਿੰਦਰ ਨੂੰ 15 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਉਸ ’ਤੇ ਰਾਜਸਥਾਨ ਦੇ ਭਰਤਪੁਰ ਵਿਚ ਜ਼ਬਰਦਸਤੀ ਧਰਮ ਪਰਿਵਰਤਨ ਕਰਨ ਦੇ ਆਰੋਪ ਤਹਿਤ ਕੇਸ ਦਰਜ ਕੀਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਮੋਹਾਲੀ ਦੀ ਅਦਾਲਤ ਨੇ 2018 ਦੇ ਜਬਰ ਜਨਾਹ ਮਾਮਲੇ ਵਿਚ ਪਾਦਰੀ ਬਜਿੰਦਰ ਸਿੰਘ ਨੂੰ ਉਮਰ ਕੈਦ ਸਜ਼ਾ ਸੁਣਾਈ ਸੀ ਅਤੇ ਇਸ ਸਮੇਂ  ਉਹ ਮਾਨਸਾ ਦੀ ਜੇਲ੍ਹ ’ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਜ਼ਿਕਰਯੋਗ ਹੈ ਕਿ 2018 ਵਿਚ ਜ਼ੀਰਕਪੁਰ ਦੀ ਇਕ ਪੀੜਤਾ ਨੇ ਪਾਸਟਰ ’ਤੇ ਜ਼ਬਰ ਜਨਾਹ ਦੇ ਲਗਾਏ ਦੋਸ਼ ਲਗਾਏ ਸਨ। ਪੀੜਤਾ ਨੇ ਦੋਸ਼ ਲਗਾਇਆ ਸੀ ਕਿ ਪਾਸਟਰ ਨੇ ਉਸ ਨੂੰ ਵਿਦੇਸ਼ ਲਿਜਾਣ ਦੇ ਬਹਾਨੇ ਉਸ ਨਾਲ ਬਿਨਾਂ ਸਹਿਮਤੀ ਦੇ ਸਬੰਧ ਬਣਾਏ ਸਨ। ਇਸ ਮਾਮਲੇ ’ਚ 20 ਅਪ੍ਰੈਲ 2018 ਨੂੰ ਜ਼ੀਰਕਪੁਰ ਪੁਲੀਸ ਸਟੇਸ਼ਨ ਵਿਚ ਆਈਪੀਸੀ ਅਤੇ ਆਈਟੀ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਇਕ ਐਫਆਈਆਰ ਦਰਜ ਕੀਤੀ ਗਈ ਸੀ। ਬਜਿੰਦਰ ਸਿੰਘ ਤੋਂ ਇਲਾਵਾ ਪੰਜ ਹੋਰਨਾਂ ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਸੀ।