25 ਨੂੰ ਪੰਜਾਬ ਬੰਦ ਕਰਨ ਉਪਰੰਤ ਅਗਲੇ ਸੰਘਰਸ਼ ਦਾ ਐਲਾਨ
25 ਨੂੰ ਪੰਜਾਬ ਬੰਦ ਕਰਨ ਉਪਰੰਤ ਅਗਲੇ ਸੰਘਰਸ਼ ਦਾ ਐਲਾਨ
1 ਅਕਤੂਬਰ ਤੋਂ ਸਾਰੇ ਪੰਜਾਬ ਵਿਚ ਅਣਮਿਥੇ ਸਮੇਂ ਲਈ ਰੇਲਾਂ ਰੋਕਣ ਦਾ ਐਲਾਨ
ਚੰਡੀਗੜ੍ਹ, 23 ਸਤੰਬਰ (ਤੇਜਿੰਦਰ ਫ਼ਤਿਹਪੁਰ) : ਇਥੇ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਵਿਖੇ ਬੀ.ਕੇ.ਯੂ. ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਸਾਂਝੀ ਮੀਟਿੰਗ ਕੀਤੀ ਗਈ। ਪ੍ਰੈੱਸ ਦੇ ਨਾਂ ਬਿਆਨ ਜਾਰੀ ਕਰਦਿਆਂ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਹਰਜੀਤ ਸਿੰਘ ਰਵੀ ਨੇ ਦਸਿਆ ਕਿਸਾਨਾਂ ਵਿਰੋਧੀ ਤਿੰਨ ਕਾਨੂੰਨਾਂ, ਬਿਜਲੀ ਬਿੱਲ 2020, ਤੇਲ ਦੀਆਂ ਕੀਮਤਾਂ ਘੱਟ ਕਰਨ ਅਤੇ ਬੁੱਧੀਜੀਵੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਲੰਬਾ ਸੰਘਰਸ਼ ਚਲ ਰਿਹਾ ਹੈ।
ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ 1 ਅਕਤੂਬਰ ਤੋਂ ਪੰਜਾਬ 'ਚ ਅਣਮਿਥੇ ਸਮੇਂ ਲਈ ਰੇਲਾਂ ਰੋਕੀਆਂ ਜਾਣਗੀਆਂ ਅਤੇ ਪਿੰਡਾਂ ਵਿਚ ਗ੍ਰਾਮ ਸਭਾਵਾਂ ਸੱਦ ਕੇ ਕਾਨੂੰਨਾਂ ਨੂੰ ਰੱਦ ਕਰਨ ਦੇ ਮਤੇ ਪਵਾਏ ਜਾਣਗੇ ਅਤੇ ਭਾਰਤ ਸਰਕਾਰ ਅਤੇ ਰਾਸ਼ਟਰਪਤੀ ਨੂੰ ਭੇਜੇ ਜਾਣਗੇ, ਭਾਜਪਾ ਦੇ ਐਮ.ਐਲ.ਏ, ਐਮ.ਪੀ., ਸੂਬਾ ਪ੍ਰਧਾਨ ਅਤੇ ਜ਼ਿਲ੍ਹਾ ਪ੍ਰਧਾਨਾਂ ਵਿਰੁਧ ਧਰਨੇ ਮੁਜ਼ਾਹਰੇ ਕੀਤੇ ਜਾਣਗੇ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ ਕਾਲੇ ਝੰਡੇ ਵਿਖਾਏ ਜਾਣਗੇ। ਕੇਂਦਰ ਸਰਕਾਰ ਵਲੋਂ ਬਣਾਏ