ਪੰਜਾਬ 'ਚ ਲਗਾਤਾਰ ਹੋ ਰਹੀ ਬਾਰਿਸ਼ ਨੂੰ ਲੈ ਕੇ ਰੈੱਡ ਅਲਰਟ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਿਛਲੇ ਕੁੱਝ ਦਿਨਾਂ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੰਜਾਬ ਭਰ ਵਿਚ ਪਾਣੀ ਹੀ ਪਾਣੀ ਹੋਇਆ ਪਿਆ ਹੈ। ਇਸ ਦੌਰਾਨ ਪੰਜਾਬ ਸਰਕਾਰ ਵਲੋਂ ਰੈੱਡ ਅਲਰਟ ਜਾਰੀ ਕੀਤਾ...

Punjab Heavy Rain

ਚੰਡੀਗੜ੍ਹ : ਪਿਛਲੇ ਕੁੱਝ ਦਿਨਾਂ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੰਜਾਬ ਭਰ ਵਿਚ ਪਾਣੀ ਹੀ ਪਾਣੀ ਹੋਇਆ ਪਿਆ ਹੈ। ਇਸ ਦੌਰਾਨ ਪੰਜਾਬ ਸਰਕਾਰ ਵਲੋਂ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿਚ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਚੌਕਸੀ ਵਰਤਣ ਲਈ ਕਿਹਾ ਗਿਆ ਹੈ।

ਆਫ਼ਤ ਕੰਟਰੋਲ ਰੂਮ ਨੂੰ ਸਰਗਰਮ ਕੀਤਾ ਜਾਵੇ। ਇਸ ਤੋਂ ਇਲਾਵਾ ਸਾਰੇ ਅਧਿਕਾਰੀਆਂ ਨੂੰ ਕਿਸੇ ਵੀ ਆਫ਼ਤ ਨਾਲ ਨਿਪਟਣ ਲਈ ਤਿਆਰ ਰਹਿਣ ਲਈ ਕਿਹਾ ਗਿਆ ਹੈ। ਹੜ੍ਹ ਦੇ ਪਾਣੀ ਨੂੰ ਕੱਢਣ ਲਈ ਉਪਕਰਨ ਤਿਆਰ ਰੱਖਣ ਲਈ ਕਿਹਾ ਗਿਆ ਹੈ। ਤਿੰਨ ਨਦੀਆਂ ਦੇ ਨਾਲ ਦੇ ਖੇਤਰਾਂ ਵਿਚਲੇ ਜ਼ਿਲ੍ਹਿਆਂ ਨੂੰ ਪ੍ਰਭਾਵਤ ਲੋਕਾਂ ਨੂੰ ਬਚਾਉਣ ਲਈ ਲੋੜੀਂਦੀਆਂ ਕਿਸ਼ਤੀਆਂ ਦੀ ਵਿਵਸਥਾ ਕਰਨ ਲਈ ਕਿਹਾ ਗਿਆ ਹੈ।

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅੱਜ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ ਅਤੇ ਹੜ੍ਹ ਰੋਕੂ ਪ੍ਰਬੰਧਾਂ ਦੀ ਸਮੀਖਿਆ ਕਰਨਗੇ। ਇਸ ਤੋਂ ਬਾਅਦ ਅਗਲੇ ਨਿਰਦੇਸ਼ ਜਾਰੀ ਕੀਤੇ ਜਾਣਗੇ।