ਸ਼੍ਰੋਮਣੀ ਅਕਾਲੀ ਦਲ ਕਿਸਾਨ ਹਿਤੈਸ਼ੀ ਪਾਰਟੀ ਹੈ-ਬੀਬੀ ਜਗੀਰ ਕੌਰ

ਏਜੰਸੀ

ਖ਼ਬਰਾਂ, ਪੰਜਾਬ

25 ਨੂੰ ਪੰਜਾਬ ਬੰਦ ਕੀਤਾ ਜਾਵੇਗਾ।

Jagir Kaur

ਪੰਜਾਬ ਵਿਚ ਵੱਡੇ ਪੱਧਰ ‘ਤੇ ਕਿਸਾਨ ਵਿਰੋਧੀ ਬਿਲਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ  ਇਲਦੇ ਨਾਲ ਹੀ ਕਿਸਾਨਾਂ ਨੇ 24, 25, 26 ਨੂੰ ਸਮੁੱਚੇ ਪੰਜਾਬ 'ਚ ਰੇਲਾਂ ਰੋਕਣ ਦਾ ਐਲਾਨ ਕੀਤਾ ਹੈ ਅਤੇ 25 ਨੂੰ ਪੰਜਾਬ ਬੰਦ ਕੀਤਾ ਜਾਵੇਗਾ।

ਦੱਸ ਦੇਈੇਏ ਕਿ ਖੇਤੀ ਬਿਲਾਂ ਦੇ ਵਿਰੋਧ ਵਿਚ ਅਕਾਲੀ ਦਲ ਵੱਲੋਂ ਵੀ 25 ਸਤੰਬਰ ਨੂੰ ਪੰਜਾਬ ਵਿਚ ਤਿੰਨ ਘੰਟੇ ਲਈ ਚੱਕਾ ਜਾਮ ਕੀਤਾ ਜਾਵੇਗਾ ਇਹ ਗੱਲ ਇਸਤਰੀ ਅਕਾਲੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੱਲਬਾਤ ਕਰਦਿਆਂ ਕਹੀ।

ਉਨ੍ਹਾਂ ਕਿਹਾ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਹਲਕੇ ਦੇ ਵਰਕਰਾਂ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਨ੍ਹਾਂ ਬਿੱਲਾਂ ਨੂੰ ਪਾਸ ਕਰਕੇ ਕਿਸਾਨਾਂ ਨਾਲ ਧ੍ਰੋਹ ਕਮਾਇਆ ਹੈ।

ਇਸ ਦੀ ਮਿਸਾਲ ਕਿਧਰੇ ਵੀ ਨਹੀਂ ਮਿਲੇਗੀ। ਇਤਿਹਾਸ ਗਵਾਹ ਹੈ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨ ਹਿਤੈਸ਼ੀ ਪਾਰਟੀ ਹੈ। ਹਰਸਿਮਰਤ ਕੌਰ ਬਾਦਲ ਨੇ ਬਿਲਾ ਦੇ ਵਿਰੋਧ 'ਚ ਕੇਂਦਰ ਦੀ ਕੈਬਨਿਟ ਤੋਂ ਅਸਤੀਫ਼ਾ ਦੇ ਕੇ ਸਾਬਤ ਕਰ ਦਿੱਤਾ ਹੈ।

ਇਹ ਅਹੁਦਾਰੀਆ ਬਾਅਦ 'ਚ ਪਹਿਲਾਂ ਦੇਸ਼ ਦਾ 'ਅੰਨਦਾਤਾ' ਬਚਾਇਆ ਜਾਵੇਗਾ। ਦੱਸ ਦੇਈਏ ਕਿ ਖੇਤੀ ਆਰਡੀਨੈਂਸ ਦੇ ਚਲਦੇ ਹਰਸਿਮਰਤ ਕੌਰ ਬਾਦਲ ਨੇ ਆਪਣੇ ਆਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਤੇ ਖੇਤੀਬਾੜੀ ਸਬੰਧੀ ਆਰਡੀਨੈਂਸ ਵਿਰੁੱਧ ਕੇਂਦਰ ਸਰਕਾਰ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਪਹਿਲੀ ਵਾਰ ਨਤਮਸਤਕ ਹੋਣ ਪਹੁੰਚ ਰਹੇ ਹਰਸਿਮਰਤ ਕੌਰ ਬਾਦਲ ਦੇ ਸਵਾਗਤ ਲਈ ਸ੍ਰੀ ਮੁਕਤਸਰ ਸਾਹਿਬ ਤੋਂ ਵੱਡੀ ਗਿਣਤੀ 'ਚ ਅਕਾਲੀ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਦੀ ਅਗਵਾਈ 'ਚ ਕਾਫ਼ਲਾ ਰਵਾਨਾ ਹੋ ਗਿਆ ਹੈ।