ਸੁਖਬੀਰ ਤੇ ਹਰਸਿਮਰਤ ਦੀ ਤਲਵੰਡੀ ਸਾਬੋ ਫੇਰੀ : ਵਿਰੋਧ ਦੇ ਐਲਾਨ ਕਾਰਨ ਮਾਹੌਲ ਤਣਾਅਪੂਰਨ

ਏਜੰਸੀ

ਖ਼ਬਰਾਂ, ਪੰਜਾਬ

ਕਾਂਗਰਸ ਅਤੇ 'ਆਪ' ਵੱਲੋਂ ਵਿਰੋਧ ਦਾ ਐਲਾਨ, ਅਕਾਲੀ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਦੀ ਅਗਵਾਈ 'ਚ ਕਾਫ਼ਲਾ ਰਵਾਨਾ

Muktsar Sahib

ਤਲਵੰਡੀ ਸਾਬੋ ​ - ਖੇਤੀ ਆਰਡੀਨੈਂਸ ਦੇ ਚਲਦੇ ਹਰਸਿਮਰਤ ਕੌਰ ਬਾਦਲ ਨੇ ਆਪਣੇ ਆਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਤੇ ਖੇਤੀਬਾੜੀ ਸਬੰਧੀ ਆਰਡੀਨੈਂਸ ਵਿਰੁੱਧ ਕੇਂਦਰ ਸਰਕਾਰ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਪਹਿਲੀ ਵਾਰ ਨਤਮਸਤਕ ਹੋਣ ਪਹੁੰਚ ਰਹੇ ਹਰਸਿਮਰਤ ਕੌਰ ਬਾਦਲ ਦੇ ਸਵਾਗਤ ਲਈ ਸ੍ਰੀ ਮੁਕਤਸਰ ਸਾਹਿਬ ਤੋਂ ਵੱਡੀ ਗਿਣਤੀ 'ਚ ਅਕਾਲੀ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਦੀ ਅਗਵਾਈ 'ਚ ਕਾਫ਼ਲਾ ਰਵਾਨਾ ਹੋ ਗਿਆ ਹੈ। 

ਅਕਾਲੀ ਵਰਕਰਾਂ ਨੇ ਕਿਹਾ ਕਿ ਅਕਾਲੀ ਦਲ ਵਲੋਂ ਖੇਤੀਬਾੜੀ ਸਬੰਧੀ ਆਰਡੀਨੈਂਸਾਂ ਵਿਰੁੱਧ ਜੋ ਵੀ ਅਗਲੇ ਪ੍ਰੋਗਰਾਮ ਦਿੱਤੇ ਜਾਣਗੇ ਉਨ੍ਹਾਂ 'ਚ ਵਧ ਚੜ੍ਹ ਕੇ ਹਿੱਸਾ ਲਿਆ ਜਾਵੇਗਾ। ਇਸ ਦੌਰਾਨ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਨੇ ਕਿਹਾ ਕਿ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦਿੱਤਾ ਹੈ ਅਤੇ ਕਿਸਾਨਾਂ ਦਾ ਸਾਥ ਦੇਣ ਦਾ ਫ਼ੈਸਲਾ ਲਿਆ ਹੈ।

ਉਹਨਾਂ ਕਿਹਾ ਕਿ ਪਾਰਟੀ ਲਈ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੇ ਹਿੱਤ ਪਹਿਲਾਂ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ ਦੇ ਭਲੇ ਲਈ ਕਦਮ ਚੁੱਕੇ ਹਨ। ਪਾਰਟੀ ਵਲੋਂ ਜੋ ਵੀ ਪ੍ਰੋਗਰਾਮ ਕਿਸਾਨਾਂ ਦੇ ਹੱਕ 'ਚ ਕੀਤੇ ਜਾਣਗੇ। ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਵਰਕਰ ਇਨ੍ਹਾਂ ਪ੍ਰੋਗਰਾਮਾਂ 'ਚ ਵਧ ਚੜ੍ਹ ਕੇ ਹਿੱਸਾ ਪਾਉਣਗੇ।

ਇਸ ਦੇ ਨਾਲ ਹੀ ਦੱਸ ਦਈਏ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਬਾਦਲ ਪਰਿਵਾਰ ਦਾ ਵਿਰੋਧ ਕਰਦਿਆਂ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਦਿਖਾਉਣ ਦੇ ਕੀਤੇ ਐਲਾਨ ਕਾਰਨ ਇੱਥੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਇਸ ਨੂੰ ਦੇਖਦਿਆਂ ਇੱਥੇ ਵੱਡੀ ਗਿਣਤੀ 'ਚ ਪੁਲਿਸ ਅਤੇ ਦੰਗਾ ਰੋਕੂ ਵਾਹਨ ਤੈਨਾਤ ਕੀਤੇ ਗਏ ਹਨ।